ਰਿਕਸ਼ਾ ਚਾਲਕ ਦਾ ਪੱਥਰ ਨਾਲ ਸਿਰ ਅਤੇ ਚੇਹਰਾ ਕੁਚਲ ਕੇ ਕਤਲ, ਖੂਨ ਨਾਲ ਲੱਥਪੱਥ ਲਾਸ਼ ਮਿਲਣ 'ਤੇ ਫੈਲੀ ਸਨਸਨੀ

ਲੁਧਿਆਣਾ ਦੀ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਅਨੁਸਾਰ ਮ੍ਰਿਤਕ ਦੀ ਪਛਾਣ ਨਾ ਹੋਣ ਕਾਰਨ ਲਾਸ਼ ਨੂੰ 72 ਘੰਟਿਆਂ ਲਈ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Share:

ਹਾਈਲਾਈਟਸ

  • ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

Punjab News: ਲੁਧਿਆਣਾ ਦੇ ਬੱਸ ਸਟੈਂਡ ਨੇੜੇ ਵੀਰਵਾਰ ਸਵੇਰੇ ਇੱਕ ਰਿਕਸ਼ਾ ਚਾਲਕ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲਣ 'ਤੇ ਸਨਸਨੀ ਫੈਲ ਗਈ। ਰਾਹਗੀਰਾਂ ਨੇ ਉਸਨੂੰ ਜ਼ਖਮੀ ਸਮਝ ਕੇ ਮੁੱਢਲੀ ਸਹਾਇਤਾ ਦੇਣ ਦੀ ਕੋਸ਼ਿਸ਼ ਕੀਤੀ, ਪਰ ਉਸਦੀ ਮੌਤ ਹੋ ਚੁੱਕੀ ਸੀ। ਫਿਲਹਾਲ ਉਸਦੀ ਪਛਾਣ ਨਹੀਂ ਹੋ ਸਕੀ ਹੈ। ਹਮਲਾਵਰ ਨੇ ਉਸਦਾ ਪੱਥਰ ਨਾਲ ਹਮਲਾ ਕਰਕੇ ਸਿਰ ਅਤੇ ਚਿਹਰਾ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਸੀ। ਆਸ-ਪਾਸ ਦੇ ਲੋਕਾਂ ਨੇ ਚੌਕੀ ਬੱਸ ਸਟੈਂਡ ਅਤੇ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਨੂੰ ਸੂਚਿਤ ਕੀਤਾ। 

ਪੁਲਿਸ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ 'ਚ ਜੁੱਟੀ

ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ। ਫਿਲਹਾਲ ਪੁਲਿਸ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਅਨੁਸਾਰ ਮ੍ਰਿਤਕ ਦੀ ਪਛਾਣ ਨਾ ਹੋਣ ਕਾਰਨ ਲਾਸ਼ ਨੂੰ 72 ਘੰਟਿਆਂ ਲਈ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ