ਭਾਰਤ ਦੀ ਸਖ਼ਤੀ ਅੱਗੇ ਨਰਮ ਪਈ ਕੈਨੇਡਾ ਦੀ ਸਰਕਾਰ

ਖਾਲਿਸਤਾਨੀਆਂ ਦੀ ਹਮਾਇਤ ਕਰਕੇ ਆਪਣੇ ਹੀ ਦੇਸ਼ ਵਿੱਚ ਘਿਰਦੀ ਕੈਨੇਡਾ ਸਰਕਾਰ ਨੇ ਭਾਰਤ ਦੀ ਸਖਤੀ ਤੋਂ ਬਾਅਦ ਹੁਣ ਭਾਰਤ ਦੀ ਪ੍ਰਤਿ ਨਰਮ ਰੁਖ ਅਪਣਾਇਆ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੇ ਖਰਾਬ ਹੋਏ ਅਕਸ ਨੂੰ ਸੁਧਾਰਨ ਲਈ ਨਵੀਂ ਯੋਜਨਾ ਲੈ ਕੇ ਆਏ ਹਨ।  ਕੈਨੇਡੀਅਨ ਸਰਕਾਰ ਨੇ ਭਾਰਤੀ ਨੌਜਵਾਨਾਂ ਅਤੇ ਪ੍ਰਵਾਸੀਆਂ ਨੂੰ ਕੈਨੇਡਾ ਵਿੱਚ ਐਂਟਰੀ […]

Share:

ਖਾਲਿਸਤਾਨੀਆਂ ਦੀ ਹਮਾਇਤ ਕਰਕੇ ਆਪਣੇ ਹੀ ਦੇਸ਼ ਵਿੱਚ ਘਿਰਦੀ ਕੈਨੇਡਾ ਸਰਕਾਰ ਨੇ ਭਾਰਤ ਦੀ ਸਖਤੀ ਤੋਂ ਬਾਅਦ ਹੁਣ ਭਾਰਤ ਦੀ ਪ੍ਰਤਿ ਨਰਮ ਰੁਖ ਅਪਣਾਇਆ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੇ ਖਰਾਬ ਹੋਏ ਅਕਸ ਨੂੰ ਸੁਧਾਰਨ ਲਈ ਨਵੀਂ ਯੋਜਨਾ ਲੈ ਕੇ ਆਏ ਹਨ।  ਕੈਨੇਡੀਅਨ ਸਰਕਾਰ ਨੇ ਭਾਰਤੀ ਨੌਜਵਾਨਾਂ ਅਤੇ ਪ੍ਰਵਾਸੀਆਂ ਨੂੰ ਕੈਨੇਡਾ ਵਿੱਚ ਐਂਟਰੀ ਪ੍ਰਦਾਨ ਕਰਨ ਲਈ ਇੱਕ ਨਵੀਂ ਯੋਜਨਾ ‘ਤੇ ਕੰਮ ਸ਼ੁਰੂ ਕਰ ਦਿੱਤਾ ਹੈ ਜਿਸ ਵਿੱਚ ਹਰ ਸਾਲ 5 ਲੱਖ ਭਾਰਤੀ 2026 ਤੱਕ ਕੈਨੇਡਾ ਵਿੱਚ ਦਾਖਲ ਹੋ ਸਕਣਗੇ। ਇਸ ਦਾ ਸਭ ਤੋਂ ਵੱਧ ਫਾਇਦਾ ਪੰਜਾਬ ਨੂੰ ਹੋਣ ਵਾਲਾ ਹੈ।

ਹੁਣ ਹਰ ਸਾਲ 5 ਲੱਖ ਭਾਰਤੀਆਂ ਦਾ ਸਵਾਗਤ ਕਰੇਗਾ ਕੈਨੇਡਾ

ਕੈਨੇਡਾ 2024 ਵਿੱਚ 4.85 ਲੱਖ ਨਵੇਂ ਵੀਜ਼ੇ ਦੇਣ ਦੀ ਯੋਜਨਾ ਬਣਾ ਰਿਹਾ ਹੈ, ਪਰ ਹੁਣ ਉਹ ਇਸਦੀ ਸਮਾਂ ਸੀਮਾ ਵਧਾਉਣ ਜਾ ਰਹੇ ਹਨ। ਹੁਣ 2026 ਤੱਕ ਹਰ ਸਾਲ 5 ਲੱਖ ਲੋਕਾਂ ਨੂੰ ਕੈਨੇਡਾ ਵਿੱਚ ਐਂਟਰੀ ਦਿੱਤੀ ਜਾਵੇਗੀ। ਇਮੀਗ੍ਰੇਸ਼ਨ ਸਿਟੀਜ਼ਨਸ਼ਿਪ ਮੰਤਰੀ ਮਾਰਕ ਮਿਲਰ ਨੇ ਨਵੀਂ ਯੋਜਨਾ ਬਾਰੇ ਦੱਸਿਆ ਕਿ 2026 ਤੱਕ ਇਮੀਗ੍ਰੇਸ਼ਨ ਪੱਧਰ ਹਰ ਸਾਲ 5 ਲੱਖ ਤੱਕ ਵਧਾ ਦਿੱਤਾ ਜਾਵੇਗਾ। ਕਿਉਂਕਿ ਕੈਨੇਡਾ ਜਾਣ ਵਾਲੇ ਜ਼ਿਆਦਾਤਰ ਭਾਰਤੀ ਪੰਜਾਬੀ ਹਨ। ਅਜਿਹੇ ‘ਚ ਜਿਵੇਂ ਹੀ ਇਹ ਸਕੀਮ ਸ਼ੁਰੂ ਹੋਵੇਗੀ, ਉਸ ਦਾ ਸਭ ਤੋਂ ਵੱਧ ਫਾਇਦਾ ਪੰਜਾਬੀਆਂ ਨੂੰ ਹੋਣ ਵਾਲਾ ਹੈ।

Tags :