ਖੰਨਾ 'ਚ ਪੇਪਰ ਦੇ ਕੇ ਪਰਤ ਰਹੇ ਤਿੰਨ ਵਿਦਿਆਰਥੀ ਹਾਦਸੇ ਦਾ ਸ਼ਿਕਾਰ, ਇੱਕ ਦੀ ਮੌਤ, ਦੂਜਾ ਗੰਭੀਰ

ਤਿੰਨੋਂ ਵਿਦਿਆਰਥੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਇਲ ਵਿਖੇ ਪੜ੍ਹਦੇ ਹਨ। ਉਨ੍ਹਾਂ ਦਾ ਪ੍ਰੀਖਿਆ ਕੇਂਦਰ ਸ਼੍ਰੀ ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਿਰ ਧਮੋਟ ਬਣਿਆ ਹੈ। ਤਿੰਨੋਂ ਹੀ ਕੰਪਿਊਟਰ ਸਾਇੰਸ ਦਾ ਪੇਪਰ ਦੇਣ ਲਈ ਧਮੋਟ ਸਕੂਲ ਦੇ ਪ੍ਰੀਖਿਆ ਕੇਂਦਰ ਵਿੱਚ ਮੋਟਰਸਾਈਕਲ 'ਤੇ ਗਏ ਸਨ।

Courtesy: file photo

Share:

ਖੰਨਾ ਦੇ ਪਾਇਲ ਇਲਾਕੇ ਵਿੱਚ 12ਵੀਂ ਜਮਾਤ ਦੀ ਪ੍ਰੀਖਿਆ ਦੇ ਕੇ ਵਾਪਸ ਆ ਰਹੇ ਤਿੰਨ ਵਿਦਿਆਰਥੀਆਂ ਦਾ ਹਾਦਸਾ ਹੋ ਗਿਆ। ਇਸ ਹਾਦਸੇ ਵਿੱਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 19 ਸਾਲਾ ਹਰਕੀਰਤ ਸਿੰਘ ਵਾਸੀ ਜੱਲਾ ਵਜੋਂ ਹੋਈ ਹੈ। ਹਰਕੀਰਤ ਦਾ ਦੋਸਤ ਰਾਜਦੀਪ ਸਿੰਘ ਵਾਸੀ ਮਾਜਰੀ ਗੰਭੀਰ ਜ਼ਖਮੀ ਹੋ ਗਿਆ। ਜਦੋਂ ਕਿ ਤੀਜੇ ਵਿਦਿਆਰਥੀ ਗੁਰਸੇਵਕ ਸਿੰਘ ਵਾਸੀ ਘੁੰਗਰਾਲੀ ਰਾਜਪੂਤਾਂ, ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾਂਦੀ ਹੈ। 

ਹਾਦਸੇ ਮਗਰੋਂ ਟਰੱਕ ਡਰਾਈਵਰ ਫਰਾਰ

ਪਾਇਲ ਥਾਣਾ ਦੇ ਐਸਐਚਓ ਸੰਦੀਪ ਕੁਮਾਰ ਨੇ ਦੱਸਿਆ ਕਿ ਤਿੰਨੋਂ ਵਿਦਿਆਰਥੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਇਲ ਵਿਖੇ ਪੜ੍ਹਦੇ ਹਨ। ਉਨ੍ਹਾਂ ਦਾ ਪ੍ਰੀਖਿਆ ਕੇਂਦਰ ਸ਼੍ਰੀ ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਿਰ ਧਮੋਟ ਬਣਿਆ ਹੈ। ਤਿੰਨੋਂ ਹੀ ਕੰਪਿਊਟਰ ਸਾਇੰਸ ਦਾ ਪੇਪਰ ਦੇਣ ਲਈ ਧਮੋਟ ਸਕੂਲ ਦੇ ਪ੍ਰੀਖਿਆ ਕੇਂਦਰ ਵਿੱਚ ਮੋਟਰਸਾਈਕਲ 'ਤੇ ਗਏ ਸਨ। ਪੇਪਰ ਤੋਂ ਬਾਅਦ ਤਿੰਨੋਂ ਮੋਟਰਸਾਈਕਲ 'ਤੇ ਵਾਪਸ ਆ ਰਹੇ ਸੀ। ਰਸਤੇ ਵਿੱਚ ਇੱਕ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਰਕੀਰਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਰਾਜਦੀਪ ਸਿੰਘ ਨੂੰ ਪਾਇਲ ਤੋਂ ਖੰਨਾ ਰੈਫਰ ਕੀਤਾ ਗਿਆ ਅਤੇ ਉੱਥੋਂ ਉਸਨੂੰ ਸੈਕਟਰ-32 ਚੰਡੀਗੜ੍ਹ ਹਸਪਤਾਲ ਭੇਜਿਆ ਗਿਆ। ਗੁਰਸੇਵਕ ਸਿੰਘ ਖੰਨਾ ਦੇ ਇੱਕ ਨਿੱਜੀ ਹਸਪਤਾਲ ਵਿਖੇ ਦਾਖਲ ਹੈ। ਐਸਐਚਓ ਨੇ ਕਿਹਾ ਕਿ ਪੁਲਿਸ ਨੇ ਟਰੱਕ ਦਾ ਪਤਾ ਲਗਾ ਲਿਆ ਹੈ। ਦੋਸ਼ੀ ਡਰਾਈਵਰ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ