ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ, ਪਾਕਿਸਤਾਨ ਸਰਕਾਰ ਨੇ 50 ਫੀਸਦੀ ਵੀਜ਼ੇ ਕੀਤੇ ਰੱਦ, ਸ਼ਰਧਾਲੂਆਂ 'ਚ ਰੋਸ਼

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਪੂਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ। ਪਾਕਿਸਤਾਨ ਵਿੱਚ ਉਨ੍ਹਾਂ ਦੇ ਕਈ ਅਜਿਹੇ ਅਸਥਾਨ ਹਨ, ਜਿੱਥੇ ਪੰਜਾਬ ਦੇ ਲੋਕ ਜਾ ਨਹੀਂ ਸਕਦੇ ਪਰ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ 'ਤੇ ਹੋਣ ਵਾਲੇ ਗੁਰੂ ਪੁਰਬ ਸਮਾਗਮਾਂ ਦਾ ਹਿੱਸਾ ਬਣਨਾ ਸੰਗਤਾਂ ਲਈ ਭਾਵਪੂਰਣ ਪਲ ਹੁੰਦਾ ਹੈ।

Share:

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਲੈ ਕੇ ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸਦੇ ਚੱਲਦਿਆਂ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਜੀ ਦੇ ਪ੍ਰਕਾਸ਼ ਉਤਸਵ ਨੂੰ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ ਕੀਤਾ ਗਿਆ। ਇਸ ਜੱਥੇ ਦੀ ਅਗਵਾਈ ਕਮੇਟੀ ਦੇ ਸੀਨੀਅਰ ਮੈਂਬਰਾਂ ਨੇ ਕੀਤੀ। ਇਸ ਸਾਲ ਪਾਕਿਸਤਾਨ ਸਰਕਾਰ ਨੇ 50 ਫੀਸਦੀ ਸਿੱਖ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰ ਦਿੱਤੇ ਹਨ। ਜਿਸ 'ਤੇ ਸ਼ਰਧਾਲੂਆਂ ਨੇ ਨਾਰਾਜ਼ਗੀ ਪ੍ਰਗਟਾਈ ਹੈ।

 

896 ਲੋਕਾਂ ਨੂੰ ਜਾਣ ਦੀ ਮਿਲੀ ਆਗਿਆ

ਇਸ ਸਾਲ ਸ਼੍ਰੋਮਣੀ ਕਮੇਟੀ ਵੱਲੋਂ 1684 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਹਨ। ਜਿਨ੍ਹਾਂ ਵਿੱਚੋਂ ਸਿਰਫ਼ 896 ਸ਼ਰਧਾਲੂਆਂ ਨੂੰ ਹੀ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਵੀਜ਼ਾ ਦਿੱਤਾ ਗਿਆ ਸੀ, ਜਦਕਿ 788 ਦੇ ਵੀਜ਼ੇ ਰੱਦ ਕਰ ਦਿੱਤੇ ਗਏ ਹਨ। ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ, ਉਨ੍ਹਾਂ ਦੇ ਹਿਰਦੇ ਵਲੂੰਧਰੇ ਗਏ ਹਨ। ਇਸ ਨਾਲ ਸ਼ਰਧਾਲੂਆਂ ਵਿੱਚ ਰੋਸ ਹੈ।

 

ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨ ਕਰਨਗੇ

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਗੁਰੂ ਪੂਰਬ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਵਿਖੇ ਮਨਾਇਆ ਜਾਵੇਗਾ। ਇਸ ਦੇ ਨਾਲ ਹੀ ਪਾਕਿਸਤਾਨ ਸਥਿਤ ਹੋਰ ਇਤਿਹਾਸਕ ਗੁਰੂ ਸਥਾਨਾਂ ਦੇ ਵੀ ਦਰਸ਼ਨ ਕੀਤੇ ਜਾਣਗੇ। 26 ਨਵੰਬਰ ਨੂੰ ਸ਼ਰਧਾਲੂਆਂ ਦਾ ਜੱਥਾ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸ਼੍ਰੀ ਸੱਚਾ ਸੌਦਾ, ਮੰਡੀ ਚੂਹੜਕਾਣਾ (ਸ਼ੇਖੂਪੁਰਾ) ਮੱਥਾ ਟੇਕੇਗਾ। ਇਹ ਜਥੇ 27 ਨਵੰਬਰ ਨੂੰ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਕਰਨਗੇ। ਇਸੇ ਤਰ੍ਹਾਂ 29 ਨਵੰਬਰ ਨੂੰ ਸ਼ਰਧਾਲੂ ਗੁਰਦੁਆਰਾ ਸ਼੍ਰੀ ਪੰਜਾ ਸਾਹਿਬ ਆਸਨ ਅਬਦਾਲ ਦੇ ਦਰਸ਼ਨ ਕਰਨਗੇ। 30 ਨਵੰਬਰ ਨੂੰ ਜਥਾ ਗੁਰਦੁਆਰਾ ਸ਼੍ਰੀ ਡੇਰਾ ਸਾਹਿਬ ਲਾਹੌਰ ਪਹੁੰਚੇਗਾ। 2 ਦਸੰਬਰ ਨੂੰ ਸ਼ਾਮ ਨੂੰ ਗੁਰਦੁਆਰਾ ਸ਼੍ਰੀ ਡੇਹਰਾ ਸਾਹਿਬ ਲਾਹੌਰ ਤੋਂ ਸੰਗਤ ਗੁਰਦੁਆਰਾ ਸ਼੍ਰੀ ਰੋੜੀ ਸਾਹਿਬ ਅਮਾਨਾਬਾਦ ਅਤੇ ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਵੇਗੀ।

ਇਹ ਵੀ ਪੜ੍ਹੋ