Talwara: ਗੈਂਗਸਟਰ ਦੇ ਘਰ ਛਾਪਾ ਮਾਰਨ ਗਈ ਪੁਲਿਸ ਤੇ ਚਲਾਈਆਂ ਗੋਲੀਆਂ, ਸੀਨੀਅਰ ਕਾਂਸਟੇਬਲ ਦੀ ਹੋਈ ਮੌਤ

Talwara: ਸੀਆਈਏ ਸਟਾਫ਼ ਨੂੰ ਨਜਾਇਜ਼ ਹਥਿਆਰਾਂ ਦੀ ਸੂਚਨਾ ਮਿਲੀ ਸੀ, ਜਿਸ ਦੇ ਚੱਲਦਿਆਂ ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿੱਚ ਛਾਪੇਮਾਰੀ ਕੀਤੀ ਗਈ। ਜਿਸ ਦੌਰਾਨ ਰਾਣਾ ਨਾਮਕ ਗੈਂਗਸਟਰ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। 

Share:

Talwara: ਮੁਕੇਰੀਆ ਦੇ ਪਿੰਡ ਮਹਿਤਪੁਰ 'ਚ ਗੈਂਗਸਟਰ ਨੇ ਪੁਲਿਸ ਮੁਲਾਜ਼ਮ 'ਤੇ ਗੋਲੀਆਂ ਚਲਾ ਦਿੱਤੀਆਂ। ਜਾਣਕਾਰੀ ਮੁਤਾਬਕ ਪੁਲਿਸ ਸੂਚਨਾ ਦੇ ਆਧਾਰ 'ਤੇ ਗੈਂਗਸਟਰ ਦੇ ਘਰ ਛਾਪਾ ਮਾਰਨ ਲਈ ਪਹੁੰਚੀ ਸੀ। ਗੈਂਗਸਟਰ ਨੇ ਪੁਲਿਸ ਮੁਲਾਜ਼ਮ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਮੁਲਾਜ਼ਮ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਪਰ ਉਸ ਦੀ ਮੌਤ ਹੋ ਗਈ। ਮੁਕੇਰੀਆਂ ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਮ੍ਰਿਤਕ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਸੀਆਈਏ ਸਟਾਫ ਵਿੱਚ ਭਰਤੀ ਸੀ।

ਜਾਣਕਾਰੀ ਦਿੰਦਿਆਂ ਡੀਐਸਪੀ ਮੁਕੇਰੀਆਂ ਵਿਪਨ ਕੁਮਾਰ ਨੇ ਦੱਸਿਆ ਕਿ ਸੀਆਈਏ ਸਟਾਫ਼ ਨੂੰ ਨਜਾਇਜ਼ ਹਥਿਆਰਾਂ ਦੀ ਸੂਚਨਾ ਮਿਲੀ ਸੀ, ਜਿਸ ਦੇ ਚੱਲਦਿਆਂ ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿੱਚ ਛਾਪੇਮਾਰੀ ਕੀਤੀ ਗਈ। ਜਿਸ ਦੌਰਾਨ ਰਾਣਾ ਨਾਮਕ ਗੈਂਗਸਟਰ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਨੂੰ ਲੱਗੀ, ਜਿਸ ਨੂੰ ਤੁਰੰਤ ਇਲਾਜ ਲਈ ਮੁਕੇਰੀਆਂ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਆਂਦਾ ਗਿਆ। ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਪਿੰਡ ਵਿੱਚ ਭਾਰੀ ਪੁਲਿਸ ਬੱਲ ਤਾਇਨਾਤ

ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਦੇ ਨਾਲ ਹੀ ਮੁਕੇਰੀਆਂ ਦੇ ਪਿੰਡ ਮਨਸੂਰਪੁਰ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਅਜੇ ਤੱਕ ਗੈਂਗਸਟਰ ਫੜਿਆ ਗਿਆ ਹੈ ਜਾਂ ਨਹੀਂ, ਇਸ ਬਾਰੇ ਅਫਸਰ ਕੁਝ ਨਹੀਂ ਕਹਿ ਰਹੇ ਹਨ।

ਇਹ ਵੀ ਪੜ੍ਹੋ