ਨਿਊਯਾਰਕ ਦੇ Times Square ਤੇ ਚਮਕੀਆਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਛੋਟੇ ਭਰਾ ਸ਼ੁੱਭਦੀਪ ਦੀਆਂ ਤਸਵੀਰਾਂ

29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲੇ 'ਚ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਇਸੇ ਸਾਲ ਉਨ੍ਹਾਂ ਨੇ ਕਾਂਗਰਸ ਦੀ ਟਿਕਟ 'ਤੇ ਮਾਨਸਾ ਤੋਂ ਪੰਜਾਬ ਵਿਧਾਨ ਸਭਾ ਦੀ ਚੋਣ ਲੜੀ ਸੀ, ਪਰ ਹਾਰ ਗਏ ਸਨ। ਉਸਦੀ ਮੌਤ ਤੋਂ ਬਾਅਦ, ਉਸਦੇ ਮਾਤਾ-ਪਿਤਾ ਨੇ IVF ਦੁਆਰਾ ਬੱਚੇ ਦੀ ਯੋਜਨਾ ਬਣਾਈ ਅਤੇ ਹਾਲ ਹੀ ਵਿੱਚ ਇੱਕ ਬੱਚੇ ਨੂੰ ਜਨਮ ਦਿੱਤਾ ਹੈ।

Share:

Late Punjabi singer Sidhu Moosewala : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਕਈ ਦਿਨਾਂ ਤੋਂ ਸੁਰਖੀਆਂ ਵਿੱਚ ਹਨ। ਹਾਲ ਹੀ 'ਚ ਉਹ ਦੂਜੀ ਵਾਰ ਮਾਤਾ-ਪਿਤਾ ਬਣੇ ਹਨ। ਹੁਣ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਤਿਹਾਸ ਰਚ ਦਿੱਤਾ ਹੈ। ਨਿਊਯਾਰਕ ਦੇ ਟਾਈਮਜ਼ ਸਕੁਏਅਰ ਵਿੱਚ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਛੋਟੇ ਬੇਟੇ ਦੀ ਫੋਟੋ ਲਗਾਈ ਗਈ ਹੈ। ਦੱਸ ਦੇਈਏ ਕਿ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲੇ 'ਚ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਇਸੇ ਸਾਲ ਉਨ੍ਹਾਂ ਨੇ ਕਾਂਗਰਸ ਦੀ ਟਿਕਟ 'ਤੇ ਮਾਨਸਾ ਤੋਂ ਪੰਜਾਬ ਵਿਧਾਨ ਸਭਾ ਦੀ ਚੋਣ ਲੜੀ ਸੀ, ਪਰ ਹਾਰ ਗਏ ਸਨ। ਉਸਦੀ ਮੌਤ ਤੋਂ ਬਾਅਦ, ਉਸਦੇ ਮਾਤਾ-ਪਿਤਾ ਨੇ IVF ਦੁਆਰਾ ਬੱਚੇ ਦੀ ਯੋਜਨਾ ਬਣਾਈ ਅਤੇ ਹਾਲ ਹੀ ਵਿੱਚ ਇੱਕ ਬੱਚੇ ਨੂੰ ਜਨਮ ਦਿੱਤਾ ਹੈ।

ਪ੍ਰਸ਼ੰਸਕ ਨੇ ਸ਼ੇਅਰ ਕੀਤੀ ਵੀਡਿਓ

ਬਲਕੌਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਚਰਨ ਕੌਰ ਨੇ ਆਪਣੇ ਇਕਲੌਤੇ ਪੁੱਤਰ ਸ਼ੁਭਦੀਪ ਸਿੰਘ ਸਿੱਧੂ ਨੂੰ ਗੁਆਉਣ ਤੋਂ ਲਗਭਗ ਦੋ ਸਾਲ ਬਾਅਦ, 17 ਮਾਰਚ ਨੂੰ ਆਪਣੇ ਦੂਜੇ ਬੱਚੇ ਨੂੰ ਜਨਮ ਦਿੱਤਾ ਹੈ। ਨਿਊਯਾਰਕ ਦੇ ਟਾਈਮਜ਼ ਸਕੁਏਅਰ 'ਚ ਇਕ ਤੋਂ ਬਾਅਦ ਉਨ੍ਹਾਂ ਦੀਆਂ ਕਈ ਤਸਵੀਰਾਂ ਲਗਾਈਆਂ ਗਈਆਂ ਹਨ, ਜਿਨ੍ਹਾਂ 'ਚ ਬਲਕੌਰ ਸਿੰਘ ਅਤੇ ਨਵਜੰਮੇ ਬੱਚੇ ਤੋਂ ਇਲਾਵਾ ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਸ਼ਾਮਲ ਹਨ। ਟਾਈਮਜ਼ ਸਕੁਏਅਰ 'ਤੇ ਸਿੱਧੂ ਅਤੇ ਉਨ੍ਹਾਂ ਦੇ ਨਵਜੰਮੇ ਭਰਾ ਦੀ ਇਹ ਵੀਡੀਓ ਇਕ ਪ੍ਰਸ਼ੰਸਕ ਨੇ ਸ਼ੇਅਰ ਕੀਤੀ ਹੈ। ਉਨ੍ਹਾਂ ਲਿਖਿਆ, 'ਸਿੱਧੂ ਮੂਸੇਵਾਲਾ ਲਈ ਵੱਡਾ ਪਲ- ਨਿਊਯਾਰਕ ਦੇ ਟਾਈਮ ਸਕੁਏਅਰ 'ਤੇ ਉਨ੍ਹਾਂ ਦੇ ਪਿਤਾ ਅਤੇ ਨਵਜੰਮੇ ਬੱਚੇ ਦੀ ਤਸਵੀਰ ਚਮਕ ਰਹੀ ਹੈ।'

ਬਲਕੌਰ ਸਿੰਘ ਨੇ ਸਰਕਾਰ 'ਤੇ ਚੁੱਕੇ ਸਨ ਸਵਾਲ

ਦੱਸ ਦੇਈਏ ਕਿ ਹਾਲ ਹੀ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇੱਕ ਵੀਡੀਓ ਜਾਰੀ ਕਰਕੇ ਦੱਸਿਆ ਸੀ ਕਿ ਪੰਜਾਬ ਸਰਕਾਰ ਉਨ੍ਹਾਂ ਤੋਂ ਨਵਜੰਮੇ ਬੱਚੇ ਨੂੰ ਲੈ ਕੇ ਕਈ ਸਵਾਲ ਪੁੱਛ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚੇ ਦੇ ਜਨਮ ਤੋਂ ਬਾਅਦ ਹੀ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਨੇ ਵੀਡੀਓ 'ਚ ਕਿਹਾ ਸੀ, 'ਸਰਕਾਰ ਮੈਨੂੰ ਬੱਚੇ ਦੇ ਦਸਤਾਵੇਜ਼ ਪੇਸ਼ ਕਰਨ ਲਈ ਕਹਿ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਤੋਂ ਸਮਾਂ ਵੀ ਮੰਗਿਆ ਸੀ। ਇਸ ਤੋਂ ਬਾਅਦ ਇਹ ਵੀ ਸਾਹਮਣੇ ਆਇਆ ਕਿ ਉਨ੍ਹਾਂ 'ਤੇ IVF ਨਿਯਮਾਂ ਦੀ ਉਲੰਘਣਾ ਦਾ ਦੋਸ਼ ਹੈ। ਇਸ ਤੋਂ ਇਲਾਵਾ ਕੇਂਦਰੀ ਸਿਹਤ ਮੰਤਰਾਲੇ ਨੇ ਵੀ ਪੰਜਾਬ ਸਰਕਾਰ ਨੂੰ ਇਸ ਸਬੰਧੀ ਰਿਪੋਰਟ ਦੇਣ ਲਈ ਕਿਹਾ ਹੈ।