Hoshiarpur: ਨਕਾਬਪੋਸ਼ ਲੁਟੇਰੇ ਪੈਟਰੋਲ ਪੰਪ ਦੇ ਮੁਲਾਜ਼ਮਾਂ ਤੋਂ ਸਕਿੰਟਾਂ ਵਿੱਚ 50 ਹਜ਼ਾਰ ਰੁਪਏ ਲੁੱਟ ਕੇ ਹੋਏ ਫ਼ਰਾਰ

Hoshiarpur: ਲੁਟੇਰੇ ਪਲੈਟੀਨਾ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ। ਸੀਸੀਟੀਵੀ ਵਿੱਚ 2 ਲੁਟੇਰੇ ਹੱਥਾਂ 'ਚ ਪਿਸਤੌਲ ਫੜੇ ਹੋਏ ਨਜ਼ਰ ਆ ਰਹੇ ਹਨ ਅਤੇ ਉਹ ਮੁਲਜ਼ਮ ਦੀ ਕੁੱਟਮਾਰ ਕਰਦੇ ਵੀ ਨਜ਼ਰ ਆ ਰਹੇ ਹਨ। ਜਿਸ ਕਾਰਨ ਮੁਲਜ਼ਮ ਨੇ ਆਪਣੀ ਜਾਨ ਬਚਾਉਣ ਲਈ ਤੁਰੰਤ ਪੈਸੇ ਉਨ੍ਹਾਂ ਨੂੰ ਦੇ ਦਿੱਤੇ।

Share:

Hoshiarpur: ਫਗਵਾੜਾ ਰੋਡ 'ਤੇ ਸਥਿਤ ਰਿਲਾਇੰਸ ਪੈਟਰੋਲ ਪੰਪ ਤੇ 3 ਨਕਾਬਪੋਸ਼ ਲੁਟੇਰੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇ ਕੇ ਫਰਾਰ ਹੋ ਗਏ। ਉਹ ਮੁਲਾਜ਼ਮਾਂ ਤੋਂ 50 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਲੈ ਗਏ। ਵਾਰਦਾਤ ਦੀ ਸੀਸੀਟੀਵੀ ਰਿਕਾਰਡਿੰਗ ਵੀ ਸਾਹਮਣੇ ਆਈ ਹੈ। ਲੁਟੇਰੇ ਪਲੈਟੀਨਾ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ। ਸੀਸੀਟੀਵੀ ਵਿੱਚ 2 ਲੁਟੇਰੇ ਹੱਥਾਂ 'ਚ ਪਿਸਤੌਲ ਫੜੇ ਹੋਏ ਨਜ਼ਰ ਆ ਰਹੇ ਹਨ ਅਤੇ ਉਹ ਮੁਲਜ਼ਮ ਦੀ ਕੁੱਟਮਾਰ ਕਰਦੇ ਵੀ ਨਜ਼ਰ ਆ ਰਹੇ ਹਨ। ਜਿਸ ਕਾਰਨ ਮੁਲਜ਼ਮ ਨੇ ਆਪਣੀ ਜਾਨ ਬਚਾਉਣ ਲਈ ਤੁਰੰਤ ਪੈਸੇ ਉਨ੍ਹਾਂ ਨੂੰ ਦੇ ਦਿੱਤੇ। ਲੁਟੇਰਿਆਂ ਨੇ ਹੋਰ ਮੁਲਾਜ਼ਮਾਂ ਦੀਆਂ ਜੇਬਾਂ ਦੀ ਵੀ ਤਲਾਸ਼ੀ ਲਈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਵੱਖ-ਵੱਖ ਟੀਮਾਂ ਕਰ ਰਹੀਆਂ ਮਾਮਲੇ ਦੀ ਜਾਂਚ

ਥਾਣਾ ਮਾਡਲ ਟਾਊਨ ਦੇ ਐੱਸਐੱਚਓ ਸੁਖਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਸਾਢੇ ਅੱਠ ਵਜੇ ਉਨ੍ਹਾਂ ਨੂੰ ਪੰਪ 'ਤੇ ਲੁੱਟ ਦੀ ਵਾਰਦਾਤ ਹੋਣ ਦੀ ਸੂਚਨਾ ਮਿਲੀ ਸੀ। ਸੀਸੀਟੀਵੀ ਦੇਖ ਕੇ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਲੁਟੇਰੇ ਖੁੱਲ੍ਹੇਆਮ ਪੰਪ ਅੰਦਰ ਦਾਖਲ ਹੋਏ ਸਨ। ਬਿਨਾਂ ਕਿਸੇ ਡਰ ਦੇ ਉਹ ਕੁਝ ਹੀ ਸਕਿੰਟਾਂ ਵਿੱਚ ਲੁੱਟ-ਖੋਹ ਕਰਕੇ ਭੱਜ ਜਾਂਦੇ ਹਨ। ਪੁਲੀਸ ਨੇ ਸੀਸੀਟੀਵੀ ਕੈਮਰੇ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਦੀਆਂ ਵੱਖ-ਵੱਖ ਟੀਮਾਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ ਅਤੇ ਜਲਦ ਹੀ ਲੁਟੇਰਿਆਂ ਨੂੰ ਫੜ ਲਿਆ ਜਾਵੇਗਾ। 

ਇਹ ਵੀ ਪੜ੍ਹੋ