ਸੋਸ਼ਲ ਮੀਡੀਆ ਤੇ ਵੀਡਿਓ ਪਾ ਕੇ ਐਲਵਿਸ਼ ਨੇ ਦਿੱਤੀ ਸਫਾਈ

ਰੇਵ ਪਾਰਟੀਆਂ ਵਿੱਚ ਸੱਪ ਦੇ ਜ਼ਹਿਰ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਵਿੱਚ ਸ਼ਾਮਲ ਹੋਣ ਕਰਕੇ ਸੁਰਖੀਆਂ ਵਿੱਚ ਆਏ ਬਿੱਗ ਬੌਸ ਦੇ ਜੇਤੂ ਰਹੇ ਐਲਵਿਸ਼ ਯਾਦਵ ਫਿਰ ਤੋਂ ਸੁਰਖੀਆਂ ਵਿੱਚ ਹਨ। ਉਹਨਾਂ ਨੇ ਆਪਣੇ ਤੇ ਲੱਗੇ ਆਰੋਪਾਂ ਨੂੰ ਲੈ ਕੇ ਇਕ ਵੀਡਿਉ ਜਾਰੀ ਕੀਤੀ ਹੈ। ਇਸ ਮਾਮਲੇ ਵਿਚ ਐਲਵਿਸ਼ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ […]

Share:

ਰੇਵ ਪਾਰਟੀਆਂ ਵਿੱਚ ਸੱਪ ਦੇ ਜ਼ਹਿਰ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਵਿੱਚ ਸ਼ਾਮਲ ਹੋਣ ਕਰਕੇ ਸੁਰਖੀਆਂ ਵਿੱਚ ਆਏ ਬਿੱਗ ਬੌਸ ਦੇ ਜੇਤੂ ਰਹੇ ਐਲਵਿਸ਼ ਯਾਦਵ ਫਿਰ ਤੋਂ ਸੁਰਖੀਆਂ ਵਿੱਚ ਹਨ। ਉਹਨਾਂ ਨੇ ਆਪਣੇ ਤੇ ਲੱਗੇ ਆਰੋਪਾਂ ਨੂੰ ਲੈ ਕੇ ਇਕ ਵੀਡਿਉ ਜਾਰੀ ਕੀਤੀ ਹੈ। ਇਸ ਮਾਮਲੇ ਵਿਚ ਐਲਵਿਸ਼ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਵੀਡੀਓ ਪੋਸਟ ਕੀਤੀ ਹੈ। ਉਸਨੇ ਸਪੱਸ਼ਟ ਕੀਤਾ ਹੈ ਕਿ ਉਸ ਦਾ ਇਸ ਸਭ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਹ ਸਾਰਾ ਮਾਮਲਾ ਫਰਜ਼ੀ ਹੈ। ਇਹ ਮਾਮਲਾ ਅੱਜ ਸਵੇਰੇ ਹੀ ਸਾਹਮਣੇ ਆਇਆ, ਜਿਸ ਤੋਂ ਬਾਅਦ ਐਲਵਿਸ਼ ਨੇ ਆਪਣੇ ਸਾਰੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕੀਤੀ। ਐਲਵਿਸ਼ ਨੇ ਕਿਹਾ ਕਿ ਜੋ ਲੋਕ ਕਹਿ ਰਹੇ ਹਨ ਕਿ ਐਲਵਿਸ਼ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਉਹ ਪੂਰੀ ਤਰ੍ਹਾਂ ਨਾਲ ਗਲਤ ਹੈ। ਇਹ ਸਾਰੀਆਂ ਖਬਰਾਂ ਫਰਜ਼ੀ ਹਨ।

ਪੁਲਿਸ ਜਾਂਚ ਵਿੱਚ ਪੂਰਾ ਸਹਿਯੋਗ ਕਰਨ ਦਾ ਕੀਤਾ ਵਾਅਦਾ

ਐਲਵਿਸ਼ ਨੇ ਕਿਹਾ, ਇਸ ਪੂਰੇ ਮਾਮਲੇ ਵਿੱਚ ਇੱਕ ਫੀਸਦੀ ਵੀ ਸੱਚਾਈ ਨਹੀਂ ਹੈ। ਮੈਂ ਨੋਇਡਾ ਪੁਲਿਸ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਜਾਂਚ ਵਿੱਚ ਪੂਰਾ ਸਹਿਯੋਗ ਕਰਾਂਗਾ। ਇਲਵਿਸ਼ ਨੇ ਇਹ ਵੀ ਕਿਹਾ ਕਿ ਉਹ ਯੂਪੀ ਪੁਲਿਸ, ਪ੍ਰਸ਼ਾਸਨ ਅਤੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਬੇਨਤੀ ਕਰਦੇ ਹਨ ਕਿ ਜੇਕਰ ਮੇਰੀ ਗਲਤੀ ਦਾ ਇੱਕ ਫੀਸਦੀ ਵੀ ਪਤਾ ਲੱਗਦਾ ਹੈ ਤਾਂ ਮੈਂ ਜ਼ਿੰਮੇਵਾਰੀ ਲੈਣ ਲਈ ਤਿਆਰ ਹਾਂ। ਐਲਵਿਸ਼ ਨੇ ਮੀਡੀਆ ਨੂੰ ਇਹ ਵੀ ਕਿਹਾ ਕਿ ਜਦੋਂ ਤੱਕ ਇਸ ਮਾਮਲੇ ‘ਚ ਕੁਝ ਸਾਹਮਣੇ ਨਹੀਂ ਆਉਂਦਾ, ਉਦੋਂ ਤੱਕ ਉਸ ਦਾ ਨਾਂ ਨਾ ਲੈ ਕੇ ਝੂਠੀ ਖਬਰ ਨਾ ਫੈਲਾਈ ਜਾਵੇ।

ਜਾਣੋਂ ਕਿ ਹੈ ਮਾਮਲਾ

ਦਰਅਸਲ ਐਲਵਿਸ਼ ਯਾਦਵ ‘ਤੇ ਗੈਰ-ਕਾਨੂੰਨੀ ਢੰਗ ਨਾਲ ਰੇਵ ਪਾਰਟੀ ਦਾ ਆਯੋਜਨ ਕਰਨ ਅਤੇ ਜ਼ਹਿਰੀਲੇ ਸੱਪਾਂ ਦੀ ਤਸਕਰੀ ਕਰਨ ਦਾ ਦੋਸ਼ ਲੱਗਾ। ਇਹ ਵੀ ਦੋਸ਼ ਹੈ ਕਿ ਐਲਵਿਸ਼ ਆਪਣੀਆਂ ਰੇਵ ਪਾਰਟੀਆਂ ‘ਚ ਵਿਦੇਸ਼ੀ ਕੁੜੀਆਂ ਨੂੰ ਬੁਲਾਉਂਦਾ ਸੀ। ਇੱਕ NGO ਨੇ ਇਸਦਾ ਸਟਿੰਗ ਆਪਰੇਸ਼ਨ ਕੀਤਾ। ਜਿਸ ਮਗਰੋਂ ਇਸਦੀ ਸ਼ਿਕਾਇਤ ਕੀਤੀ ਗਈ। ਇਸ ਸ਼ਿਕਾਇਤ ਦੇ ਆਧਾਰ ‘ਤੇ ਨੋਇਡਾ ਪੁਲਿਸ ਨੇ ਕਾਰਵਾਈ ਕੀਤੀ।  ਨੋਇਡਾ ਪੁਲੀਸ ਨੇ ਸੈਕਟਰ 49 ਵਿਖੇ ਛਾਪੇਮਾਰੀ ਕੀਤੀ। ਇਸ ਛਾਪੇਮਾਰੀ ਵਿੱਚ 5 ਕੋਬਰਾ ਬਰਾਮਦ ਕੀਤੇ ਗਏ। ਨਾਲ ਹੀ ਇਸ ਦੌਰਾਨ ਸੱਪ ਦਾ ਜ਼ਹਿਰ ਵੀ ਬਰਾਮਦ ਕੀਤਾ ਗਿਆ। ਸੈਕਟਰ 49 ਥਾਣੇ ‘ਚ ਕੇਸ ਦਰਜ ਕਰ ਲਿਆ ਗਿਆ। ਪੁਲਸ ਨੇ ਇਸ ਮਾਮਲੇ ‘ਚ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਜਦੋਂ ਇਸ ਮਾਮਲੇ ‘ਚ ਪੁੱਛਗਿੱਛ ਕੀਤੀ ਤਾਂ ਐਲਵਿਸ਼ ਯਾਦਵ ਦਾ ਨਾਂਅ ਸਾਹਮਣੇ ਆਇਆ।