ਸਮਰਾਲਾ ਪੁਲਿਸ ਨੇ ਚਿੱਟਾ ਸਪਲਾਈ ਕਰਨ ਵਾਲਾ ਬਾਊਂਸਰ ਫੜਿਆ, ਪਹਿਲਾਂ ਵੀ ਦਰਜ ਹਨ ਪਰਚੇ

ਮੁੱਢਲੀ ਜਾਂਚ ਤੋਂ ਇਹ ਪਤਾ ਲੱਗਿਆ ਹੈ ਕਿ ਇਹ ਨਸ਼ਾ ਵੇਚਣ ਦਾ ਕੰਮ ਕਰਦਾ ਆ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ ਕਿ ਇਹ ਨਸ਼ਾ ਕਿੱਥੋਂ ਲੈ ਕੇ ਆਉਂਦਾ ਸੀ ਅਤੇ ਕਿਸ ਕਿਸ ਨੂੰ ਸਪਲਾਈ ਕਰਦਾ ਸੀ। 

Courtesy: ਸਮਰਾਲਾ ਪੁਲਿਸ ਨੇ ਬਾਊਂਸਰ ਨੂੰ ਗ੍ਰਿਫਤਾਰ ਕੀਤਾ

Share:

ਸਮਰਾਲਾ ਪੁਲਿਸ ਵੱਲੋਂ ਕਾਸੋ ਆਪਰੇਸ਼ਨ ਚਲਾਇਆ ਗਿਆ ਜਿਸਦੇ ਅਧੀਨ ਸਮਰਾਲਾ ਦੇ 6 ਪਿੰਡਾਂ ਅਤੇ ਸ਼ਹਿਰ ਦੇ 2 ਇਲਾਕਿਆਂ ਬੋਂਦਲ ਰੋਡ ਅਤੇ ਦੁਰਗਾ ਮਾਤਾ ਮੰਦਿਰ ਰੋਡ ’ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਪੁਲਿਸ ਨੂੰ ਇਤਲਾਹ ਮਿਲਣ ’ਤੇ ਨਸ਼ੇ ਦਾ ਵਪਾਰ ਕਰਨ ਵਾਲੇ ਬਾਉਂਸਰ ਨੂੰ ਘਰ ’ਚ ਹੀ ਦਬੋਚ ਲਿਆ ਗਿਆ। ਪੁਲਿਸ ਨੇ ਇਸ ਬਾਊਂਸਰ ਕੋਲੋਂ 5 ਗ੍ਰਾਮ ਦੇ ਕਰੀਬ ਨਸ਼ਾ ( ਹੈਰੋਇਨ ) ਵੀ ਬਰਾਮਦ ਹੋਇਆ ਹੈ। ਪੁਲਿਸ ਮੁਤਾਬਕ ਇਸ ਬਾਊਂਸਰ ਤੇ ਪਹਿਲਾਂ ਵੀ ਸ਼ਰਾਬ ਮਾਮਲੇ ’ਚ ਪਰਚਾ ਦਰਜ ਹੈ।

ਬਾਊਂਸਰ ਦਾ ਕੰਮ ਵੀ ਕਰਦਾ ਸੀ

ਇਸ ਸਬੰਧੀ ਡੀਐਸਪੀ ਤਰਲੋਚਨ ਸਿੰਘ ਸਮਰਾਲਾ ਨੇ ਦੱਸਿਆ ਕਿ ਕਿਸੇ ਵੱਲੋਂ ਇਤਲਾਹ ਮਿਲਣ ’ਤੇ ਇਸ ਬਾਊਂਸਰ ਦੇ ਘਰ ਛਾਪੇਮਾਰੀ ਕੀਤੀ ਗਈ, ਜਿੱਥੇ ਇਸ ਦੇ ਕੋਲੋਂ 5 ਗ੍ਰਾਮ ਦੇ ਕਰੀਬ ( ਹੈਰੋਇਨ ) ਬਰਾਮਦ ਕੀਤੀ ਗਈ ਅਤੇ ਇਸ ਨੂੰ ਕਾਬੂ ਕਰ ਲਿਆ ਗਿਆ। ਮੁੱਢਲੀ ਜਾਂਚ ਤੋਂ ਇਹ ਪਤਾ ਲੱਗਿਆ ਹੈ ਕਿ ਇਹ ਨਸ਼ਾ ਵੇਚਣ ਦਾ ਕੰਮ ਕਰਦਾ ਆ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ ਕਿ ਇਹ ਨਸ਼ਾ ਕਿੱਥੋਂ ਲੈ ਕੇ ਆਉਂਦਾ ਸੀ ਅਤੇ ਕਿਸ ਕਿਸ ਨੂੰ ਸਪਲਾਈ ਕਰਦਾ ਸੀ। 

ਇਹ ਵੀ ਪੜ੍ਹੋ