Fazilka: ਨਸ਼ੇੜੀ ਪੁੱਤ ਨੇ ਕੀਤੀ ਪਿਓ ਨਾਲ ਅਜਿਹੀ ਹਰਕਤ, ਸੁਣ ਕੇ ਤੁਸੀਂ ਵੀ ਰਹਿ ਜਾਓਗੇ ਹੈਰਾਨ

Fazilka: ਜਾਣਕਾਰੀ ਦੇ ਅਨੁਸਾਰ ਦੋਵੇਂ ਪਿਓ-ਪੁੱਤ ਨਸ਼ੇ ਦੇ ਆਦੀ ਸਨ। ਮਾਮੂਲੀ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਲੜਾਈ ਹੋ ਗਈ। ਵਿਵਾਦ ਇੰਨਾ ਵੱਧ ਗਿਆ ਕਿ ਬੇਟੇ ਨੇ ਪਿਤਾ ਦਾ ਕਤਲ ਕਰ ਦਿੱਤਾ।

Share:

Fazilka: ਫਾਜ਼ਿਲਕਾ ਦੇ ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਪਿੰਡ ਕਮਾਰੇਵਾਲਾ 'ਚ ਨਸ਼ੇੜੀ ਪੁੱਤ ਨੇ ਪਿਤਾ ਨਾਲ ਅਜਿਹੀ ਹਰਕਤ ਕੀਤੀ ਕਿ ਤੁਸੀਂ ਵੀ ਸੁਣ ਕੇ ਹੈਰਾਨ ਰਹਿ ਜਾਓਗੇ। ਨਸ਼ੇ ਵਿੱਚ ਪੁੱਤ ਨੇ ਪਿਤਾ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਜਾਣਕਾਰੀ ਦੇ ਅਨੁਸਾਰ ਦੋਵੇਂ ਪਿਓ-ਪੁੱਤ ਨਸ਼ੇ ਦੇ ਆਦੀ ਸਨ। ਮਾਮੂਲੀ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਲੜਾਈ ਹੋ ਗਈ। ਵਿਵਾਦ ਇੰਨਾ ਵੱਧ ਗਿਆ ਕਿ ਬੇਟੇ ਨੇ ਪਿਤਾ ਦਾ ਕਤਲ ਕਰ ਦਿੱਤਾ। ਪੁਲਿਸ ਨੇ ਲਾਸ਼ ਨੂੰ ਹਸਪਤਾਲ 'ਚ ਰਖਵਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਮੁਲਜ਼ਮ ਦੇ ਖਿਲਾਫ ਪਰਚਾ ਦਰਜ਼

ਪੁਲਿਸ ਅਫਸਰਾਂ ਅਨੁਸਾਰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕਮਾਰੇਵਾਲਾ ਵਿੱਚ ਲੜਾਈ ਦੌਰਾਨ ਵਿਅਕਤੀ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕੀਤੀ। ਜਾਂਚ ਅਫਸਰ ਨੇ ਦੱਸਿਆ ਕਿ ਇਸ ਸਬੰਧੀ ਕਮਲਜੀਤ ਕੌਰ ਵਾਸੀ ਬਹਿਕ ਖਾਸ ਫਾਜ਼ਿਲਕਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਵਿਚ ਉਸ ਨੇ ਦੱਸਿਆ ਸੀ ਕਿ ਮਨਜੀਤ ਸਿੰਘ ਨੇ ਨਸ਼ੇ ਦੀ ਹਾਲਤ ਵਿਚ ਉਸ ਦੇ ਪਿਤਾ ਦਲੇਰ ਸਿੰਘ ਦੇ ਸਿਰ ਵਿਚ ਡੰਡੇ ਨਾਲ ਵਾਰ ਕਰ ਦਿੱਤਾ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਿਸਦੇ ਬਾਅਦ ਪੁਲਿਸ ਨੇ ਦੋਸ਼ੀ ਮਨਜੀਤ ਸਿੰਘ ਵਾਸੀ ਕਮਰੇਵਾਲਾ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ