Firozpur: ਘਰ ਦਾਖਲ ਹੋਏ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਨਾਜਾਇਜ਼ ਸਬੰਧਾਂ ਦਾ ਸ਼ੱਕ

Firozpur: ਜਾਣਕਾਰੀ ਦੇ ਅਨੁਸਾਰ ਸਤਨਾਮ ਬਖਤਿਰ ਸਿੰਘ ਦੇ ਘਰ ਦਾਖਲ ਹੋਇਆ ਸੀ, ਪਰ ਜਦੋਂ ਬਖਤਿਰ ਨੂੰ ਸਤਨਾਮ ਦੇ ਘਰ ਵੜਨ ਬਾਰੇ ਪਤਾ ਲੱਗਾ ਤਾਂ ਉਸ ਨੇ ਆਪਣੀ ਰਾਈਫਲ ਨਾਲ ਗੋਲੀ ਮਾਰ ਕੇ ਸਤਨਾਮ ਸਿੰਘ ਦਾ ਕਤਲ ਕਰ ਦਿੱਤਾ। 

Share:

Firozpur: ਫ਼ਿਰੋਜ਼ਪੁਰ ਦੇ ਪਿੰਡ ਦੁੱਲਾ ਸਿੰਘ ਵਾਲਾ ਵਿੱਚ ਨੌਜਵਾਨ ਦੀ ਗੋਲੀ ਮਾਰ ਕੇ ਕਤਲ ਕਰਨ ਦੀ ਖਬਰ ਆ ਰਹੀ ਹੈ। ਵਾਰਦਾਤ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਸਤਨਾਮ ਸਿੰਘ ਵਾਸੀ ਪਿੰਡ ਕਮਲਾ ਮਿੱਡੂ ਵਜੋਂ ਹੋਈ ਹੈ। ਜਾਣਕਾਰੀ ਦੇ ਅਨੁਸਾਰ ਸਤਨਾਮ ਬਖਤਿਰ ਸਿੰਘ ਦੇ ਘਰ ਦਾਖਲ ਹੋਇਆ ਸੀ, ਪਰ ਜਦੋਂ ਬਖਤਿਰ ਨੂੰ ਸਤਨਾਮ ਦੇ ਘਰ ਵੜਨ ਬਾਰੇ ਪਤਾ ਲੱਗਾ ਤਾਂ ਉਸ ਨੇ ਆਪਣੀ ਰਾਈਫਲ ਨਾਲ ਗੋਲੀ ਮਾਰ ਕੇ ਸਤਨਾਮ ਸਿੰਘ ਦਾ ਕਤਲ ਕਰ ਦਿੱਤਾ। 

ਕਤਲ ਦੇ ਕਾਰਨ ਦੀ ਜਾਂਚ ਕਰ ਰਹੀ ਪੁਲਿਸ

ਘਟਨਾ ਦੀ ਸੂਚਨਾ ਮਿਲਣ ’ਤੇ ਡੀਐਸਪੀ ਬਲਕਾਰ ਸਿੰਘ ਅਤੇ ਜੀਰਾ ਇਲਾਕੇ ਦੇ ਐਸਐਚਓ ਬਲਰਾਜ ਸਿੰਘ ਮੱਲਾਂਵਾਲਾ ਪੁਲਿਸ ਪਾਰਟੀ ਨਾਲ ਮੌਕੇ ’ਤੇ ਪੁੱਜੇ। ਪੁਲਿਸ ਪਾਰਟੀ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਬਲਕਾਰ ਸਿੰਘ ਨੇ ਦੱਸਿਆ ਕਿ ਇਹ ਨਾਜਾਇਜ਼ ਸਬੰਧਾਂ ਦਾ ਮਾਮਲਾ ਜਾਪਦਾ ਹੈ। ਫਿਲਹਾਲ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ

Tags :