ਪੰਜਾਬ 'ਚ ਆਮ ਆਦਮੀ ਕਲੀਨਿਕ ਦਾ ਨਾਮ ਬਦਲਦੇ ਹੀ ਮਿਲਣ ਲੱਗੀਆਂ ਗ੍ਰਾਂਟਾਂ 

ਕੇਂਦਰ ਸਰਕਾਰ ਦੀਆਂ ਗ੍ਰਾਂਟਾਂ ਨਾਲ ਚਲਾਏ ਜਾ ਰਹੇ ਇਨ੍ਹਾਂ ਕਲੀਨਿਕਾਂ ਅਤੇ ਸਿਹਤ ਕੇਂਦਰਾਂ ਦੇ ਨਾਵਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ ਅਤੇ ਕੇਂਦਰ ਸਰਕਾਰ ਵੱਲੋਂ ਇਤਰਾਜ਼ ਪ੍ਰਗਟ ਕਰਨ ਤੋਂ ਬਾਅਦ ਸੂਬਾ ਸਰਕਾਰ ਨੇ ਸਿਹਤ ਕੇਂਦਰਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਨਾਮ ਬਦਲਣ ਦਾ ਫੈਸਲਾ ਕੀਤਾ।

Courtesy: file photo

Share:

ਪੰਜਾਬ ਅੰਦਰ ਆਮ ਆਦਮੀ ਕਲੀਨਿਕ ਦਾ ਨਾਮ ਬਦਲਦੇ ਹੀ ਸਿਹਤ ਮਹਿਕਮੇ ਨੂੰ ਰੁਕੀਆਂ ਗਰਾਂਟਾਂ ਵੀ ਮਿਲਣ ਲੱਗੀਆਂ ਹਨ। ਫਰੀਦਕੋਟ 'ਚ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਜ਼ਿਲ੍ਹਾ ਸਿਹਤ ਵਿਭਾਗ ਨੇ 12 ਆਮ ਆਦਮੀ ਕਲੀਨਿਕਾਂ ਸਮੇਤ ਕੁੱਲ 66 ਸਿਹਤ ਕੇਂਦਰਾਂ ਦੇ ਨਾਮ ਬਦਲ ਕੇ ਆਯੁਸ਼ਮਾਨ ਅਰੋਗਿਆ ਕੇਂਦਰ ਕਰ ਦਿੱਤੇ ਹਨ। ਕੇਂਦਰ ਸਰਕਾਰ ਦੀਆਂ ਗ੍ਰਾਂਟਾਂ ਨਾਲ ਚਲਾਏ ਜਾ ਰਹੇ ਇਨ੍ਹਾਂ ਕਲੀਨਿਕਾਂ ਅਤੇ ਸਿਹਤ ਕੇਂਦਰਾਂ ਦੇ ਨਾਵਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ ਅਤੇ ਕੇਂਦਰ ਸਰਕਾਰ ਵੱਲੋਂ ਇਤਰਾਜ਼ ਪ੍ਰਗਟ ਕਰਨ ਤੋਂ ਬਾਅਦ ਸੂਬਾ ਸਰਕਾਰ ਨੇ ਸਿਹਤ ਕੇਂਦਰਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਨਾਮ ਬਦਲਣ ਦਾ ਫੈਸਲਾ ਕੀਤਾ।

ਪਹਿਲਾਂ ਵਾਂਗ ਲੋਕਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ 

ਫਰੀਦਕੋਟ 'ਚ 12 ਆਮ ਆਦਮੀ ਕਲੀਨਿਕਾਂ ਸਮੇਤ ਕੁੱਲ 66 ਸਿਹਤ ਕੇਂਦਰਾਂ ਦਾ ਨਾਮ ਬਦਲ ਕੇ ਆਯੁਸ਼ਮਾਨ ਅਰੋਗਿਆ ਕੇਂਦਰ ਰੱਖਿਆ ਗਿਆ ਹੈ। ਜਿਸ ਲਈ ਢੁਕਵੇਂ ਬੋਰਡ ਵੀ ਲਗਾਏ ਗਏ ਹਨ। ਇਸ ਮਾਮਲੇ ਵਿੱਚ ਸਿਵਲ ਸਰਜਨ ਡਾ: ਚੰਦਰਸ਼ੇਖਰ ਕੱਕੜ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਮ ਆਦਮੀ ਕਲੀਨਿਕ ਅਤੇ ਹੋਰ ਸਿਹਤ ਕੇਂਦਰਾਂ ਦੇ ਨਾਮ ਬਦਲ ਕੇ ਆਯੁਸ਼ਮਾਨ ਅਰੋਗਿਆ ਕੇਂਦਰ ਕਰ ਦਿੱਤੇ ਗਏ ਹਨ। ਲੰਬਿਤ ਗ੍ਰਾਂਟਾਂ ਨੂੰ ਪ੍ਰਵਾਨਗੀ ਮਿਲ ਗਈ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਗ੍ਰਾਂਟਾਂ ਨਾਲ ਚਲਾਏ ਜਾ ਰਹੇ ਕਲੀਨਿਕਾਂ ਅਤੇ ਸਿਹਤ ਕੇਂਦਰਾਂ ਦੇ ਨਾਵਾਂ ਸੰਬੰਧੀ ਨਿਰਦੇਸ਼ ਜਾਰੀ ਕੀਤੇ ਗਏ ਸਨ ਅਤੇ ਉਨ੍ਹਾਂ ਨੇ ਕੇਂਦਰ ਅਤੇ ਰਾਜ ਸਰਕਾਰਾਂ ਦੇ ਨਿਰਦੇਸ਼ਾਂ ਅਨੁਸਾਰ ਨਾਮ ਬਦਲ ਦਿੱਤੇ ਹਨ।  ਲੋਕਾਂ ਨੂੰ ਪਹਿਲਾਂ ਵਾਂਗ ਹੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਸਨ। ਉਨ੍ਹਾਂ ਕਿਹਾ ਕਿ ਨਾਮ ਬਦਲਣ ਤੋਂ ਬਾਅਦ ਕੇਂਦਰ ਸਰਕਾਰ ਨੇ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਪੰਜਾਬ ਦੀ ਲੰਬਿਤ ਗ੍ਰਾਂਟ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ

Tags :