ਬ੍ਰਿਟਿਸ਼ ਸਰਕਾਰ ਦੇ ਇਸ ਫੈਸਲੇ ਤੋ ਬਾਅਦ ਹੁਣ ਆਪਣੇ ਪਰਿਵਾਰ ਨੂੰ ਬ੍ਰਿਟੇਨ ਲੈ ਕੇ ਜਾਉਣਾ ਹੋਵੇਗਾ ਔਖਾ

ਇਸ ਫੈਸਲੇ ਦਾ ਭਾਰਤੀਆਂ ਅਤੇ ਖਾਸ ਤੌਰ ਤੇ ਪੰਜਾਬੀਆਂ 'ਤੇ ਕਾਫੀ ਅਸਰ ਪੈ ਸਕਦਾ ਹੈ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਕਨ ਨੇ ਦੇਸ਼ 'ਚ ਪ੍ਰਵਾਸੀਆਂ ਦੀ ਗਿਣਤੀ ਨੂੰ ਘੱਟ ਕਰਨ ਲਈ ਸਖਤ ਕਦਮ ਚੁੱਕਣ ਦਾ ਐਲਾਨ ਕੀਤਾ ਹੈ। 

Share:

ਹੁਣ ਬ੍ਰਿਟੇਨ ਜਾਣ ਵਾਲੇ ਭਾਰਤੀਆਂ ਲਈ ਪਰਿਵਾਰਾਂ ਨੂੰ ਨਾਲ ਲਜਾਉਣ ਵਿੱਚ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬ੍ਰਿਟਿਸ਼ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਆਪਣੇ ਪਰਿਵਾਰ ਨਾਲ ਲਿਆਉਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਫੈਸਲੇ ਦਾ ਭਾਰਤੀਆਂ ਅਤੇ ਖਾਸ ਤੌਰ ਤੇ ਪੰਜਾਬੀਆਂ 'ਤੇ ਕਾਫੀ ਅਸਰ ਪੈ ਸਕਦਾ ਹੈ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਕਨ ਨੇ ਦੇਸ਼ 'ਚ ਪ੍ਰਵਾਸੀਆਂ ਦੀ ਗਿਣਤੀ ਨੂੰ ਘੱਟ ਕਰਨ ਲਈ ਸਖਤ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ  ਤੁਸੀਂ ਕਿਸੇ ਵੀ ਮੈਂਬਰ ਨੂੰ ਆਪਣੇ ਨਾਲ ਨਹੀਂ ਲਿਆ ਸਕੋਗੇ। ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਇਹ ਜਾਣਕਾਰੀ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਅਸੀਂ ਇਸ ਨੂੰ ਘਟਾਉਣ ਲਈ ਸਖਤ ਕਦਮ ਚੁੱਕੇ ਹਨ। ਇਹ ਕਦਮ ਇਹ ਯਕੀਨੀ ਬਣਾਉਣਗੇ ਕਿ ਬਰਤਾਨੀਆ ਨੂੰ ਹਮੇਸ਼ਾ ਇਮੀਗ੍ਰੇਸ਼ਨ ਤੋਂ ਲਾਭ ਮਿਲੇ। ਜਾਣਕਾਰੀ ਅਨੁਸਾਰ ਹੁਨਰਮੰਦ ਵਰਕਰ ਵੀਜ਼ੇ ਰਾਹੀਂ ਯੂਕੇ ਆਉਣ ਲਈ ਅਪਲਾਈ ਕਰਨ ਵਾਲਿਆਂ ਦੀ ਤਨਖਾਹ ਸੀਮਾ ਮੌਜੂਦਾ 26,200 ਬ੍ਰਿਟਿਸ਼ ਪੌਂਡ ਤੋਂ ਵਧਾ ਕੇ 38,700 ਬ੍ਰਿਟਿਸ਼ ਪੌਂਡ ਕਰ ਦਿੱਤੀ ਜਾਵੇਗੀ। ਫੈਮਿਲੀ ਵੀਜ਼ਾ ਕੈਟਾਗਰੀ ਦੇ ਤਹਿਤ ਅਪਲਾਈ ਕਰਨ ਵਾਲਿਆਂ 'ਤੇ ਵੀ ਇਹੀ ਤਨਖਾਹ ਦੀ ਰਕਮ ਲਾਗੂ ਹੋਵੇਗੀ, ਜੋ ਇਸ ਸਮੇਂ 18,600 ਬ੍ਰਿਟਿਸ਼ ਪੌਂਡ ਹੈ।

ਇਹ ਵੀ ਪੜ੍ਹੋ