Double murder in Mansa : ਬਜ਼ੁਰਗ ਦਿਓਰ ਭਾਬੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪਸ਼ੂਆਂ ਵਾਲੇ ਕਮਰੇ ਚੋ ਮਿਲੀਆਂ ਲਾਸ਼ਾਂ 

ਮਾਨਸਾ ਤੋਂ ਇੱਕ ਕ੍ਰਾਈਮ ਦੀ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਬਦਮਾਸ਼ਾਂ ਨੇ ਬਜੁਰਗ ਦਿਓਰ ਭਾਬੀ ਦੀ ਤੇਜ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ। ਕਤਲ ਕਿਸਨੇ ਕੀਤਾ ਅਤੇ ਕਿਉਂ ਕੀਤਾ ਇਹ ਹਾਲੇ ਸਪੱਸ਼ਟ ਨਹੀਂ ਹੋਇਆ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਲਈ ਦੋਹਾਂ ਮ੍ਰਿਤਕ ਦੇਹਾਂ ਨੂੰ ਸਿਵਲ ਹਸਪਤਾਲ ਵਿਖੇ ਰਖਵਾ ਦਿੱਤਾ ਹੈ।

Share:

ਹਾਈਲਾਈਟਸ

  • ਸਖਤੀ ਦੇ ਬਾਵਜੂਦ ਵੀ ਪੰਜਾਬ 'ਚ ਵੱਧ ਰਿਹਾ ਕ੍ਰਾਈਮ
  • ਮਾਨਸਾ 'ਚ ਕੀਤਾ ਗਿਆ ਡਬਲ ਮਰਡਰ, ਪੁਲਿਸ ਵੱਲੋਂ ਜਾਂਚ ਸ਼ੁਰੂ

ਪੰਜਾਬ ਨਿਊਜ। ਪੰਜਾਬ ਵਿੱਚ ਕ੍ਰਾਈਮ ਹਾਲੇ ਰੁਕਣ ਦਾ ਨਾਮ ਨਹੀਂ ਲੈ ਰਿਹਾ। ਬੱਸ਼ਕ ਸਰਕਾਰ ਕ੍ਰਾਈਮ ਨੂੰ ਰੋਕਣ ਦਾ ਹਰ ਹੀਲਾ ਕਰ ਰਹੀ ਹੈ ਪਰ ਅਪਰਾਧ ਦਿਨੋ ਦਿਨ ਵੱਧਦਾ ਹੀ ਜਾ ਰਿਹਾ ਹੈ। ਤੇ ਹੁਣ ਮਾਨਸਾ ਦੇ ਪਿੰਡ ਅਹਿਮਦਪੁਰ ਤੋਂ ਇੱਕ ਹੌਲਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਸ਼ਰਾਰਤੀ ਅਨਸਰਾਂ ਨੇ ਇੱਕ ਬਜੁਰਗ ਦਿਓਰ-ਭਾਬੀ ਦਾ ਮਰਡਰ ਕਰ ਦਿੱਤਾ। ਇਸ ਵਾਰਦਾਤ ਦੀ ਜਾਣਕਾਰੀ ਪਰਿਵਾਰ ਨੂੰ ਸਵੇਰੇ ਪਤਾ ਲੱਗੀ। ਫਿਲਹਾਲ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਬਲਵੀਰ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਜੰਗੀਰ ਸਿੰਘ ਆਪਣੇ ਪਸ਼ੂਆਂ ਦੀ ਰਾਖੀ ਲਈ ਚਾਰਦੀਵਾਰੀ ਵਿੱਚ ਸੌਂ ਰਿਹਾ ਸੀ, ਜਦੋਂ ਕਿ ਉਸ ਦੀ ਮਾਸੀ ਬਾਹਰ ਗਈ ਹੋਈ ਹੋਣ ਕਾਰਨ ਪਸ਼ੂਆਂ ਦੀ ਰਾਖੀ ਕਰਨ ਲਈ ਸੁੱਤੀ ਪਈ ਸੀ। ਜਦੋਂ ਉਹ ਸਵੇਰੇ ਗਿਆ ਤਾਂ ਦੇਖਿਆ ਕਿ ਉਸ ਦੇ ਪਿਤਾ ਜੰਗੀਰ ਸਿੰਘ (62) ਦਾ ਸਿਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਜਦੋਂ ਉਸ ਦੀ ਭੈਣ ਰਣਜੀਤ ਕੌਰ (60) ਦਾ ਬੈੱਡ ਖੋਲ੍ਹਿਆ ਗਿਆ ਤਾਂ ਉਸ ’ਤੇ ਵੀ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਉਸ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ ਸੀ।

ਪੁਲਿਸ ਨੇ ਕਈ ਪਹਿਲੂਆਂ ਤੋਂ ਜਾਂਚ ਕੀਤੀ ਸ਼ੁਰੂ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਐਸਪੀ (ਇੰਟੈਲੀਜੈਂਸ) ਬਾਲ ਕ੍ਰਿਸ਼ਨ ਸਿੰਗਲਾ ਅਤੇ ਡੀਐਸਪੀ ਬੁਢਲਾਡਾ ਮਨਜੀਤ ਸਿੰਘ ਨੇ ਪੁਲੀਸ ਫੋਰਸ ਸਮੇਤ ਮੌਕੇ ਦਾ ਮੁਆਇਨਾ ਕੀਤਾ। ਥਾਣਾ ਇੰਚਾਰਜ ਭੁਪਿੰਦਰ ਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਕਤਲ ਦੀ ਗੁੱਥੀ ਸੁਲਝਾ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ