Canada : ਖਾਲਿਸਤਾਨੀ ਹਰਦੀਪ ਨਿੱਝਰ ਦੇ ਕਰੀਬੀ ਦੇ ਘਰ ਮਾਰੀਆਂ ਗੋਲੀਆਂ 

Canada: ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਵਿਅਕਤੀਆਂ ਨੇ ਨਿੱਝਰ ਦੇ ਕਰੀਬੀ ਦੇ ਘਰ ਉਪਰ ਗੋਲੀਆਂ ਮਾਰੀਆਂ। ਦਹਿਸ਼ਤ ਫੈਲਾਉਣ ਦੇ ਮਕਸਦ ਨਾਲ ਕਾਰ ਉਪਰ ਵੀ ਫਾਇਰਿੰਗ ਕੀਤੀ ਗਈ। ਕੈਨੇਡੀਅਨ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Share:

ਹਾਈਲਾਈਟਸ

  • ਘਰ ਦੀਆਂ ਕੰਧਾਂ 'ਤੇ ਵੀ ਗੋਲ਼ੀਆਂ ਦੇ ਨਿਸ਼ਾਨ ਦੇਖੇ ਗਏ
  • ਖਾਲਿਸਤਾਨ ਸਮਰਥਕ ਸੰਗਠਨ ਭਾਰਤ 'ਤੇ ਅਜਿਹੇ ਹਮਲਿਆਂ ਨੂੰ ਅੰਜਾਮ ਦੇਣ ਦਾ ਦੋਸ਼ ਲਗਾ ਰਹੇ ਹਨ

Canada News : ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਹਾਲੇ ਸੁਲਝਿਆ ਨਹੀਂ ਹੈ ਕਿ  ਇਸੇ ਦੌਰਾਨ ਕੈਨੇਡਾ 'ਚ ਨਿੱਝਰ ਦੇ ਕਰੀਬੀ ਦੋਸਤ ਦੇ ਘਰ 'ਤੇ ਗੋਲੀਆਂ ਚਲਾਈਆਂ ਗਈਆਂ।  ਹਰਦੀਪ ਸਿੰਘ ਨਿੱਝਰ ਦੇ ਕਰੀਬੀ ਸਿਮਰਨਜੀਤ ਸਿੰਘ ਦੇ ਘਰ 'ਤੇ ਫਾਇਰਿੰਗ ਕੀਤੀ ਗਈ। ਇਹ ਘਟਨਾ ਵੀਰਵਾਰ ਸਵੇਰੇ ਦੀ ਦੱਸੀ ਜਾ ਰਹੀ ਹੈ। ਦੱਸ ਦੇਈਏ ਕਿ ਨਿੱਝਰ ਦੀ 18 ਜੂਨ ਨੂੰ ਕੈਨੇਡਾ ਦੇ ਹੀ ਬ੍ਰਿਟਿਸ਼ ਕੋਲੰਬੀਆ ਦੇ ਸਰੀ 'ਚ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਸਾਊਥ ਸਰੀ ਵਿਖੇ ਵਾਪਰੀ ਘਟਨਾ 

ਚਸ਼ਮਦੀਦਾਂ ਦਾ ਕਹਿਣਾ ਹੈ ਕਿ ਸਿਮਰਨਜੀਤ ਸਿੰਘ ਦੇ ਘਰ ਦੇ ਬਾਹਰ ਖੜ੍ਹੀ ਕਾਰ 'ਤੇ ਵੀ ਗੋਲ਼ੀਆਂ ਲੱਗੀਆਂ ਹਨ ਤੇ ਉਸਨੂੰ ਨੁਕਸਾਨ ਪਹੁੰਚਿਆ ਹੈ। ਇਸ ਤੋਂ ਇਲਾਵਾ ਘਰ ਦੀਆਂ ਕੰਧਾਂ 'ਤੇ ਵੀ ਗੋਲ਼ੀਆਂ ਦੇ ਨਿਸ਼ਾਨ ਦੇਖੇ ਗਏ। ਕੈਨੇਡੀਅਨ ਪੁਲਿਸ ਨੇ ਵੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਿਸ ਨੇ ਕਿਹਾ ਕਿ ਇਹ ਗੋਲੀਬਾਰੀ ਸਾਊਥ ਸਰੀ 'ਚ ਸਿਮਰਨਜੀਤ ਸਿੰਘ ਦੇ ਘਰ 'ਤੇ ਹੋਈ।' ਇਸ ਘਟਨਾ 'ਚ ਕੋਈ ਜ਼ਖ਼ਮੀ ਨਹੀਂ ਹੋਇਆ। ਦੱਸ ਦੇਈਏ ਕਿ ਖਾਲਿਸਤਾਨ ਸਮਰਥਕ ਸੰਗਠਨ ਭਾਰਤ 'ਤੇ ਅਜਿਹੇ ਹਮਲਿਆਂ ਨੂੰ ਅੰਜਾਮ ਦੇਣ ਦਾ ਦੋਸ਼ ਲਗਾ ਰਹੇ ਹਨ। ਇੰਨਾ ਹੀ ਨਹੀਂ ਕੈਨੇਡੀਅਨ ਪੀਐਮ ਜਸਟਿਨ ਟਰੂਡੋ ਨੇ ਵੀ ਹਾਲ ਹੀ 'ਚ ਹਰਦੀਪ ਸਿੰਘ ਨਿੱਝਰ ਦੇ ਕਤਲ 'ਚ ਭਾਰਤੀ ਏਜੰਟਾਂ ਦਾ ਹੱਥ ਹੋਣ ਦੀ ਗੱਲ ਕਹੀ ਸੀ।

ਇਹ ਵੀ ਪੜ੍ਹੋ