Heart Attack ਨਾਲ ਹੁਸ਼ਿਆਰਪੁਰ ਦੇ ਨੌਜਵਾਨ ਦੀ ਫਰਾਂਸ 'ਚ ਮੌਤ, 12 ਸਾਲ ਪਹਿਲਾਂ ਗਿਆ ਸੀ ਵਿਦੇਸ਼

ਫਰਾਂਸ ਤੋਂ ਇੱਕ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਹਾਰਟ ਅਟੈਕ ਨਾਲ ਹੁਸ਼ਿਆਰਪੁਰ ਦੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। 40 ਸਾਲ ਦਾ ਸੁਰਜੀਤ ਸਿੰਘ ਕਰੀਬ 12 ਸਾਲ ਪਹਿਲਾਂ ਵਿਦੇਸ਼ ਗਿਆ ਸੀ। 

Share:

ਪੰਜਾਬ ਨਿਊਜ। ਹੁਸ਼ਿਆਰਪੁਰ ਦੇ ਪਿੰਡ ਟਾਹਲੀ ਤੋਂ ਇੱਕ ਬਹੁਤ ਹੀ ਮੰਦਭਾਗੀ ਖਬਰਕ ਸਾਹਮਣੇ ਆਈ ਹੈ। ਇੱਥੋਂ ਦਾ ਸੁਰਜੀਤ ਸਿੰਘ ਕਰੀਬ 12 ਸਾਲ ਪਹਿਲਾਂ ਫਰਾਂਸ ਗਿਆ ਸੀ ਜਿਸਦੀ ਹੁਣ ਹਾਰਟ ਅਟੈਕ ਆਉਣ ਨਾਲ ਮੌਤ ਹੋ ਗਈ। ਸੁਰਜੀਤ ਸਿੰਘ ਨੂੰ ਜਿਸ ਸਮੇਂ ਦੌਰਾ ਪਿਆ ਉਹ ਆਪਣੇ ਕੰਮ ਤੇ ਸੀ। ਸੁਰਜੀਤ ਸਿੰਘ ਦੀ ਮੌਤ ਹੋਣ ਨਾਲ ਉਨ੍ਹਾਂ ਦੇ ਪਰਿਵਾਰ ਤੇ ਦੁੱਖਾਂ ਦੇ ਪਹਾੜ ਟੁੱਟ ਗਏ ਹਨ।

ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਇੱਕ ਛੋਟੀ ਬੇਟੀ ਨੂੰ ਛੱਡ ਗਿਆ ਹੈ।ਇਸ਼ ਤੋਂ ਪਹਿਲਾਂ ਵਿਦੇਸ਼ਾਂ ਵਿੱਚ ਕਈ ਪੰਜਾਬੀ ਨੌਜਾਵਨਾਂ ਦੀਆਂ ਮੌਤਾਂ ਹੋ ਗਈਆਂ ਹਨ। ਖਾਸ ਕਰਕੇ  ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਹੁਣ ਤੱਕ ਪੰਜਾਬ ਦੇ ਕਈ ਲੋਕਾਂ ਦੀ ਮੌਤ ਹੋ ਗਈ ਹੈ। ਸੁਰਜੀਤ ਸਿੰਘ ਦੀ ਮੌਤ ਹੋਣ ਕਾਰਨ ਉਨ੍ਹਾਂ ਦੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। 

ਇਹ ਵੀ ਪੜ੍ਹੋ