Amritsar: ਪਰਿਵਾਰ ਸਮੇਤ ਮੱਥਾ ਟੇਕਣ ਲਈ ਸ੍ਰੀ ਆਨੰਦਪੁਰ ਸਾਹਿਬ ਜਾ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਚੱਲ ਰਿਹਾ ਸੀ ਜ਼ਮੀਨੀ ਵਿਵਾਦ

Amritsar: ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦਾ ਪਿੰਡ ਦੇ ਕੁਝ ਲੋਕਾਂ ਨਾਲ ਜ਼ਮੀਨੀ ਵਿਵਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਮੁਲਜ਼ਮ ਉਸ ਦੇ ਲੜਕੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਸਨ। 

Share:

ਹਾਈਲਾਈਟਸ

Amritsar: ਜੰਡਿਆਲਾ ਗੁਰੂ ਥਾਣੇ ਅਧੀਨ ਪੈਂਦੇ ਪਿੰਡ ਬੰਡਾਲਾ ਨੇੜੇ ਜ਼ਮੀਨੀ ਝਗੜੇ ਵਿੱਚ ਜਜਬੀਰ ਸਿੰਘ ਨਾਮਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸੋਮਵਾਰ ਦੁਪਹਿਰ ਨੂੰ ਵਾਪਰੀ ਵਾਰਦਾਤ ਸਮੇਂ ਜਜਬੀਰ ਸਿੰਘ ਆਪਣੇ ਪਰਿਵਾਰ ਤੇ ਰਿਸ਼ਤੇਦਾਰਾਂ ਸਮੇਤ ਟਰੈਕਟਰ ਟਰਾਲੀ ਵਿੱਚ ਮੱਥਾ ਟੇਕਣ ਲਈ ਸ੍ਰੀ ਆਨੰਦਪੁਰ ਸਾਹਿਬ ਜਾ ਰਿਹਾ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦਾ ਪਿੰਡ ਦੇ ਕੁਝ ਲੋਕਾਂ ਨਾਲ ਜ਼ਮੀਨੀ ਵਿਵਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਮੁਲਜ਼ਮ ਉਸ ਦੇ ਲੜਕੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਸਨ। 

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਫਰਾਰ 

ਸੋਮਵਾਰ ਬਾਅਦ ਦੁਪਹਿਰ ਪੂਰਾ ਪਰਿਵਾਰ ਟਰੈਕਟਰ ਟਰਾਲੀ 'ਤੇ ਸਵਾਰ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਜਾ ਰਿਹਾ ਸੀ। ਪਿੰਡ ਬੰਡਾਲਾ ਨੇੜੇ ਬਾਈਕ ਸਵਾਰ 3 ਨੌਜਵਾਨਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀ ਜਾਜਬੀਰ ਨੂੰ ਲੱਗੀ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ। ਥਾਣਾ ਘੜੂੰਆਂ ਦੇ ਪੁਲਿਸ ਅਫਸਰਾਂ ਅਨੁਸਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਕੈਮਰੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜੋ ਵੀ ਦੋਸ਼ੀ ਹੋਵੇਗਾ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ

Tags :