ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੇ ਕਾਫਲੇ ਦੇ ਨਾਲ ਟਕਰਾਈ ਕਾਰ, ਸੁਰੱਖਿਆ 'ਚ ਵੱਡੀ ਲਾਪਰਵਾਹੀ

ਇਹ ਟੱਕਰ ਉਸ ਸਮੇਂ ਹੋਈ ਜਦੋਂ ਬਾਈਡੇਨ ਅਤੇ ਉਨ੍ਹਾਂ ਦੀ ਪਤਨੀ ਜਿਲ ਬਾਈਡੇਨ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਰਿਪੋਰਟ ਅਨੁਸਾਰ ਉਨ੍ਹਾਂ ਵਿਚੋਂ ਕੋਈ ਵੀ ਜ਼ਖਮੀ ਨਹੀਂ ਹੋਇਆ ਹੈ।

Share:

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੀ ਸੁਰੱਖਿਆ 'ਚ ਵੱਡੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਕਾਰ ਬਾਈਡੇਨ ਦੇ ਕਾਫਲੇ ਨਾਲ ਟਕਰਾ ਗਈ। ਇਹ ਟੱਕਰ ਉਸ ਸਮੇਂ ਹੋਈ ਜਦੋਂ ਬਾਈਡੇਨ ਅਤੇ ਉਸ ਦੀ ਪਤਨੀ ਜਿਲ ਬਾਈਡੇਨ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਸੁਰੱਖਿਆ ਕਰਮਚਾਰੀਆਂ ਨੇ ਕਾਰ ਨੂੰ ਘੇਰ ਲਿਆ ਅਤੇ ਡਰਾਈਵਰ ਨੂੰ ਫੜ ਲਿਆ। ਬਾਈਡਸ ਫਿਰ ਵਿਲਮਿੰਗਟਨ ਵਿੱਚ ਆਪਣੇ ਘਰ ਸੁਰੱਖਿਅਤ ਵਾਪਸ ਪਰਤ ਗਏ।

ਫੋਰਡ ਕਾਰ ਨੇ ਮਾਰੀ ਟੱਕਰ

ਇੱਕ ਫੋਰਡ ਕਾਰ ਨੇ ਇੱਕ ਚੌਰਾਹੇ 'ਤੇ ਅੱਗੇ ਵਧਣ ਦੀ ਕੋਸ਼ਿਸ਼ ਕਰਦੇ ਹੋਏ ਬਾਈਡੇਨ ਦੇ ਕਾਫਲੇ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਬਾਈਡੇਨ ਦੇ ਸੁਰੱਖਿਆ ਕਰਮੀਆਂ ਨੇ ਹਥਿਆਰਾਂ ਨਾਲ ਵਾਹਨ ਨੂੰ ਘੇਰ ਲਿਆ ਅਤੇ ਡਰਾਈਵਰ ਨੂੰ ਹੱਥ ਖੜ੍ਹੇ ਕਰਨ ਦੀ ਹਦਾਇਤ ਕੀਤੀ। ਇੱਕ ਫੁਟੇਜ ਵਿੱਚ ਦਿਖਾਇਆ ਗਿਆ ਹੈ ਕਿ ਟੱਕਰ ਤੋਂ ਬਾਅਦ ਸੁਰੱਖਿਆ ਏਜੰਟਾਂ ਦੁਆਰਾ ਬਾਈਡੇਨ ਨੂੰ ਉਨ੍ਹਾਂ ਦੀ ਕਾਰ ਵਿੱਚ ਲਿਜਾਇਆ ਗਿਆ। ਇਸ ਦੇ ਨਾਲ ਹੀ ਸਿਲਵਰ ਸੇਡਾਨ ਦਾ ਬੰਪਰ ਵੀ ਨੁਕਸਾਨਿਆ ਗਿਆ।

ਇਹ ਵੀ ਪੜ੍ਹੋ