ਪਾਕਿਸਤਾਨ ‘ਚ ਵੱਡਾ ਧਮਾਕਾ, 5 ਮੋਤਾਂ, 20 ਜ਼ਖਮੀ

ਗੁਆਂਢੀ ਮੁਲਕ ਪਾਕਿਸਤਾਨ ਤੋਂ ਬੰਬ ਧਮਾਕੇ ਹੋਣ ਦੀ ਖ਼ਬਰ ਆ ਰਹੀ ਹੈ। ਇਹ ਧਮਾਕਾ ਕਾਫੀ ਵੱਡਾ ਦਸਿਆ ਜਾ ਰਿਹਾ ਹੈ ਅਤੇ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਮਿਲੀ ਹੈ। ਜਾਣਕਾਰੀ ਦੇ ਮੁਤਾਬਿਕ ਹੁਣ ਤਕ 5 ਮੋਤਾਂ ਦੀ ਪੁਸ਼ਟੀ ਹੋਈ ਹੈ ਅਤੇ 20 ਲੋਕਾਂ ਦੇ ਜ਼ਖਮੀ ਹੋਣ ਦਾ ਪਤਾ ਚਲਿਆ ਹੈ। ਇਹ ਵੀ ਦਸਿਆ ਜਾ […]

Share:

ਗੁਆਂਢੀ ਮੁਲਕ ਪਾਕਿਸਤਾਨ ਤੋਂ ਬੰਬ ਧਮਾਕੇ ਹੋਣ ਦੀ ਖ਼ਬਰ ਆ ਰਹੀ ਹੈ। ਇਹ ਧਮਾਕਾ ਕਾਫੀ ਵੱਡਾ ਦਸਿਆ ਜਾ ਰਿਹਾ ਹੈ ਅਤੇ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਮਿਲੀ ਹੈ। ਜਾਣਕਾਰੀ ਦੇ ਮੁਤਾਬਿਕ ਹੁਣ ਤਕ 5 ਮੋਤਾਂ ਦੀ ਪੁਸ਼ਟੀ ਹੋਈ ਹੈ ਅਤੇ 20 ਲੋਕਾਂ ਦੇ ਜ਼ਖਮੀ ਹੋਣ ਦਾ ਪਤਾ ਚਲਿਆ ਹੈ। ਇਹ ਵੀ ਦਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਆਈਈਡੀ ਦੀ ਮਦਦ ਨਾਲ ਕੀਤਾ ਗਿਆ ਹੈ। ਜਾਣਕਾਰੀ ਤੇ ਮੁਤਾਬਿਕ ਪਾਕਿਸਤਾਨ ਦੇ ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ ‘ਚ ਹੋਏ ਬੰਬ ਧਮਾਕੇ ‘ਚ ਘੱਟੋ-ਘੱਟ 10 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ‘ਚ ਪੁਲਸ ਕਰਮਚਾਰੀ, ਰਾਹਤ ਅਤੇ ਬਚਾਅ ਕਰਮਚਾਰੀ ਵੀ ਸ਼ਾਮਲ ਹਨ। ਸਥਾਨਕ ਪੁਲਿਸ ਦੇ ਅਨੁਸਾਰ, ਡੇਰਾ ਇਸਮਾਈਲ ਖਾਨ ਜ਼ਿਲ੍ਹੇ ਦੇ ਪੋਂਡਾ ਬਾਜ਼ਾਰ ਵਿੱਚ ਇੱਕ ਪੁਲਿਸ ਵਾਹਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਮੋਟਰਸਾਈਕਲ ਉੱਤੇ ਸ਼ਕਤੀਸ਼ਾਲੀ ਵਿਸਫੋਟਕ ਯੰਤਰ (ਆਈਈਡੀ) ਲਗਾਏ ਗਏ ਸਨ। ਇਸ ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਸ ਵੱਡੀ ਗਿਣਤੀ ‘ਚ ਰਾਹਤ ਅਤੇ ਬਚਾਅ ਕਰਮਚਾਰੀਆਂ ਦੇ ਨਾਲ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ। ਜ਼ਖ਼ਮੀਆਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਅਜੇ ਤੱਕ ਕਿਸੇ ਸਮੂਹ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਨਹੀਂ ਲਈ ਹੈ।