Punjab : ਲੋਹਾ ਨਗਰੀ ਮੰਡੀ ਗੋਬਿੰਦਗੜ੍ਹ 'ਚ ਦਿਨਦਿਹਾੜੇ 25 ਲੱਖ ਦੀ ਲੁੱਟ, ਕਾਨੂੰਨ ਵਿਵਸਥਾ 'ਤੇ ਉੱਠੇ ਸਵਾਲ

ਇੱਕ ਪਾਸੇ 26 ਜਨਵਰੀ ਨੂੰ ਲੈ ਕੇ ਸੁਰੱਖਿਆ ਪ੍ਰਬੰਧ ਮਜ਼ਬੂਤ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਤਾਂ ਦੂਜੇ ਪਾਸੇ ਇਹੋ ਜਿਹੀਆਂ ਵਾਰਦਾਤਾਂ Punjab ਅੰਦਰ ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹ ਰਹੀਆਂ ਹਨ। ਆਮ ਲੋਕ ਸੁਰੱਖਿਅਤ ਨਹੀਂ ਹਨ। ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। 

Share:

ਹਾਈਲਾਈਟਸ

  • ਸਾਰਾ ਪਰਿਵਾਰ ਮੰਦਿਰ ਭੋਗ ਸਮਾਗਮ ਵਿੱਚ ਮੌਜੂਦ ਸੀ।
  • ਪ੍ਰੇਮ ਨਗਰ ਸਥਿਤ ਦਫਤਰ ਵਿੱਚ ਕਰੀਬ 25 ਲੱਖ ਰੁਪਏ ਲੁੱਟੇ ਗਏ

Punjab ਸਥਿਤ ਏਸ਼ੀਆ ਦੀ ਸਭ ਤੋਂ ਵੱਡੀ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਵਿੱਚ ਦਿਨਦਿਹਾੜੇ ਲੱਖਾਂ ਰੁਪਏ ਦੀ ਲੁੱਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪ੍ਰੇਮ ਨਗਰ ਵਿੱਚ ਸਥਿਤ ਇੱਕ ਸਨਅਤੀ ਇਕਾਈ ਦੇ ਮਾਲਕ ਕਮਲਦੀਪ ਦੀ ਮਾਤਾ ਦਾ ਅੱਜ ਭੋਗ ਸੀ। ਸਾਰਾ ਪਰਿਵਾਰ ਮੰਦਿਰ ਭੋਗ ਸਮਾਗਮ ਵਿੱਚ ਮੌਜੂਦ ਸੀ। ਇਸੇ ਦੌਰਾਨ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। 

ਪੁਲਿਸ ਨੇ ਸ਼ੋਸ਼ਲ ਮੀਡੀਆ 'ਤੇ ਵਾਇਰਲ ਕੀਤੀਆਂ ਤਸਵੀਰਾਂ

ਜਾਣਕਾਰੀ ਅਨੁਸਾਰ ਕਾਰ ਵਿੱਚ ਸਵਾਰ ਕੁੱਝ ਵਿਅਕਤੀਆਂ ਵੱਲੋਂ ਪ੍ਰੇਮ ਨਗਰ ਸਥਿਤ ਦਫਤਰ ਵਿੱਚ ਕਰੀਬ 25 ਲੱਖ ਰੁਪਏ ਲੁੱਟੇ ਗਏ। ਲੁਟੇਰਿਆਂ ਵੱਲੋਂ ਦਫਤਰ ਵਿੱਚ ਸਥਿਤ ਨੇਪਾਲੀ ਨੌਕਰ ਨੂੰ ਬੰਧਕ ਬਣਾ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਆਸਪਾਸ ਲੱਗੇ ਸੀਸੀਟੀਵੀ ਫੁਟੇਜ ਵਿੱਚ ਲੁਟੇਰਿਆਂ ਦੀਆਂ ਤਸਵੀਰਾਂ ਵੀ ਕੈਦ ਹੋ ਗਈਆਂ ਜਿਸ ਸਬੰਧੀ ਮੰਡੀ ਗੋਬਿੰਦਗੜ੍ਹ ਪੁਲਿਸ ਵੱਲੋਂ ਸੋਸ਼ਲ ਮੀਡੀਆ ਤੇ ਇਹ ਵੀਡੀਓ ਅਤੇ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਤਾਂ ਜੋ ਲੁਟੇਰਿਆਂ ਦਾ ਪਤਾ ਲਗਾਇਆ ਜਾ ਸਕੇ। ਜ਼ਿਕਰਯੋਗ ਹੈ ਕਿ ਮੰਡੀ ਗੋਬਿੰਦਗੜ੍ਹ ਏਸ਼ੀਆ ਦੀ ਸਭ ਤੋਂ ਵੱਡੀ ਲੋਹਾ ਮੰਡੀ ਹੈ ਇੱਥੇ ਹਰ ਰੋਜ਼ ਕਰੋੜਾਂ ਰੁਪਏ ਲੈਣ-ਦੇਣ ਹੁੰਦਾ ਹੈ। ਦਿਨ ਪ੍ਰਤੀ ਦਿਨ ਵੱਧ ਰਹੀਆਂ ਲੁੱਟ ਖੋਹ ਦੀਆਂ ਘਟਨਾਵਾਂ ਨੂੰ ਲੈ ਕੇ ਵਪਾਰੀਆਂ ਅਤੇ ਸ਼ਹਿਰ ਨਿਵਾਸੀਆਂ ਵਿੱਚ ਸਹਿਮ ਦਾ ਮਾਹੌਲ ਹੈ।

ਛੇਤੀ ਟ੍ਰੇਸ ਕਰਾਂਗੇ ਵਾਰਦਾਤ - ਐਸਪੀ 

ਫਤਹਿਗੜ੍ਹ ਸਾਹਿਬ ਦੇ ਐਸਪੀ (ਆਈ) ਰਾਕੇਸ਼ ਯਾਦਵ ਨੇ ਕਿਹਾ ਕਿ ਛੇਤੀ ਹੀ ਵਾਰਦਾਤ ਨੂੰ ਟ੍ਰੇਸ ਕੀਤਾ ਜਾਵੇਗਾ। ਸੀਸੀਟੀਵੀ ਫੁਟੇਜ਼ ਰਾਹੀਂ ਲੁਟੇਰਿਆਂ ਦਾ ਪਤਾ ਲਗਾਇਆ ਜਾ ਰਿਹਾ ਹੈ। ਕੋਸ਼ਿਸ਼ ਹੈ ਕਿ ਇਹਨਾਂ ਨੂੰ ਜਲਦ ਕਾਬੂ ਕੀਤਾ ਜਾਵੇ। 

ਇਹ ਵੀ ਪੜ੍ਹੋ