ਕੇਰਲ ਸਟੋਰੀ ਫਿਲਮ ਦੇ ਨਿਰਦੇਸ਼ਕ ਦਾ ਬੰਗਾਲ ਨੂੰ ਲੈ ਕੇ ਵਡਾ ਦਾਅਵਾ

ਸੁਪਰੀਮ ਕੋਰਟ ਨੇ ਵੀਰਵਾਰ ਨੂੰ ‘ਦਿ ਕੇਰਲ ਸਟੋਰੀ’ ਤੇ ਪੱਛਮੀ ਬੰਗਾਲ ਸਰਕਾਰ ਦੁਆਰਾ ਲਗਾਈ ਗਈ ਪਾਬੰਦੀ ਤੇ ਰੋਕ ਲਗਾ ਦਿੱਤੀ ਹੈ। ‘ਦਿ ਕੇਰਲ ਸਟੋਰੀ’ ਦੇ ਨਿਰਦੇਸ਼ਕ ਸੁਦੀਪਤੋ ਸੇਨ ਨੇ ਦੋਸ਼ ਲਗਾਇਆ ਹੈ ਕਿ ਫਿਲਮ ਦੇ ਡਿਸਟ੍ਰੀਬਿਊਟਰਾਂ ਨੂੰ ਫੋਨ ਆ ਰਹੇ ਹਨ ਅਤੇ ਉਨ੍ਹਾਂ ਨੂੰ ਫਿਲਮ ਦੀ ਸਕ੍ਰੀਨਿੰਗ ਨਾ ਕਰਨ ਲਈ ਕਿਹਾ ਜਾ ਰਿਹਾ ਹੈ। ਨਫ਼ਰਤ […]

Share:

ਸੁਪਰੀਮ ਕੋਰਟ ਨੇ ਵੀਰਵਾਰ ਨੂੰ ‘ਦਿ ਕੇਰਲ ਸਟੋਰੀ’ ਤੇ ਪੱਛਮੀ ਬੰਗਾਲ ਸਰਕਾਰ ਦੁਆਰਾ ਲਗਾਈ ਗਈ ਪਾਬੰਦੀ ਤੇ ਰੋਕ ਲਗਾ ਦਿੱਤੀ ਹੈ। ‘ਦਿ ਕੇਰਲ ਸਟੋਰੀ’ ਦੇ ਨਿਰਦੇਸ਼ਕ ਸੁਦੀਪਤੋ ਸੇਨ ਨੇ ਦੋਸ਼ ਲਗਾਇਆ ਹੈ ਕਿ ਫਿਲਮ ਦੇ ਡਿਸਟ੍ਰੀਬਿਊਟਰਾਂ ਨੂੰ ਫੋਨ ਆ ਰਹੇ ਹਨ ਅਤੇ ਉਨ੍ਹਾਂ ਨੂੰ ਫਿਲਮ ਦੀ ਸਕ੍ਰੀਨਿੰਗ ਨਾ ਕਰਨ ਲਈ ਕਿਹਾ ਜਾ ਰਿਹਾ ਹੈ।

ਨਫ਼ਰਤ ਅਤੇ ਹਿੰਸਾ ਦੀ ਕਿਸੇ ਵੀ ਘਟਨਾ ਤੋਂ ਬਚਣ ਅਤੇ ਰਾਜ ਵਿੱਚ ਸ਼ਾਂਤੀ ਬਣਾਈ ਰੱਖਣ ਦਾ ਦਾਵਾ ਕਰਦੇ ਹੋਏ ਬੰਗਾਲ ਸਰਕਾਰ ਨੇ ਫਿਲਮ ਨੂੰ ਬੈਨ ਕਰ ਦਿੱਤਾ ਹੈ।

ਸੇਨ ਨੇ ਇੱਕ ਸਮਾਗਮ ਵਿੱਚ ਕਿਹਾ ਕਿ “ਅਸੀਂ ਪੱਛਮੀ ਬੰਗਾਲ ਵਿੱਚ ਆਪਣੇ ਵਿਤਰਕਾਂ ਦੇ ਸੰਪਰਕ ਵਿੱਚ ਹਾਂ। ਉਹ ਮੁੰਬਈ ਵਿੱਚ ਸਾਡੇ ਨਿਰਮਾਤਾਵਾਂ ਅਤੇ ਪ੍ਰਦਰਸ਼ਕਾਂ ਨੂੰ ਫ਼ੋਨ ਕਰ ਰਹੇ ਹਨ ਅਤੇ ਕਹਿ ਰਹੇ ਹਨ ਕਿ ਉਹ ਫ਼ਿਲਮ ਦਿਖਾਉਣਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਫਿਲਮ ਨਾ ਦਿਖਾਉਣ ਲਈ ਕਿਹਾ ਜਾ ਰਿਹਾ ਹੈ। ਮੈਨੂੰ ਨਹੀਂ ਪਤਾ ਕਿ ਇਹ ਲੋਕ ਕੌਣ ਹਨ”।  ਸੇਨ ਦੀ ਇਹ ਟਿੱਪਣੀ ਸੁਪਰੀਮ ਕੋਰਟ ਵੱਲੋਂ ਪੱਛਮੀ ਬੰਗਾਲ ਸਰਕਾਰ ਵੱਲੋਂ ਰਾਜ ਵਿੱਚ ਲਾਈ ਗਈ ਪਾਬੰਦੀ ਤੇ ਰੋਕ ਲਾਉਣ ਤੋਂ ਬਾਦ ਆਈ ਹੈ। ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਵਾਲੀ ਸਿਖਰਲੀ ਅਦਾਲਤ ਦੇ ਬੈਂਚ ਨੇ ਕਿਹਾ “ਰਾਜ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇਸ ਫਿਲਮ ਤੇ ਪਾਬੰਦੀ ਗਲਤ ਹੈ ਕਿਉਂਕਿ ਫਿਲਮ ਨੂੰ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਦੁਆਰਾ ਸਰਟੀਫਿਕੇਟ ਦਿੱਤਾ ਗਿਆ ਹੈ “।ਹਰੀਸ਼ ਸਾਲਵੇ ਜੌ ਫਿਲਮ ਨਿਰਮਾਤਾ ਦੀ ਤਰਫੋਂ ਵਕੀਲ ਸਨ , ਉਨਾਂ ਬੇਨਤੀ ਕੀਤੀ ਕਿ ਮੌਜੂਦਾ ਫਿਲਮ ਵਿੱਚ ਕੋਈ ਦਾਅਵਾ ਨਹੀਂ ਹੈ ਅਤੇ ਇਸ ਫਿਲਮ ਤੇ ਬੈਨ ਦਾ ਕੋਈ ਕਾਰਣ ਨਹੀਂ ਹੀ। ਜਿਸਤੋਂ ਬਾਦ ਬੈਂਚ ਨੇ ਹੁਕਮ ਦਿੱਤਾ ਕਿ ਫਿਲਮ ਇੱਕ ਕਾਲਪਨਿਕ ਰੂਪ ਨੂੰ ਦਰਸਾਉਂਦੀ ਹੈ ਅਤੇ ਫਿਲਮ ਤੇ ਪਾਬੰਦੀ ਗ਼ਲਤ ਹੈ। 8 ਮਈ ਨੂੰ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੰਗਾਲ ਵਿੱਚ ਫਿਲਮ ਤੇ ਪਾਬੰਦੀ ਦਾ ਐਲਾਨ ਕੀਤਾ ਸੀ । ਮੁੱਖ ਮੰਤਰੀ ਨੇ ਕਿਹਾ ਸੀ “ ਪੱਛਮੀ ਬੰਗਾਲ ਸਰਕਾਰ ਨੇ ਫਿਲਮ ਦ ਕੇਰਲਾ ਸਟੋਰੀ ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਇਹ ਨਫ਼ਰਤ ਅਤੇ ਹਿੰਸਾ ਦੀ ਕਿਸੇ ਵੀ ਘਟਨਾ ਤੋਂ ਬਚਣ ਅਤੇ ਰਾਜ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਹੈ ” । ਅਦਾ ਸ਼ਰਮਾ, ਯੋਗਿਤਾ ਬਿਹਾਨੀ, ਸੋਨੀਆ ਬਲਾਨੀ ਅਤੇ ਸਿੱਧੀ ਇਦਨਾਨੀ ਨੂੰ ਦਰਸਾਉਂਦੀ ਫਿਲਮ ਵਿੱਚ ਕੁੜੀਆਂ ਦੇ ਕਥਿਤ ਜ਼ਬਰਦਸਤੀ ਇਸਲਾਮ ਵਿੱਚ ਪਰਿਵਰਤਨ ਅਤੇ ਅੱਤਵਾਦੀ ਸਮੂਹ ਇਸਲਾਮਿਕ ਸਟੇਟ ਦੁਆਰਾ ਉਨ੍ਹਾਂ ਦੀ ਭਰਤੀ ਬਾਰੇ ਦੱਸਿਆ ਗਿਆ ਹੈ। ਫਿਲਮ ਨੇ ਪਹਿਲਾਂ ਹੀ ₹ 150 ਕਰੋੜ ਤੋਂ ਵੱਧ ਦੀ ਕਮਾਈ ਕੀਤੀ ਹੈ ਅਤੇ 2023 ਦੀ ਦੂਜੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਵਜੋਂ ਉਭਰੀ ਹੈ।