ਧਾਰਾ 370 ਦੇ ਫੈਸਲੇ 'ਤੇ ਚੀਨ ਦਾ ਵੱਡਾ ਬਿਆਨ, ਜਾਣੋ ਕੀ ਕਿਹਾ 

ਇਸ ਫੈਸਲੇ ਨੂੰ ਲੈ ਕੇ ਦੋ ਦਿਨ ਪਹਿਲਾਂ ਪਾਕਿਸਤਾਨ ਨੇ ਆਪਣੀ ਟਿੱਪਣੀ ਦਿੱਤੀ ਸੀ। ਹੁਣ ਚੀਨ ਨੇ ਆਪਣੀ ਪ੍ਰਤੀਕਿਰਿਆ ਦਿੱਤੀ। 

Share:

ਧਾਰਾ 370 'ਤੇ ਸੁਪਰੀਮ ਕੋਰਟ ਦੇ ਫੈਸਲੇ 'ਤੇ ਚੀਨ ਦਾ ਵੱਡਾ ਬਿਆਨ ਆਇਆ।  ਚੀਨ ਨੇ ਕਿਹਾ ਹੈ ਕਿ ਭਾਰਤ ਅਤੇ ਪਾਕਿਸਤਾਨ ਨੂੰ ਕਸ਼ਮੀਰ ਮੁੱਦੇ ਨੂੰ ਗੱਲਬਾਤ ਰਾਹੀਂ ਹੱਲ ਕਰਨਾ ਚਾਹੀਦਾ ਹੈ। ਚੀਨ ਵੱਲੋਂ ਦਿੱਤਾ ਗਿਆ ਇਹ ਬਿਆਨ ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਤੋਂ ਘੱਟ ਨਹੀਂ ਹੈ। ਕਿਉਂਕਿ ਇਹ ਭਾਰਤ ਦਾ ਅੰਦਰੂਨੀ ਮਾਮਲਾ ਹੈ। ਧਾਰਾ 370 'ਤੇ ਸੁਪਰੀਮ ਕੋਰਟ ਦੇ ਫੈਸਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਚੀਨ ਨੇ ਕਿਹਾ ਕਿ ਕਸ਼ਮੀਰ ਮੁੱਦੇ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਗੱਲਬਾਤ ਅਤੇ ਸਲਾਹ-ਮਸ਼ਵਰੇ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਇਸ ਮੁੱਦੇ 'ਤੇ ਪਾਕਿਸਤਾਨੀ ਪੱਤਰਕਾਰ ਦੇ ਸਵਾਲ 'ਤੇ ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮਾਓ ਨਿੰਗ ਨੇ ਕਿਹਾ ਕਿ ਕਸ਼ਮੀਰ ਦੇ ਮੁੱਦੇ 'ਤੇ ਚੀਨ ਦੀ ਸਥਿਤੀ ਪਹਿਲਾਂ ਤੋਂ ਹੀ ਸਪੱਸ਼ਟ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤ ਅਤੇ ਪਾਕਿਸਤਾਨ ਵਿਚਾਲੇ ਬਹੁਤ ਪੁਰਾਣਾ ਵਿਵਾਦ ਹੈ । ਇਸਨੂੰ ਸੰਯੁਕਤ ਰਾਸ਼ਟਰ ਘੋਸ਼ਣਾ ਪੱਤਰ, ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (ਯੂ.ਐਨ.ਐਸ.ਸੀ.) ਦੇ ਮਤਿਆਂ ਅਤੇ ਸਬੰਧਤ ਸਮਝੌਤਿਆਂ ਦੇ ਅਨੁਸਾਰ ਸ਼ਾਂਤੀਪੂਰਨ ਢੰਗ ਨਾਲ ਹੱਲ ਕੀਤਾ ਜਾਣਾ ਚਾਹੀਦਾ ਹੈ। ਮਾਓ ਨੇ ਕਿਹਾ ਕਿ ਸਬੰਧਤ ਧਿਰਾਂ ਨੂੰ ਗੱਲਬਾਤ ਅਤੇ ਸਲਾਹ-ਮਸ਼ਵਰੇ ਰਾਹੀਂ ਵਿਵਾਦ ਨੂੰ ਸੁਲਝਾਉਣਾ ਚਾਹੀਦਾ ਹੈ ਅਤੇ ਖੇਤਰ 'ਚ ਸ਼ਾਂਤੀ ਸਥਾਪਤ ਕਰਨ ਦੀ ਜ਼ਰੂਰਤ ਹੈ। 

ਪਾਕਿਸਤਾਨ ਨੇ ਉਗਲਿਆ ਸੀ ਜ਼ਹਿਰ 

ਸੋਮਵਾਰ ਨੂੰ ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਪਾਕਿਸਤਾਨ ਨੇ ਕਿਹਾ ਸੀ ਕਿ ਧਾਰਾ 370 'ਤੇ ਭਾਰਤ ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਦੇ ਫੈਸਲੇ ਦਾ ਕੋਈ ਕਾਨੂੰਨੀ ਮਹੱਤਵ ਨਹੀਂ ਹੈ। ਇਸਦੇ ਨਾਲ ਹੀ ਇਹ ਵੀ ਕਿਹਾ ਕਿ ਅੰਤਰਰਾਸ਼ਟਰੀ ਕਾਨੂੰਨ ਭਾਰਤ ਦੀ 5 ਅਗਸਤ 2019 ਦੀਆਂ ਇਕਤਰਫਾ ਅਤੇ ਗੈਰ-ਕਾਨੂੰਨੀ ਕਾਰਵਾਈਆਂ ਨੂੰ ਮਾਨਤਾ ਨਹੀਂ ਦਿੰਦਾ ਹੈ।

ਇਹ ਵੀ ਪੜ੍ਹੋ