ਸਿੱਧੂ ਮੂਸੇਵਾਲਾ ਦੇ ਪਿਤਾ ਨੇ ਜਲੰਧਰ ਦੇ ਲੋਕਾਂ ਨੂੰ ਕੀਤੀ ਅਪੀਲ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਜਲੰਧਰ ਵਾਸੀਆਂ ਨੂੰ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਨਹੀਂ ਸਗੋਂ ਕਿਸੇ ਹੋਰ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ । ਅਪੀਲ ਕਰਦੇ ਹੋਏ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਜਲੰਧਰ ਲੋਕ ਸਭਾ ਸੀਟ ਦੇ 9 ਵਿਧਾਨ ਸਭਾ ਹਲਕਿਆਂ ਦਾ ਦੋ ਰੋਜ਼ਾ ਦੌਰਾ […]

Share:

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਜਲੰਧਰ ਵਾਸੀਆਂ ਨੂੰ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਨਹੀਂ ਸਗੋਂ ਕਿਸੇ ਹੋਰ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ । ਅਪੀਲ ਕਰਦੇ ਹੋਏ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਜਲੰਧਰ ਲੋਕ ਸਭਾ ਸੀਟ ਦੇ 9 ਵਿਧਾਨ ਸਭਾ ਹਲਕਿਆਂ ਦਾ ਦੋ ਰੋਜ਼ਾ ਦੌਰਾ ਸ਼ੁਰੂ ਕੀਤਾ।

ਉਨ੍ਹਾਂ ਫਿਲੌਰ, ਜਲੰਧਰ ਕੈਂਟ, ਨਕੋਦਰ ਅਤੇ ਸ਼ਾਹਕੋਟ ਵਿਖੇ ਇਕੱਠਾਂ ਨੂੰ ਸੰਬੋਧਨ ਕੀਤਾ। ਬਲਕੌਰ ਸਿੰਘ ਨੇ ਕਿਹਾ ਕਿ 29 ਮਈ, 2022 ਨੂੰ ਉਸ ਦੇ ਪੁੱਤਰ ਦੇ ਕਤਲ ਵਿੱਚ ਸਰਕਾਰੀ ਅਣਗਹਿਲੀ ਦੇ ਬਾਵਜੂਦ, ਗਾਇਕ ਦੀ ਸੁਰੱਖਿਆ ਦੀ ਛਾਂਟੀ ਦੀ ਸੂਚੀ ਜਾਰੀ ਕਰਨ ਵਾਲੇ ਅਧਿਕਾਰੀ ਜ਼ਿੰਮੇਵਾਰੀ ਲੈਣ ਲਈ ਤਿਆਰ ਨਹੀਂ ਹਨ। ਉਨ੍ਹਾਂ ਕੱਪੜਾ ਵਪਾਰੀ ਟਿੰਮੀ ਚਾਵਲਾ ਅਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲਾਂ ਦਾ ਹਵਾਲਾ ਦਿੰਦਿਆਂ ਕਿਹਾ, “ਮੈਂ ਸਰਕਾਰ ਨੂੰ ਦੱਸਣਾ ਚਾਹੁੰਦਾ ਹਾਂ ਕਿ ਪੰਜਾਬੀਆਂ ਨੂੰ ਤੁਹਾਡੀਆਂ ਗਾਰੰਟੀਆਂ ਨਹੀਂ ਚਾਹੀਦੀਆਂ, ਉਹ ਆਪਣੀ ਜਾਨ ਅਤੇ ਆਪਣੇ ਪਰਿਵਾਰਾਂ ਦੀ ਸੁਰੱਖਿਆ ਚਾਹੁੰਦੇ ਹਨ। ਮੈਨੂੰ ਨਹੀਂ ਪਤਾ ਕਿ ਸਰਕਾਰ ਮਰਹੂਮ ਕਬੱਡੀ ਖਿਡਾਰੀ ਦੇ ਪਰਿਵਾਰ ਨੂੰ ਸਰਕਾਰ ਦਾ ਧੰਨਵਾਦ ਕਰਨ ਲਈ ਕਿਸ ਤਰ੍ਹਾਂ ਦਾ ਦਬਾਅ ਬਣਾ ਰਹੀ ਹੈ। ਅਸਲ ਵਿੱਚ, ਇੱਕ ਅਜਿਹੇ ਦੋਸ਼ੀ ਦੀ ਗ੍ਰਿਫਤਾਰੀ ਜਿਸ ਦੇ ਖਿਲਾਫ ਮਰਹੂਮ ਕਬੱਡੀ ਖਿਡਾਰੀ ਦੀ ਪਤਨੀ ਇੱਕ ਸਾਲ ਤੋਂ ਵੱਧ ਸਮੇਂ ਤੋਂ ਉਂਗਲ ਉਠਾ ਰਹੀ ਸੀ, ਉਸਦੀ ਗ੍ਰਿਫਤਾਰੀ ਨੂੰ ਸਰਕਾਰ ਦੀ ਬਹੁਤ ਵੱਡੀ ਪ੍ਰਾਪਤੀ ਨਹੀਂ ਮੰਨਿਆ ਜਾ ਸਕਦਾ ” । ਬਲਕੌਰ ਨੇ ਵਿੱਤ ਮੰਤਰੀ ਹਰਪਾਲ ਚੀਮਾ ਤੇ ਵੀ ਹਮਲਾ ਬੋਲਿਆ। ਹਰਪਾਲ ਚੀਮਾ ਨੇ ‘ਆਪ’ ਵਿਰੁੱਧ ਪ੍ਰਚਾਰ ਕਰਨ ਦੇ ਬਲਕੌਰ ਸਿੰਘ ਦੇ ਕਦਮ ਨੂੰ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੱਤਾ ਸੀ । ਬਲਕੌਰ ਸਿੰਘ ਨੇ ਦੱਸਿਆ ਕਿ ਦੋ ਮਹੀਨੇ ਪਹਿਲਾਂ ਉਨਾ ਨੂੰ ਕਿਹਾ ਗਿਆ ਸੀ ਕਿ ਉਹ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ ਪਰ ਅੱਜ ਤੱਕ ਉਨਾਂ ਨੂੰ ਮੁੱਖਮੰਤਰੀ ਦੇ ਦਫਤਰ ਤੋਂ ਇੱਕ ਵੀ ਕਾਲ ਨਹੀਂ ਆਈ। ਬਲਕੌਰ ਸਿੰਘ ਨੇ ਲੋਕਾ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ “ ਮੈਂ ਪੀੜਤ ਹਾਂ। ਮੈਂ ਤੁਹਾਨੂੰ ਅਪੀਲ ਕਰ ਰਿਹਾ ਹਾਂ ਕਿ ਇਸ ਨਿਕੰਮੀ ਬੇਕਾਰ ਸਰਕਾਰ ਦੇ ਉਮੀਦਵਾਰ ਨੂੰ ਵੋਟ ਨਾ ਪਾਓ ਕਿਉਂਕਿ ਇਹ ਉਸ ਪਿਤਾ ਨੂੰ ਇਨਸਾਫ ਨਹੀਂ ਦੇ ਸਕਦੇ ਜਿਸ ਨੇ ਆਪਣਾ ਜਵਾਨ ਪੁੱਤਰ ਗੁਆ ਦਿੱਤਾ ਹੈ। ਅਸਲ ਵਿੱਚ, ਇਸ ਸਰਕਾਰ ਨੂੰ ਵੋਟ ਨਾ ਦੇਣਾ ਮੇਰੇ ਪੁੱਤਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ”। ਬਲਕੌਰ ਸਿੰਘ ਨੇ ਜਲੰਧਰ ਲੋਕ ਸਭਾ ਸੀਟ ਦੇ 9 ਵਿਧਾਨ ਸਭਾ ਹਲਕਿਆਂ ਜਿਵੇ ਵਫਿਲੌਰ, ਜਲੰਧਰ ਕੈਂਟ, ਨਕੋਦਰ ਅਤੇ ਸ਼ਾਹਕੋਟਦਾ ਅਤੇ ਹੋਰ ਕਈ ਥਾਵਾਂ ਦਾ ਦੌਰਾ ਕੀਤਾ ਅਤੇ ਆਪ ਪਾਰਟੀ ਦੀ ਸਰਕਾਰ ਦੇ ਖਿਲਾਫ ਪ੍ਰਚਾਰ ਕੀਤਾ ।