ਚਿੱਟੇ ਨਾਲ ਫੜੀ ਗਈ ਪੰਜਾਬ ਪੁਲਿਸ ਦੀ INSTA Queen ਨੌਕਰੀ ਤੋਂ ਬਰਖਾਸਤ, ਜਾਇਦਾਦ ਦੀ ਵੀ ਹੋਵੇਗੀ ਜਾਂਚ

ਇਸਦੇ ਨਾਲ ਹੀ ਐਸਐਸਪੀ ਬਠਿੰਡਾ ਅਮਨੀਤ ਕੌਂਡਲ ਨੂੰ ਸਿੱਧੇ ਤੌਰ 'ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਕਰਨ ਦੀ ਹਦਾਇਤ ਕੀਤੀ ਗਈ ਹੈ ਤਾਂਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਹੋ ਸਕੇ। 

Courtesy: ਚਿੱਟੇ ਨਾਲ ਫੜੀ ਮਹਿਲਾ ਪੁਲਿਸ ਮੁਲਾਜ਼ਮ

Share:

ਬਠਿੰਡਾ 'ਚ ਚਿੱਟੇ ਨਾਲ ਫੜੀ ਮਹਿਲਾ ਕਾਂਸਟੇਬਲ ਖਿਲਾਫ ਵਿਭਾਗੀ ਕਾਰਵਾਈ ਵੀ ਹੋਈ ਹੈ। ਆਈਜੀ ਸੁਖਚੈਨ ਸਿੰਘ ਗਿੱਲ ਨੇ ਜਾਣਕਾਰੀ ਦਿੱਤੀ ਹੈ ਕਿ ਮਹਿਲਾ ਕਾਂਸਟੇਬਲ  ਅਮਨਦੀਪ ਕੌਰ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਗਿਆ ਹੈ। ਉਨ੍ਹਾਂ ਨੇ ਜਾਣਕਾਰੀ ਦਿੱਤੀ ਹੈ ਕਿ ਹੁਣ ਅਮਨਦੀਪ ਕੌਰ ਦੀ ਜਾਇਦਾਦ ਦੀ ਵੀ ਜਾਂਚ ਹੋਵੇਗੀ। ਦੱਸ ਦੇਈਏ ਕਿ ਮਹਿਲਾ ਦੀ ਥਾਰ ਵਿਚੋਂ ਨਸ਼ਾ ਫੜਿਆ ਗਿਆ ਸੀ। ਇਸਦੇ ਨਾਲ ਹੀ ਐਸਐਸਪੀ ਬਠਿੰਡਾ ਅਮਨੀਤ ਕੌਂਡਲ ਨੂੰ ਸਿੱਧੇ ਤੌਰ 'ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਕਰਨ ਦੀ ਹਦਾਇਤ ਕੀਤੀ ਗਈ ਹੈ ਤਾਂਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਹੋ ਸਕੇ। 

ਸ਼ੋਸ਼ਲ ਮੀਡੀਆ 'ਤੇ ਰਹਿੰਦੀ ਸੀ ਐਕਟਿਵ 

ਦੱਸ ਦੇਈਏ ਕਿ ਐਂਟੀ ਨਾਰਕੋਟਿਕ ਟਾਸਕ ਫੋਰਸ (ANTF) ਨੇ ਮਾਨਸਾ ਪੁਲਿਸ ਲਾਈਨ 'ਚ ਤਾਇਨਾਤ ਇਕ ਮਹਿਲਾ ਪੁਲਿਸ ਕਾਂਸਟੇਬਲ ਨੂੰ 17.71 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ।  ਮਹਿਲਾ ਕਾਂਸਟੇਬਲ ਇੰਟਰਾਗ੍ਰਾਮ 'ਤੇ ਵੀ ਬਹੁਤ ਮਸ਼ਹੂਰ ਹੈ, ਉਸ ਦੀਆਂ ਨਿੱਤ ਨਵੀਆਂ-ਨਵੀਆਂ ਰੀਲਾਂ ਇੰਸਟਾਗ੍ਰਾਮ ਉੱਤੇ ਦੇਖਣ ਨੂੰ ਮਿਲਦੀਆਂ ਹਨ। ਉਸ ਨੇ ਕਈ ਵਾਰ ਪੁਲਿਸ ਦੀ ਵਰਦੀ ਵਿਚ ਅਤੇ ਥਾਰ ਨਾਲ ਕਈ ਰੀਲਾਂ ਇੰਸਟਾਗ੍ਰਾਮ ਉੱਤੇ ਅਪਲੋਡ ਕੀਤੀਆਂ ।ਟੀਮ ਪਿਛਲੇ ਕਈ ਸਮੇਂ ਤੋਂ ਅਮਨਦੀਪ ਕੌਰ 'ਤੇ ਨਜ਼ਰ ਰੱਖ ਰਹੀ ਸੀ। ਬੁੱਧਵਾਰ ਨੂੰ ਜਦੋਂ ਉਹ ਡਿਊਟੀ ਤੋਂ ਬਾਅਦ ਆਪਣੀ ਥਾਰ ਗੱਡੀ 'ਚ ਬਾਹਰ ਨਿਕਲੀ ਤਾਂ ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਟੀਮ ਨੇ ਉਸ ਦਾ ਪਿੱਛਾ ਕੀਤਾ। ਲਾਡਲੀ ਬੇਟੀ ਚੌਕ 'ਤੇ ਉਸ ਦੀ ਗੱਡੀ ਰੋਕੀ ਗਈ, ਜਿੱਥੇ ਜਾਂਚ ਕਰਨ 'ਤੇ 17.71 ਗ੍ਰਾਮ ਹੈਰੋਇਨ ਬਰਾਮਦ ਹੋਈ।

 

ਇਹ ਵੀ ਪੜ੍ਹੋ