Murder in Ludhiana: ਪਤੀ ਮਾਰ ਰਿਹਾ ਸੀ ਘੁਰਾੜੇ, ਗੁੱਸੇ 'ਚ ਪਤਨੀ ਨੇ ਗਲੇ 'ਚ ਚਾਕੂ ਮਾਰ ਕੀਤਾ ਕਤਲ

Murder in Ludhiana: ਪਤਨੀ ਨੇ ਕਢਾਈ ਵਾਲੇ ਕਟਰ ਨਾਲ ਆਪਣੇ ਪਤੀ ਦੀ ਗਰਦਨ 'ਤੇ ਹਮਲਾ ਕਰ ਦਿੱਤਾ। ਜ਼ਿਆਦਾ ਖੂਨ ਵਹਿਣ ਕਾਰਨ ਵਿਅਕਤੀ ਦੀ ਮੌਤ ਹੋ ਗਈ। ਸੂਚਨਾ ਮਿਲਣ ਦੇ ਬਾਅਦ ਬਸਤੀ ਜੋਧੇਵਾਲ ਪੁਲਿਸ ਮੌਕੇ 'ਤੇ ਪਹੁੰਚੀ ਕੇ ਮ੍ਰਿਤਕ ਗੌਰਵ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।

Share:

Murder in Ludhiana: ਨੂਰਵਾਲਾ ਰੋਡ ਤੋਂ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆ ਰਹੀ ਹੈ। ਪਤੀ ਦੇ ਘੁਰਾੜਿਆਂ ਤੋਂ ਗੁੱਸੇ ਵਿੱਚ ਆਈ ਪਤਨੀ ਨੇ ਉਸਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪਤਨੀ ਨੇ ਕਢਾਈ ਵਾਲੇ ਕਟਰ ਨਾਲ ਆਪਣੇ ਪਤੀ ਦੀ ਗਰਦਨ 'ਤੇ ਹਮਲਾ ਕਰ ਦਿੱਤਾ। ਜ਼ਿਆਦਾ ਖੂਨ ਵਹਿਣ ਕਾਰਨ ਵਿਅਕਤੀ ਦੀ ਮੌਤ ਹੋ ਗਈ। ਸੂਚਨਾ ਮਿਲਣ ਦੇ ਬਾਅਦ ਬਸਤੀ ਜੋਧੇਵਾਲ ਪੁਲਿਸ ਮੌਕੇ 'ਤੇ ਪਹੁੰਚੀ ਕੇ ਮ੍ਰਿਤਕ ਗੌਰਵ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਦੋਸ਼ਣ ਨੂੰ ਹਿਰਾਸਤ 'ਚ ਲੈ ਲਿਆ ਹੈ। ਹਾਲਾਂਕਿ ਪੁਲਿਸ ਅਫਸਰਾਂ ਨੇ ਇਸਦੀ ਪੁਸ਼ਟੀ ਨਹੀਂ ਕੀਤੀ।  ਥਾਣਾ ਬਸਤੀ ਜੋਧੇਵਾਲ ਦੇ ਐਸਐਚਓ ਪਰਮਦੀਪ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ ਕਿ ਅਸਲ ਵਿੱਚ ਲੜਾਈ ਕਿਸ ਕਾਰਨ ਹੋਈ।

ਘਰੇਲੂ ਮਾਮਲਿਆਂ ਨੂੰ ਲੈ ਕੇ ਹੁੰਦਾ ਰਹਿੰਦਾ ਸੀ ਦੋਵਾਂ ਦੇ ਵਿਚਾਲੇ ਝਗੜਾ

ਜਾਣਕਾਰੀ ਦੇ ਮੁਤਾਬਕ ਕਢਾਈ ਦਾ ਕੰਮ ਕਰਨ ਵਾਲੇ ਗੌਰਵ ਦਾ ਵਿਆਹ ਸੋਨਮ ਨਾਲ ਹੋਇਆ ਸੀ। ਦੋਵਾਂ ਦਾ 11 ਸਾਲ ਦਾ ਬੇਟਾ ਵੀ ਹੈ। ਘਰੇਲੂ ਮਾਮਲਿਆਂ ਨੂੰ ਲੈ ਕੇ ਪਤੀ-ਪਤਨੀ ਵਿਚਕਾਰ ਅਕਸਰ ਝਗੜਾ ਹੁੰਦਾ ਰਹਿੰਦਾ ਸੀ। ਦੋਵਾਂ ਵਿਚਾਲੇ ਕਈ ਵਾਰ ਝਗੜਾ ਵੀ ਹੋਇਆ। ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਰਾਤ ਨੂੰ ਇਕ ਵਾਰ ਫਿਰ ਦੋਹਾਂ ਵਿਚਕਾਰ ਲੜਾਈ ਹੋਈ। ਇਸ ਤੋਂ ਬਾਅਦ ਗੌਰਵ ਸੌਂ ਗਿਆ। ਗੌਰਵ ਸੌਂਦੇ ਸਮੇਂ ਘੁਰਾੜੇ ਮਾਰ ਰਿਹਾ ਸੀ। ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਫਿਰ ਤੋਂ ਝਗੜਾ ਸ਼ੁਰੂ ਹੋ ਗਿਆ। ਸੋਨਮ ਨੇ ਉਥੇ ਪਿਆ ਕਟਰ ਚੁੱਕ ਲਿਆ ਅਤੇ ਗੌਰਵ ਦੀ ਗਰਦਨ 'ਤੇ ਸਿੱਧਾ ਹਮਲਾ ਕਰ ਦਿੱਤਾ। ਇਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ

Tags :