Chandigarh: ਅਮਰੀਕਾ ਬੈਠੇ ਗੈਂਗਸਟਰ ਦੇ ਇਸ਼ਾਰੇ ਤੇ ਡੱਡੂਮਾਜਰਾ 'ਚ ਪ੍ਰਾਪਰਟੀ ਡੀਲਰ  ਦੇ ਘਰ 'ਤੇ ਚਲਾਈਆਂ ਗੋਲੀਆਂ  

Chandigarh: ਜਾਣਕਾਰੀ ਮੁਤਾਬਕ ਵਿਦੇਸ਼ 'ਚ ਰਹਿੰਦੇ ਅਨਮੋਲ ਬਿਸ਼ਨੋਈ ਦੇ ਕਹਿਣ 'ਤੇ 3 ਨੌਜਵਾਨਾਂ ਨੇ ਗੋਲੀਆਂ ਚਲਾਈਆਂ। ਪੀੜਤ ਨੇ ਸ਼ਿਕਾਇਤ ਪੁਲਿਸ ਨੂੰ ਦਿੱਤੀ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

Share:

Chandigarh: ਅਮਰੀਕਾ ਬੈਠੇ ਗੈਂਗਸਟਰ ਦੇ ਇਸ਼ਾਰੇ ਤੇ ਡੱਡੂਮਾਜਰਾ 'ਚ ਪ੍ਰਾਪਰਟੀ ਡੀਲਰ ਰਿੰਕੂ ਦੇ ਘਰ 'ਤੇ ਦੇਰ ਰਾਤ ਗੋਲੀਆਂ ਚਲਾਈਆਂ ਗਈਆਂ। ਉਹ ਆਪਣੇ ਦੋਸਤ ਦੇ ਘਰ ਜਨਮ ਦਿਨ ਦੀ ਪਾਰਟੀ ਵਿੱਚ ਸ਼ਾਮਲ ਹੋ ਕੇ ਘਰ ਆ ਰਿਹਾ ਸੀ। ਫਿਰ 3 ਨੌਜਵਾਨਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਾਣਕਾਰੀ ਮੁਤਾਬਕ ਵਿਦੇਸ਼ 'ਚ ਰਹਿੰਦੇ ਅਨਮੋਲ ਬਿਸ਼ਨੋਈ ਦੇ ਕਹਿਣ 'ਤੇ 3 ਨੌਜਵਾਨਾਂ ਨੇ ਗੋਲੀਆਂ ਚਲਾਈਆਂ। ਪੀੜਤ ਨੇ ਸ਼ਿਕਾਇਤ ਪੁਲਿਸ ਨੂੰ ਦਿੱਤੀ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸ ਦੇਈਏ ਕਿ ਦੇਰ ਰਾਤ ਨੂੰ ਹੋਈ ਵਾਰਦਾਤ ਸੀਸੀਟੀਵੀ ਵਿੱਚ ਕੈਦ ਹੋ ਗਈ। ਐਸਐਸਪੀ ਕੰਵਰਦੀਪ ਕੌਰ ਦੇ ਦਸਿੱਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਵਿੱਚ ਜੋ ਵੀ ਸਾਹਮਣੇ ਆਵੇਗਾ, ਉਸ ਦੇ ਆਧਾਰ 'ਤੇ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। 

ਫਿਰੌਤੀ ਦੇ ਪੈਸੇ ਨਹੀਂ ਦੇ ਰਿਹਾ ਸੀ ਪ੍ਰਾਪਰਟੀ ਡੀਲਰ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਤਿੰਨਾਂ ਦੋਸ਼ੀਆਂ ਖਿਲਾਫ ਪਿਛਲੇ ਸਾਲ ਮਾਮਲਾ ਦਰਜ ਕੀਤਾ ਗਿਆ ਸੀ। ਮੁਲਜ਼ਮਾਂ ਨੂੰ ਸ਼ੱਕ ਹੈ ਕਿ ਪੀੜਤ ਰਿੰਕੂ ਨੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਵਾਇਆ ਹੈ। ਇਸੇ ਗੱਲ ਨੂੰ ਲੈ ਕੇ ਉਹ ਉਸ 'ਤੇ ਹਮਲਾ ਕਰ ਰਹੇ ਹਨ। ਪੁਲਿਸ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਰਿੰਕੂ ਇਸ ਇਲਾਕੇ 'ਚ ਪ੍ਰਾਪਰਟੀ ਡੀਲਿੰਗ ਦਾ ਕੰਮ ਕਰਦਾ ਹੈ। ਦੋਸ਼ ਹੈ ਕਿ ਉਹ ਗੈਂਗਸਟਰ ਅਨਮੋਲ ਬਿਸ਼ਨੋਈ ਤੋਂ ਲਗਾਤਾਰ ਫਿਰੌਤੀ ਦੀ ਮੰਗ ਕਰ ਰਿਹਾ ਸੀ। ਉਸ ਨੂੰ ਫਿਰੌਤੀ ਦੇ ਪੈਸੇ ਨਹੀਂ ਦਿੱਤੇ, ਇਸ ਲਈ ਉਸ ਨੇ ਉਸ 'ਤੇ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਇਸ ਸਬੰਧੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਪਾਈ ਹੈ।

ਇਹ ਵੀ ਪੜ੍ਹੋ

Tags :