America : ਬੰਦੂਕਧਾਰੀ ਨੇ ਫਲੋਰੀਡਾ ਯੂਨੀਵਰਸਿਟੀ ਵਿੱਚ ਅੰਨ੍ਹੇਵਾਹ ਚਲਾਈਆਂ ਗੋਲੀਆਂ, 2 ਲੋਕਾਂ ਦੀ ਮੌਤ, 6 ਜ਼ਖਮੀ

ਯੂਨੀਵਰਸਿਟੀ ਪ੍ਰਸ਼ਾਸਨ ਨਾਲ ਜੁੜੇ ਲੋਕਾਂ ਨੇ ਆਮ ਲੋਕਾਂ ਨੂੰ ਇਸ ਇਲਾਕੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਐਮਰਜੈਂਸੀ ਸਹਾਇਤਾ ਦੀ ਲੋੜ ਵਾਲੇ ਲੋਕਾਂ ਨੂੰ 911 'ਤੇ ਕਾਲ ਕਰਨ ਜਾਂ ਫਲੋਰੀਡਾ ਸਟੇਟ ਯੂਨੀਵਰਸਿਟੀ ਪੁਲਿਸ ਵਿਭਾਗ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ।

Share:

Gunman opens fire at University of Florida : ਅਮਰੀਕਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ। ਅਜਿਹੀਆਂ ਘਟਨਾਵਾਂ ਇੱਥੇ ਅਕਸਰ ਵਾਪਰਦੀਆਂ ਰਹਿੰਦੀਆਂ ਹਨ। ਹੁਣ ਸ਼ੁੱਕਰਵਾਰ ਨੂੰ ਇੱਕ ਬੰਦੂਕਧਾਰੀ ਨੇ ਫਲੋਰੀਡਾ ਸਟੇਟ ਯੂਨੀਵਰਸਿਟੀ ਵਿੱਚ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਘੱਟੋ-ਘੱਟ ਛੇ ਹੋਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਕੁਝ ਜ਼ਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਹਥਿਆਰ ਵੀ ਬਰਾਮਦ 

ਫਲੋਰੀਡਾ ਸਟੇਟ ਯੂਨੀਵਰਸਿਟੀ ਵਿੱਚ ਗੋਲੀਬਾਰੀ ਕਰਨ ਵਾਲੇ ਵਿਅਕਤੀ ਦੀ ਪਛਾਣ ਫੀਨਿਕਸ ਇਕਨਰ ਵਜੋਂ ਹੋਈ ਹੈ। ਇਕਨਰ 20 ਸਾਲਾਂ ਦਾ ਹੈ ਅਤੇ ਜਾਣਕਾਰੀ ਮਿਲੀ ਹੈ ਕਿ ਨੌਜਵਾਨ ਦਾ ਪਿਤਾ ਪੁਲਿਸ ਵਿੱਚ ਹੈ। ਪੁਲਿਸ ਨੇ ਗੋਲੀਬਾਰੀ ਵਿੱਚ ਵਰਤਿਆ ਗਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ।

ਕੈਂਪਸ ਵਿੱਚ ਡਰ ਦਾ ਮਾਹੌਲ

ਗੋਲੀਬਾਰੀ ਦੀ ਘਟਨਾ ਤੋਂ ਬਾਅਦ ਯੂਨੀਵਰਸਿਟੀ ਕੈਂਪਸ ਵਿੱਚ ਡਰ ਦਾ ਮਾਹੌਲ ਦੇਖਣ ਨੂੰ ਮਿਲਿਆ। ਕੁਝ ਲੋਕ ਪਰੇਸ਼ਾਨ ਅਤੇ ਭਾਵੁਕ ਦਿਖਾਈ ਦੇ ਰਹੇ ਸਨ। ਇੱਕ ਆਦਮੀ ਨੇ ਕਿਹਾ ਕਿ ਗੋਲੀਬਾਰੀ ਦੌਰਾਨ ਉਹ ਲਾਇਬ੍ਰੇਰੀ ਵਿੱਚ ਸੀ। ਇਸ ਸਮੇਂ ਅਲਾਰਮ ਵੱਜਣੇ ਸ਼ੁਰੂ ਹੋ ਗਏ। ਅਲਾਰਮ ਦਾ ਮਤਲਬ ਸੀ ਕਿ ਯੂਨੀਵਰਸਿਟੀ ਵਿੱਚ ਇੱਕ ਸਰਗਰਮ ਸ਼ੂਟਰ ਹੈ। ਇਸ ਘਟਨਾ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕਿਹਾ "ਇਹ ਇੱਕ ਭਿਆਨਕ ਘਟਨਾ ਹੈ, ਇਹ ਦੁਖਦਾਈ ਹੈ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰਦੀਆਂ ਹਨ,"।

ਕਲਾਸਾਂ ਅਤੇ ਪ੍ਰੋਗਰਾਮ ਰੱਦ

ਯੂਨੀਵਰਸਿਟੀ ਵਿੱਚ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਕਲਾਸਾਂ ਅਤੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਯੂਨੀਵਰਸਿਟੀ ਪ੍ਰਸ਼ਾਸਨ ਨਾਲ ਜੁੜੇ ਲੋਕਾਂ ਨੇ ਆਮ ਲੋਕਾਂ ਨੂੰ ਇਸ ਇਲਾਕੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਐਮਰਜੈਂਸੀ ਸਹਾਇਤਾ ਦੀ ਲੋੜ ਵਾਲੇ ਲੋਕਾਂ ਨੂੰ 911 'ਤੇ ਕਾਲ ਕਰਨ ਜਾਂ ਫਲੋਰੀਡਾ ਸਟੇਟ ਯੂਨੀਵਰਸਿਟੀ ਪੁਲਿਸ ਵਿਭਾਗ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ। ਕਾਬਿਲੇ ਗੌਰ ਹੈ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਕਾਰਨ ਵਿਦਿਆਰਥੀਆਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਅਜਿਹੀਆਂ ਘਟਨਾਵਾਂ ਤੇ ਰੋਕ ਲਗਾਉਣ ਵਿੱਚ ਪੁਲਿਸ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋ ਰਹੀ ਹੈ। ਵਿਦਿਆਰਥੀਆਂ ਨੇ ਕੈਂਪਸ ਦੀ ਸੁਰੱਖਿਆ ਵਿੱਚ ਵਾਧਾ ਕਰਨ ਦੀ ਅਪੀਲ ਕੀਤੀ ਹੈ ਤਾਂਕਿ ਉਹ ਸੁਰੱਖਿਅਤ ਮਹਿਸੂਸ ਕਰ ਸਕਣ। 

ਇਹ ਵੀ ਪੜ੍ਹੋ

Tags :