America: ਅਮਰੀਕਾ ਵਿੱਚ ਹੋਏ ਹਾਦਸੇ ਦੌਰਾਨ ਹੁਸ਼ਿਆਰਪੁਰ ਦੇ 2 ਨੌਜਵਾਨਾਂ ਦੀ ਮੌਤ, 2 ਸਾਲ ਪਹਿਲਾਂ ਗਏ ਸੀ ਰੋਜ਼ੀ-ਰੋਟੀ ਕਮਾਉਣ 

America: ਇਹ ਦੋਵੇਂ ਨੌਜਵਾਨ ਅਮਰੀਕਾ ਵਿੱਚ ਇਕੱਠੇ ਟਰਾਲੀ ਚਲਾਉਂਦੇ ਸਨ। ਹਾਲ ਹੀ 'ਚ ਦੋਵੇਂ ਨੌਜਵਾਨ ਕੈਲੀਫੋਰਨੀਆ ਤੋਂ ਨਿਊ ਮੈਕਸੀਕੋ ਜਾ ਰਹੇ ਸਨ। ਜਦੋਂ ਇਹ ਦੋਵੇਂ ਨੌਜਵਾਨ ਹਾਈਵੇਅ ਨੰਬਰ 144 'ਤੇ ਪੁੱਜੇ ਤਾਂ ਉਨ੍ਹਾਂ ਨੂੰ ਗਲਤ ਸਾਈਡ ਤੋਂ ਆ ਰਹੇ ਟਰਾਲੇ ਨੇ ਟੱਕਰ ਮਾਰ ਦਿੱਤੀ। 

Share:

America: ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਇੱਕੋ ਪਿੰਡ ਦੇ 2 ਨੌਜਵਾਨਾਂ ਦੀ ਅਮਰੀਕਾ ਵਿੱਚ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੁਖਜਿੰਦਰ ਸਿੰਘ (23) ਅਤੇ ਸਿਮਰਨਜੀਤ ਸਿੰਘ (23) ਵਾਸੀ ਪਿੰਡ ਤੁਰਕਾਣਾ ਵਜੋਂ ਹੋਈ ਹੈ। ਦੋਵੇਂ 2 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਅਮਰੀਕਾ ਗਏ ਸਨ। ਇਹ ਦੋਵੇਂ ਨੌਜਵਾਨ ਅਮਰੀਕਾ ਵਿੱਚ ਇਕੱਠੇ ਟਰਾਲੀ ਚਲਾਉਂਦੇ ਸਨ। ਹਾਲ ਹੀ 'ਚ ਦੋਵੇਂ ਨੌਜਵਾਨ ਕੈਲੀਫੋਰਨੀਆ ਤੋਂ ਨਿਊ ਮੈਕਸੀਕੋ ਜਾ ਰਹੇ ਸਨ। ਜਦੋਂ ਇਹ ਦੋਵੇਂ ਨੌਜਵਾਨ ਹਾਈਵੇਅ ਨੰਬਰ 144 'ਤੇ ਪੁੱਜੇ ਤਾਂ ਉਨ੍ਹਾਂ ਨੂੰ ਗਲਤ ਸਾਈਡ ਤੋਂ ਆ ਰਹੇ ਟਰਾਲੇ ਨੇ ਟੱਕਰ ਮਾਰ ਦਿੱਤੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਰੀਬ ਛੇ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਇਨ੍ਹਾਂ ਨੂੰ ਬਾਹਰ ਕੱਢਿਆ ਜਾ ਸਕਿਆ ਅਤੇ ਇਨ੍ਹਾਂ ਦੋਵਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਪੂਰੇ ਪਿੰਡ 'ਚ ਸੋਗ ਦੀ ਲਹਿਰ ਫੈਲੀ

ਸੁਖਜਿੰਦਰ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸਦੇ ਪਿਤਾ ਵੀ ਕਿਸਾਨ ਹਨ। ਸਿਮਰਨਜੀਤ ਦੋ ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਸਿਮਰਨਜੀਤ ਸਿੰਘ ਦੇ ਪਿਤਾ ਵੀ ਕਿਸਾਨ ਹਨ। ਪਰਿਵਾਰਕ ਮੈਂਬਰਾਂ ਦੀ ਜਾਣਕਾਰੀ ਅਨੁਸਾਰ ਬੀਤੀ ਰਾਤ ਉਨ੍ਹਾਂ ਨੂੰ ਫੋਨ ਆਇਆ ਕਿ ਇਨ੍ਹਾਂ ਦੋਵਾਂ ਨੌਜਵਾਨਾਂ ਦੀ ਹਾਦਸੇ 'ਚ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਪੂਰੇ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ ਹੈ।ਹੁਣ ਪਰਿਵਾਰਕ ਮੈਂਬਰਾਂ ਵੱਲੋਂ ਕੇਂਦਰ ਸਰਕਾਰ ਅਤੇ ਪੰਜਾਬ ਤੋਂ ਮੰਗ ਕੀਤੀ ਜਾ ਰਹੀ ਹੈ। ਸਰਕਾਰ ਉਨ੍ਹਾਂ ਦੇ ਪੁੱਤਰਾਂ ਨੂੰ ਇਨਸਾਫ਼ ਦੇਵੇ। ਮ੍ਰਿਤਕ ਨੂੰ ਉਨ੍ਹਾਂ ਦੇ ਜੱਦੀ ਪਿੰਡ ਪੰਜਾਬ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਪੁੱਤਰਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਨਾਲ ਹੀ ਕਰ ਸਕਣ।

ਇਹ ਵੀ ਪੜ੍ਹੋ