Punjab : ਭੁੱਕੀ ਦਾ ਕੰਟੇਨਰ ਭਰ ਲਿਆਏ ਹਰਿਆਣਾ ਦੇ ਤਸਕਰ, ਖੰਨਾ ਪੁਲਿਸ ਨੇ ਨਾਕੇ 'ਤੇ ਫੜ੍ਹੇ 

Punjab: ਪੁਲਿਸ ਤੋਂ ਬਚਣ ਲਈ ਅਲੱਗ ਅਲੱਗ ਰੂਟਾਂ ਤੋਂ ਨਿਕਲ ਰਹੇ ਸੀ। ਪ੍ਰੰਤੂ, ਖੰਨਾ ਪੁਲਿਸ ਨੇ ਆਪਣੇ ਜਾਲ 'ਚ ਫਸਾ ਲਏ। 5 ਕੁਇੰਟਲ ਭੁੱਕੀ ਬਰਾਮਦ ਕੀਤੀ ਗਈ ਹੈ। ਰਿਮਾਂਡ ਹਾਸਿਲ ਕਰਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ। 

Share:

ਹਾਈਲਾਈਟਸ

  • ਭੁੱਕੀ ਨਾਲ ਭਰਿਆ ਕੰਟੇਨਰ ਲੈ ਕੇ ਪੰਜਾਬ ਵਿੱਚ ਸਪਲਾਈ ਕਰਨ ਲਈ ਆ ਰਹੇ ਸਨ
  • ਜਦੋਂ ਕੰਟੇਨਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 5 ਕੁਇੰਟਲ ਭੁੱਕੀ ਬਰਾਮਦ ਹੋਈ

Punjab Police : ਖੰਨਾ 'ਚ ਅੰਤਰਰਾਜੀ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਤਿੰਨੋਂ ਹਰਿਆਣਾ ਦੇ ਰਹਿਣ ਵਾਲੇ ਹਨ। ਉਹ ਭੁੱਕੀ ਨਾਲ ਭਰਿਆ ਕੰਟੇਨਰ ਲੈ ਕੇ ਪੰਜਾਬ ਵਿੱਚ ਸਪਲਾਈ ਕਰਨ ਲਈ ਆ ਰਹੇ ਸਨ। ਉਨ੍ਹਾਂ ਨੂੰ ਨਾਕੇ 'ਤੇ ਕਾਬੂ ਕੀਤਾ ਗਿਆ। ਤਿੰਨਾਂ ਖ਼ਿਲਾਫ਼ ਥਾਣਾ ਸਮਰਾਲਾ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

ਨਾਕਾ ਦੇਖ ਕੇ ਕੰਟੇਨਰ ਪਿੱਛੇ ਰੋਕਿਆ

ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਬਰਧਾਲਾਂ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਨਾਕਾਬੰਦੀ ਦੇ ਪਿੱਛੇ ਕੰਟੇਨਰ ਨੂੰ ਰੋਕਿਆ ਗਿਆ। ਪੁਲਿਸ ਨੂੰ ਸ਼ੱਕ ਹੋਣ 'ਤੇ ਪੁਲਿਸ ਪਾਰਟੀ ਕੰਟੇਨਰ ਦੇ ਨੇੜੇ ਪਹੁੰਚ ਗਈ। ਕੰਟੇਨਰ ਦੀ ਡਰਾਈਵਰ ਸੀਟ 'ਤੇ ਅਮਰਜੀਤ ਸਿੰਘ ਵਾਸੀ ਕੱਸਾਪੁਰ ਜ਼ਿਲ੍ਹਾ ਅੰਬਾਲਾ, ਉਸਦੇ ਨਾਲ ਸਤਨਾਮ ਸਿੰਘ ਵਾਸੀ ਅਹਿਮਦਪੁਰ ਜ਼ਿਲ੍ਹਾ ਅੰਬਾਲਾ ਅਤੇ ਹਿੰਮਤ ਸਿੰਘ ਵਾਸੀ ਗਡੋਲਾ ਜ਼ਿਲ੍ਹਾ ਯਮੁਨਾਨਗਰ ਬੈਠੇ ਸਨ। ਜਦੋਂ ਕੰਟੇਨਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 5 ਕੁਇੰਟਲ ਭੁੱਕੀ ਬਰਾਮਦ ਹੋਈ। ਇਹ ਭੁੱਕੀ ਪੰਜਾਬ ਵਿੱਚ ਸਪਲਾਈ ਕੀਤੀ ਜਾਣੀ ਸੀ।

ਫੋਟੋ
ਐਸਐਸਪੀ ਅਮਨੀਤ ਕੌਂਡਲ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ। ਫੋਟੋ ਕ੍ਰੇਡਿਟ - ਜੇਬੀਟੀ

ਪਹਿਲਾਂ ਵੀ ਦਰਜ ਹਨ ਕੇਸ

ਐਸਐਸਪੀ ਕੌਂਡਲ ਨੇ ਦੱਸਿਆ ਕਿ ਅਮਰਜੀਤ ਸਿੰਘ ਖ਼ਿਲਾਫ਼ ਪਹਿਲਾਂ ਹੀ ਪਿੰਜੌਰ ਥਾਣਾ (ਹਰਿਆਣਾ) ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹੈ। ਉਸ ਕੋਲੋਂ 14 ਕਿਲੋ ਭੁੱਕੀ ਬਰਾਮਦ ਹੋਈ ਸੀ। ਜਦੋਂਕਿ ਹਿੰਮਤ ਸਿੰਘ ਇੱਕ ਵੱਡਾ ਨਸ਼ਾ ਤਸਕਰ ਹੈ। 2014 ਵਿੱਚ ਮੱਧ ਪ੍ਰਦੇਸ਼ ਵਿੱਚ ਉਸ ਕੋਲੋਂ 50 ਕਿਲੋ ਅਫੀਮ ਬਰਾਮਦ ਹੋਈ ਸੀ। ਸਤਨਾਮ ਸਿੰਘ ਖਿਲਾਫ ਪਹਿਲਾ ਕੇਸ ਦਰਜ ਹੋਇਆ। ਤਿੰਨਾਂ ਨੂੰ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ