Corona Update: ਦੇਸ਼ ਵਿੱਚ ਕੋਰੋਨਾ ਦੇ ਕੇਸਾਂ ਵਿੱਚ ਆਈ ਗਿਰਾਵਟ, ਜਾਣੋ ਪਿਛਲੇ 24 ਘੰਟੇ ਵਿੱਚ ਆਏ ਕਿੰਨੇ ਮਾਮਲੇ

ਕੋਰੋਨਾ ਕਾਰਨ ਤਿੰਨ ਲੋਕਾਂ ਦੀ ਜਾਨ ਵੀ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ Covid-19 ਦੇ 180 ਨਵੇਂ ਮਾਮਲੇ ਸਾਹਮਣੇ ਆਏ ਹਨ।

Share:

Corona Update: ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਗਿਰਾਵਟ ਦਰਜ਼ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਕੇਂਦਰੀ ਸਿਹਤ ਮੰਤਰਾਲੇ ਨੇ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 180 ਮਾਮਲੇ ਦਰਜ ਕੀਤੇ ਹਨ। ਕੋਰੋਨਾ ਕਾਰਨ ਤਿੰਨ ਲੋਕਾਂ ਦੀ ਜਾਨ ਵੀ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ Covid-19 ਦੇ 180 ਨਵੇਂ ਮਾਮਲੇ ਸਾਹਮਣੇ ਆਏ ਹਨ। ਨਾਲ ਹੀ ਐਕਟਿਵ ਕੇਸਾਂ ਦੀ ਗਿਣਤੀ ਵੀ ਘੱਟ ਕੇ 2804 ਹੋ ਗਈ ਹੈ। ਮੰਗਲਵਾਰ ਸਵੇਰੇ 8 ਵਜੇ ਤੱਕ ਦੇ ਅਪਡੇਟ ਕੀਤੇ ਗਏ ਅੰਕੜਿਆਂ ਦੇ ਅਨੁਸਾਰ ਮਹਾਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ।

31 ਦਸੰਬਰ ਨੂੰ ਇੱਕ ਦਿਨ ਵਿੱਚ 841 ਨਵੇਂ ਮਾਮਲੇ ਆਏ ਸੀ ਸਾਹਮਣੇ 

ਦੱਸ ਦੇਈਏ ਕਿ 31 ਦਸੰਬਰ 2023 ਨੂੰ ਦੇਸ਼ ਵਿੱਚ ਇੱਕ ਦਿਨ ਵਿੱਚ 841 ਨਵੇਂ ਮਾਮਲੇ ਸਾਹਮਣੇ ਆਏ ਸਨ। ਜੋ ਮਈ 2021 ਵਿੱਚ ਦਰਜ ਕੀਤੇ ਗਏ ਕੇਸਾਂ ਦਾ 0.2 ਪ੍ਰਤੀਸ਼ਤ ਹੈ। ਰਿਕਾਰਡ ਤੋੜ ਮਾਮਲੇ ਦਰਜ ਕੀਤੇ ਗਏ ਸਨ। 7 ਮਈ 2021 ਨੂੰ ਦੇਸ਼ ਵਿੱਚ 4 ਲੱਖ 14 ਹਜ਼ਾਰ 188 ਨਵੇਂ ਮਾਮਲੇ ਸਾਹਮਣੇ ਆਏ ਅਤੇ 3 ਹਜ਼ਾਰ 915 ਲੋਕਾਂ ਦੀ ਮੌਤ ਹੋ ਗਈ। 2020 ਦੀ ਸ਼ੁਰੂਆਤ ਵਿੱਚ ਮਹਾਂਮਾਰੀ ਦੇ ਫੈਲਣ ਤੋਂ ਬਾਅਦ ਦੇਸ਼ ਭਰ ਵਿੱਚ 4.5 ਕਰੋੜ ਤੋਂ ਵੱਧ ਲੋਕ ਸੰਕ੍ਰਮਿਤ ਹੋਏ ਹਨ ਅਤੇ 5.3 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਾਣਕਾਰੀ ਦੇ ਅਨੁਸਾਰ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4.4 ਕਰੋੜ ਤੋਂ ਵੱਧ ਹੈ, ਜਿਸਦੀ ਰਾਸ਼ਟਰੀ ਰਿਕਵਰੀ ਦਰ 98.81 ਪ੍ਰਤੀਸ਼ਤ ਹੈ। ਦੇਸ਼ ਵਿੱਚ ਹੁਣ ਤੱਕ ਕੋਵਿਡ ਵੈਕਸੀਨ ਦੀਆਂ 220.67 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। 

ਇਹ ਵੀ ਪੜ੍ਹੋ