ਬ੍ਰੇਕਿੰਗ - ਅਮਰੀਕਾ ਤੋਂ ਡਿਪੋਰਟ ਭਾਰਤੀਆਂ ਦਾ ਤੀਜਾ ਜ਼ਹਾਜ ਅੰਮ੍ਰਿਤਸਰ ਪੁੱਜਾ

ਇਸਤੋਂ ਪਹਿਲਾਂ 5 ਫਰਵਰੀ ਨੂੰ 104 ਭਾਰਤੀਆਂ ਨੂੰ ਡਿਪੋਰਟ ਕਰਕੇ ਵਤਨ ਵਾਪਸ ਭੇਜਿਆ ਗਿਆ ਸੀ। ਇਨ੍ਹਾਂ ਵਿੱਚ, ਬੱਚਿਆਂ ਨੂੰ ਛੱਡ ਕੇ, ਮਰਦਾਂ ਅਤੇ ਔਰਤਾਂ ਨੂੰ ਹੱਥਕੜੀਆਂ ਅਤੇ ਬੇੜੀਆਂ ਵਿੱਚ ਬੰਨ੍ਹ ਕੇ ਲਿਆਂਦਾ ਗਿਆ ਸੀ। ਇਸ ਮਗਰੋਂ ਪੂਰੇ ਦੇਸ਼ ਦੀ ਸਿਆਸਤ ਵੀ ਗਰਮਾ ਗਈ।

Courtesy: file photo

Share:

ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਦਾ ਤੀਜਾ ਜਹਾਜ਼ ਅੰਮ੍ਰਿਤਸਰ ਵਿਖੇ ਲੈਂਡ ਕਰ ਗਿਆ। ਇਸ ਫ਼ੌਜੀ ਜਹਾਜ ਵਿੱਚ 112 ਲੋਕ ਡਿਪੋਰਟ ਹੋ ਕੇ ਆਏ ਹਨ। ਜਹਾਜ਼ ਵਿੱਚ ਹਰਿਆਣੇ ਦੇ 44, ਪੰਜਾਬ ਦੇ 31, ਗੁਜਰਾਤ ਦੇ 33, ਯੂਪੀ ਦੇ 2, ਹਿਮਾਚਲ ਅਤੇ ਉਤਰਾਖੰਡ ਦੇ 1-1 ਆਦਿ ਦੇ ਨੌਜਵਾਨ ਆਏ ਹਨ। ਇਸਤੋਂ ਪਹਿਲਾਂ 2 ਜਹਾਜ਼ ਵੀ ਇਸੇ ਤਰੀਕੇ ਨਾਲ ਆ ਚੁੱਕੇ ਹਨ। 

5 ਫਰਵਰੀ ਨੂੰ ਪਹਿਲਾ ਜ਼ਹਾਜ਼ ਆਇਆ

ਇਸਤੋਂ ਪਹਿਲਾਂ 5 ਫਰਵਰੀ ਨੂੰ 104 ਭਾਰਤੀਆਂ ਨੂੰ ਡਿਪੋਰਟ ਕਰਕੇ ਵਤਨ ਵਾਪਸ ਭੇਜਿਆ ਗਿਆ ਸੀ। ਇਨ੍ਹਾਂ ਵਿੱਚ, ਬੱਚਿਆਂ ਨੂੰ ਛੱਡ ਕੇ, ਮਰਦਾਂ ਅਤੇ ਔਰਤਾਂ ਨੂੰ ਹੱਥਕੜੀਆਂ ਅਤੇ ਬੇੜੀਆਂ ਵਿੱਚ ਬੰਨ੍ਹ ਕੇ ਲਿਆਂਦਾ ਗਿਆ ਸੀ। ਇਸ ਮਗਰੋਂ ਪੂਰੇ ਦੇਸ਼ ਦੀ ਸਿਆਸਤ ਵੀ ਗਰਮਾ ਗਈ। ਬੀਤੇ ਕੱਲ੍ਹ ਜਦੋਂ ਦੂਜਾ ਜ਼ਹਾਜ ਅੰਮ੍ਰਿਤਸਰ ਵਿਖੇ ਪੁੱਜਾ ਤਾਂ ਡਿਪੋਰਟ ਹੋਏ ਲੋਕਾਂ ਨੂੰ ਮਿਲਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਸੀ। ਦੂਜੇ ਪਾਸੇ ਭਾਜਪਾ ਦੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੀ ਅੰਮ੍ਰਿਤਸਰ ਪੁੱਜ ਗਏ ਸੀ। ਦੋਵਾਂ ਵਿਚਕਾਰ ਕਾਫੀ ਸ਼ਬਦੀ ਜੰਗ ਹੋਈ ਸੀ। 

ਭਗਵੰਤ ਮਾਨ ਦੀ ਨੌਜਵਾਨਾਂ ਨੂੰ ਅਪੀਲ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਮਰੀਕਾ ਤੋਂ ਗੈਰ-ਕਾਨੂੰਨੀ ਪਰਵਾਸੀਆਂ ਦੀ ਵਾਪਸੀ ਤੋਂ ਸਬਕ ਸਿੱਖਣ ਅਤੇ ਗਲਤ ਤਰੀਕਿਆਂ ਨਾਲ ਵਿਦੇਸ਼ ਜਾਣ ਦੀ ਸੋਚ ਤਿਆਗ ਕੇ ਆਪਣੇ ਸੂਬੇ ਨੂੰ ਦੇਸ਼ ਵਿੱਚ ਮੋਹਰੀ ਬਣਾਉਣ ਲਈ ਸਖ਼ਤ ਮਿਹਨਤ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ 'ਤੇ ਜਨਮ ਲੈਣਾ ਸਾਡੇ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਇਥੋਂ ਦੀ ਧਰਤੀ ਦੁਨੀਆ ਦੀ ਸਭ ਤੋਂ ਉਪਜਾਊ ਧਰਤੀ ਹੈ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਸੂਬੇ ਵਿੱਚ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਨੌਜਵਾਨ ਬਿਹਤਰ ਭਵਿੱਖ ਦੀ ਭਾਲ ਵਿੱਚ ਹੋਰ ਮੁਲਕਾਂ ਵੱਲ ਪਰਵਾਸ ਕਰਨ ਲਈ ਮਜਬੂਰ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਰੀਕਾ ਤੋਂ ਸਮੂਹਿਕ ਵਾਪਸੀ ਸਾਡੇ ਸਾਰਿਆਂ ਲਈ ਅੱਖਾਂ ਖੋਲ੍ਹਣ ਵਾਲੀ ਹੈ ਅਤੇ ਹੁਣ ਸਾਨੂੰ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਨਹੀਂ ਜਾਣਾ ਚਾਹੀਦਾ, ਸਗੋਂ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ