Amritsar:  ਅੰਮ੍ਰਿਤਸਰ 'ਚ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਅੱਤਵਾਦੀ ਗ੍ਰਿਫਤਾਰ, ਪਿਸਤੌਲ-ਮੈਗਜ਼ੀਨ ਬਰਾਮਦ

ਅੰਮ੍ਰਿਤਸਰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਫੜੇ ਗਏ ਅੱਤਵਾਦੀ ਦੇ ਅਮਰੀਕਾ ਸਥਿਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਅਤੇ ਇਟਲੀ ਸਥਿਤ ਅੱਤਵਾਦੀ ਰੇਸ਼ਮ ਸਿੰਘ ਨਾਲ ਸਬੰਧ ਹਨ।

Share:

ਪੰਜਾਬ ਨਿਊਜ। ਅੰਮ੍ਰਿਤਸਰ 'ਚ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਫੜੇ ਗਏ ਅੱਤਵਾਦੀ ਦੇ ਅਮਰੀਕਾ ਸਥਿਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਅਤੇ ਇਟਲੀ ਸਥਿਤ ਅੱਤਵਾਦੀ ਰੇਸ਼ਮ ਸਿੰਘ ਨਾਲ ਸਬੰਧ ਹਨ। ਅੱਤਵਾਦੀ ਕੋਲੋਂ ਇਕ ਪਿਸਤੌਲ, ਦੋ ਮੈਗਜ਼ੀਨ ਅਤੇ 9 ਕਾਰਤੂਸ ਬਰਾਮਦ ਹੋਏ ਹਨ। ਗੋਲੀ ਦਾ ਖਾਲੀ ਖੋਲ ਵੀ ਬਰਾਮਦ ਹੋਇਆ ਹੈ।