Sidhu Moosewala Murder: ਕਾਤਲਾਂ ਨੂੰ ਲੁਕਣ ਲਈ ਥਾਂ ਦੇਣ ਵਾਲੇ ਆਏ ਪੁਲਿਸ ਦੇ ਅੜਿੱਕੇ, ਲਾਰੈਂਸ ਤੇ ਗੋਲਡੀ ਬਰਾੜ ਨਾਲ ਸਬੰਧ

Sidhu Moosewala Murder: ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਹਾਲੇ ਵੀ ਗ੍ਰਿਫਤਾਰੀਆਂ ਦਾ ਸਿਲਸਿਲਾ ਜਾਰੀ ਹੈ। ਹੁਣ ਉਹਨਾਂ ਲੋਕਾਂ ਨੂੰ ਫੜਿਆ ਜਾ ਰਿਹਾ ਹੈ ਜਿਹਨਾਂ ਨੇ ਸਿੱਧੇ ਜਾਂ ਅਸਿੱਧੇ ਤੌਰ 'ਤੇ ਮੁਲਜ਼ਮਾਂ ਦੀ ਮਦਦ ਕੀਤੀ ਅਤੇ ਕਾਨੂੰਨ ਨੂੰ ਹੱਥ 'ਚ ਲਿਆ। 

Share:

ਹਾਈਲਾਈਟਸ

  • ਦੋਵੇਂ ਮੁਲਜ਼ਮ ਲਗਾਤਾਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਸੰਪਰਕ ਵਿੱਚ ਸਨ। 
  • ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਕਸ ਹੈਂਡਲ 'ਤੇ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ

Sidhu Moosewala Murder: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਫਰਾਰ ਦੋ ਗੈਂਗਸਟਰਾਂ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਦੀ ਪਛਾਣ ਮਨਦੀਪ ਸਿੰਘ ਤੇ ਜਤਿੰਦਰ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਦੋ ਪਿਸਤੌਲ ਤੇ 12 ਕਾਰਤੂਸ ਬਰਾਮਦ ਕੀਤੇ ਗਏ। ਦੋਵੇਂ ਮੁਲਜ਼ਮ ਲਗਾਤਾਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਸੰਪਰਕ ਵਿੱਚ ਸਨ। 

DGP ਨੇ ਸਾਂਝੀ ਕੀਤੀ ਪੋਸਟ 

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਕਸ ਹੈਂਡਲ 'ਤੇ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਨਦੀਪ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਕਤਲ 'ਚ ਸ਼ਾਮਲ ਮੁਲਜ਼ਮਾਂ ਨੂੰ ਟਿਕਾਣੇ ਮੁਹੱਈਆ ਕਰਵਾਏ ਸੀ। ਇਸਤੋਂ ਇਲਾਵਾ ਸਾਲ 2017 'ਚ ਗੈਂਗਸਟਰ ਦੀਪਕ ਟੀਨੂ ਦੀ ਭੱਜਣ 'ਚ ਵੀ ਮਦਦ ਕੀਤੀ ਸੀ। ਪੁਲਿਸ ਵੱਲੋਂ ਇਹਨਾਂ ਦੋਵੇਂ ਗੈਂਗਸਟਰਾਂ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹਨਾਂ ਕੋਲੋਂ ਸਿੱਧੂ ਮੂਸੇਵਾਲਾ ਕਤਲ ਕਾਂਡ ਸਬੰਧੀ ਅਹਿਮ ਸੁਰਾਗ ਮਿਲਣ ਦੀ ਉਮੀਦ ਹੈ। 

 

ਇਹ ਵੀ ਪੜ੍ਹੋ