Accident in America: ਪਰਿਵਾਰ ਦੀ ਗਰੀਬੀ ਦੂਰ ਕਰਨ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ

Accident in America: ਮੌਤ ਦੀ ਖਬਰ ਸੁਣ ਕੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਹ ਪੁੱਤਰ ਦੇ ਅਮਰੀਕਾ ਵਿੱਚ ਪੱਕੇ ਹੋਣ ਦਾ ਸੁਫਨਾ ਵੇਖ ਰਹੇ ਸੀ, ਪਰ ਉਸਦੀ ਮੌਤ ਦੀ ਖਬਰ ਸੁਣ ਕੇ ਉਹ ਸਦਮੇ ਵਿੱਚ ਹਨ।

Share:

Accident in America: ਅਮਰੀਕਾ ਵਿੱਚ ਹੋਏ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ। ਜਦੋਂਕਿ ਇਸ ਹਾਦਸੇ 'ਚ ਮ੍ਰਿਤਕ ਦੇ 2 ਸਾਥੀ ਵੀ ਗੰਭੀਰ ਜ਼ਖਮੀ ਹੋਏ ਹਨ।  ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਪਿੰਡ ਨਵਾਂਸ਼ਾਲਾ ਗੁਰਦਾਸਪੁਰ ਵਜੋਂ ਹੋਈ ਹੈ। ਉਹ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਪਿਛਲੇ 7 ਸਾਲਾਂ ਤੋਂ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਉਹ ਅਮਰੀਕਾ ਵਿੱਚ ਪੱਕਾ ਹੋਣ ਲਈ ਵਕੀਲ ਨੂੰ ਮਿਲਣ ਲਈ ਨਿਊਯਾਰਕ ਜਾ ਰਿਹਾ ਸੀ ਅਤੇ ਰਸਤੇ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਿਆ। ਮੌਤ ਦੀ ਖਬਰ ਸੁਣ ਕੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਹ ਪੁੱਤਰ ਦੇ ਅਮਰੀਕਾ ਵਿੱਚ ਪੱਕੇ ਹੋਣ ਦਾ ਸੁਫਨਾ ਵੇਖ ਰਹੇ ਸੀ, ਪਰ ਉਸਦੀ ਮੌਤ ਦੀ ਖਬਰ ਸੁਣ ਕੇ ਉਹ ਸਦਮੇ ਵਿੱਚ ਹਨ।

ਪਰਿਵਾਰ ਦੀ ਮੰਗ, ਜਲਦੀ ਤੋਂ ਜਲਦੀ ਪੁੱਤਰ ਦੀ ਮ੍ਰਿਤਕ ਦੇਹ ਭਾਰਤ ਲਿਆਈ ਜਾਵੇ

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਉਸਦੇ ਜੱਦੀ ਪਿੰਡ ਭਾਰਤ ਲਿਆਂਦਾ ਜਾਵੇ, ਤਾਂ ਜੋ ਉਸਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ। ਮ੍ਰਿਤਕ ਦੇ ਭਰਾ ਰਮਨ ਸਿੰਘ ਨੇ ਦੱਸਿਆ ਕਿ ਘਰ ਦੀ ਗਰੀਬੀ ਦੂਰ ਕਰਨ ਲਈ ਉਨ੍ਹਾਂ ਦਾ ਲੜਕਾ ਲੱਖਾਂ ਰੁਪਏ ਖਰਚ ਕੇ 7 ਸਾਲ ਪਹਿਲਾਂ ਅਮਰੀਕਾ ਦੇ ਸ਼ਹਿਰ ਕੈਲੇਫੋਰਨੀਆ ਚਲਾ ਗਿਆ ਸੀ ਅਤੇ ਕੁਝ ਹੀ ਦਿਨਾਂ ਵਿਚ ਉਸ ਨੇ ਅਮਰੀਕਾ ਵਿਚ ਸੈਟਲ ਹੋਣਾ ਸੀ। ਉਹ ਪੁਸ਼ਟੀ ਪੱਤਰ ਲੈ ਕੇ ਆਪਣੇ ਵਕੀਲ ਨੂੰ ਮਿਲਣ ਨਿਊਯਾਰਕ ਜਾ ਰਿਹਾ ਸੀ। ਰਸਤੇ 'ਚ ਐਲ.ਏ. ਏਅਰਪੋਰਟ 'ਤੇ ਉਤਰਨ ਤੋਂ ਬਾਅਦ ਉਹ 2 ਦੋਸਤਾਂ ਸੁਨੀਲ ਕੋਟਲਾ ਵਾਸੀ ਪਿੰਡ ਚਾਵਾ ਗੁਰਦਾਸਪੁਰ ਅਤੇ ਵਿਸ਼ਾਲ ਸਲਾਰੀਆ ਵਾਸੀ ਪਿੰਡ ਭੈਣੀ ਕਾਣਾ ਗੁਰਦਾਸਪੁਰ ਨੂੰ ਨਾਲ ਲੈ ਕੇ ਕਾਰ ਰਾਹੀਂ ਨਿਊਯਾਰਕ ਜਾਣ ਲਈ ਰਵਾਨਾ ਹੋ ਗਏ ਅਤੇ ਹੁਣ ਉਨ੍ਹਾਂ ਦੀ ਕਾਰ ਐਲ.ਏ. ਤੋਂ ਕੁਝ ਅੱਗੇ ਪਹੁੰਚ ਗਈ। ਦੱਸਿਆ ਜਾ ਰਿਹਾ ਹੈ ਕਿ ਪਹਾੜੀ ਖੇਤਰ 'ਚ ਸੰਤੁਲਨ ਵਿਗੜਨ ਕਾਰਨ ਕਾਰ ਖਾਈ 'ਚ ਡਿੱਗ ਗਈ।

ਇਹ ਵੀ ਪੜ੍ਹੋ

Tags :