ਤੁਹਾਡਾ ਮੁੰਡਾ ਵੱਢ ਦਿੱਤਾ ਹੈ, ਉਸਦਾ ਇਲਾਜ ਕਰਵਾ ਲਓ........

ਜਿਗਰੀ ਦੋਸਤ ਪਹਿਲਾਂ ਘਰੋਂ ਬੁਲਾ ਕੇ ਲੈ ਗਏ। ਮਗਰੋੋਂ ਖੁਦ ਹੀ ਫੋਨ ਕਰਕੇ ਪਰਿਵਾਰ ਨੂੰ ਇਹ ਜਾਣਕਾਰੀ ਦਿੱਤੀ। ਜਦੋਂ ਤੱਕ ਪਰਿਵਾਰ ਵਾਲੇ ਖੂਨ ਨਾਲ ਲਥਪਥ ਆਪਣੇ ਮੁੰਡੇ ਨੂੰ ਹਸਪਤਾਲ ਲੈਕੇ ਗਏ ਉਦੋਂ ਤੱਕ ਮੌਤ ਹੋ ਗਈ ਸੀ। 

Courtesy: file photo

Share:

ਸੁਲਤਾਨਪੁਰ ਲੋਧੀ 'ਚ ਦੋੋਸਤਾਂ ਨੇ ਆਪਣੇ ਹੀ ਦੋਸਤ ਦਾ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਦੁਬਈ ਤੋਂ ਕਰੀਬ ਦੋ ਮਹੀਨੇ ਪਹਿਲਾਂ ਘਰ ਆਏ ਨੌਜਵਾਨ ਦਾ ਜਿਗਰੀ ਦੋਸਤਾਂ ਵੱਲੋਂ ਕਤਲ ਕੀਤਾ ਗਿਆ।  ਮ੍ਰਿਤਕ ਦੇ ਭਰਾ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਸਦਾ ਛੋਟਾ ਭਰਾ ਜਸਵਿੰਦਰ ਸਿੰਘ (29) ਵਾਸੀ ਪਿੰਡ ਕੁਤਬੇਵਾਲ ਥਾਣਾ ਲੋਹੀਆਂ ਜ਼ਿਲ੍ਹਾ ਜਲੰਧਰ ਜੋਂ ਕਿ 2 ਮਹੀਨੇ ਪਹਿਲਾਂ ਦੁਬਈ ਤੋਂ ਆਇਆ ਸੀ।  ਉਸਦੇ ਦੋਸਤ ਉਸਨੂੰ ਘਰੋਂ ਆਕੇ ਲੈ ਗਏ। ਜਿਸਤੋਂ ਬਾਅਦ ਉਸਦਾ ਇਕ ਦੋਸਤ ਪਰਿਵਾਰ ਨੂੰ ਫੋਨ ਕਰ ਕੇ ਜਾਣਕਾਰੀ ਦਿੰਦਾ ਹੈ ਕਿ ਤੁਹਾਡਾ ਮੁੰਡਾ ਵੱਢ ਦਿੱਤਾ ਹੈ, ਉਸਦਾ ਇਲਾਜ ਕਰਵਾ ਲਓ।

ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ 

ਉਨ੍ਹਾਂ ਕਿਹਾ ਕਿ ਜਦੋਂ ਅਸੀਂ ਮੌਕੇ ’ਤੇ ਪਹੁੰਚੇ ਤਾਂ ਜਸਵਿੰਦਰ ਸਿੰਘ ਗੰਭੀਰ ਹਾਲਤ ’ਚ ਖੂਨ ਨਾਲ ਲੱਥ ਪੱਥ ਪਿੰਡ ਜੱਬੋਵਾਲ-ਰਾਮੇ ਮਾਰਗ ਦੇ ਖੇਤਾਂ 'ਚ ਪਿਆ ਹੋਇਆ ਮਿਲਿਆ। ਉਸਦੇ ਸਰੀਰ ’ਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਵਾਰ ਕੀਤੇ ਹੋਏ ਸਨ। ਉਨ੍ਹਾਂ ਕਿਹਾ ਕਿ  ਉਸਨੂੰ ਤੁਰੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਇਲਾਜ ਲਈ ਲਿਆਂਦਾ, ਜਿੱਥੇ ਡਾਕਟਰਾਂ ਨੇ ਥੋੜਾ ਸਮਾਂ ਇਲਾਜ ਕਰਨ ਮਗਰੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਨ੍ਹਾਂ ਨੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਜਸਵਿੰਦਰ ਸਿੰਘ ਦਾ ਉਸ ਦੇ ਦੋਸਤਾਂ ਨੇ ਬੇਰਹਿਮੀ ਦੇ ਨਾਲ ਕਤਲ ਕੀਤਾ ਹੈ। ਉਹਨਾਂ ਵਲੋਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ। ਉਧਰ ਜਦੋਂ ਇਸ ਘਟਨਾ ਦਾ ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੂੰ ਪਤਾ ਲੱਗਾ ਤਾਂ ਮੌਕੇ ’ਤੇ ਥਾਣਾ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਪੁਲਿਸ ਪਾਰਟੀ ਨਾਲ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ