ਨੇਪਾਲ ਨੂੰ ਹਿੰਦੂ ਰਾਸ਼ਟਰ ਬਣਾਉਣ ਦੀ ਮੰਗ, ਭਾਰੀ ਸੁਰੱਖਿਆ ਬਲਾਂ ਦੀ ਮੌਜੂਦਗੀ ਦੇ ਬਾਵਜੂਦ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਿਵਾਸ ਘੇਰਿਆ

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਿਵਾਸ ਅਤੇ ਸੰਸਦ ਭਵਨ ਨੂੰ ਘੇਰ ਲਿਆ ਅਤੇ ਸਰਕਾਰ ਵਿਰੋਧੀ ਨਾਅਰੇਬਾਜ਼ੀ ਕਰਦਿਆਂ ਪ੍ਰਦਰਸ਼ਨ ਕੀਤਾ। ਭਾਰੀ ਪੁਲਿਸ ਫੋਰਸ ਦੀ ਮੌਜੂਦਗੀ ਦੇ ਬਾਵਜੂਦ ਪ੍ਰਦਰਸ਼ਨਕਾਰੀਆਂ ਨੇ ਇਹ ਵਿਰੋਧ ਪ੍ਰਦਰਸ਼ਨ ਪਾਬੰਦੀਸ਼ੁਦਾ ਖੇਤਰਾਂ ਵਿੱਚ ਕੀਤਾ।

Courtesy: ਨੇਪਾਲ ਨੂੰ ਹਿੰਦੂ ਰਾਸ਼ਟਰ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ

Share:

ਨੇਪਾਲ 'ਚ ਰਾਜਸ਼ਾਹੀ ਪੱਖੀ ਰਾਸ਼ਟਰੀ ਪ੍ਰਜਾਤੰਤਰ ਪਾਰਟੀ (ਆਰਪੀਪੀ) ਦੇ ਸੈਂਕੜੇ ਆਗੂਆਂ ਅਤੇ ਵਰਕਰਾਂ ਨੇ ਐਤਵਾਰ ਨੂੰ ਰਾਜਸ਼ਾਹੀ ਦੀ ਬਹਾਲੀ ਅਤੇ ਦੇਸ਼ ਨੂੰ ਹਿੰਦੂ ਰਾਸ਼ਟਰ ਘੋਸ਼ਿਤ ਕਰਨ ਦੀ ਮੰਗ ਕਰਦੇ ਹੋਏ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਿਵਾਸ ਅਤੇ ਸੰਸਦ ਭਵਨ ਨੂੰ ਘੇਰ ਲਿਆ ਅਤੇ ਸਰਕਾਰ ਵਿਰੋਧੀ ਨਾਅਰੇਬਾਜ਼ੀ ਕਰਦਿਆਂ ਪ੍ਰਦਰਸ਼ਨ ਕੀਤਾ। ਭਾਰੀ ਪੁਲਿਸ ਫੋਰਸ ਦੀ ਮੌਜੂਦਗੀ ਦੇ ਬਾਵਜੂਦ ਪ੍ਰਦਰਸ਼ਨਕਾਰੀਆਂ ਨੇ ਇਹ ਵਿਰੋਧ ਪ੍ਰਦਰਸ਼ਨ ਪਾਬੰਦੀਸ਼ੁਦਾ ਖੇਤਰਾਂ ਵਿੱਚ ਕੀਤਾ। ਦੱਸ ਦਈਏ ਕਿ ਨੇਪਾਲ ਨੂੰ ਹਿੰਦੂ ਰਾਸ਼ਟਰ ਬਣਾਉਣ ਦੀ ਮੁੱਖ ਮੰਗ ਨੂੰ ਲੈ ਕੇ ਰੋਸ  ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਇਸ ਸਬੰਧੀ ਵੱਡੇ ਪੱਧਰ ਉਪਰ ਅੰਦੋਲਨ ਕੀਤਾ ਜਾ ਰਿਹਾ ਹੈ ਜਿਸਨੂੰ ਅਣਮਿੱਥੇ ਸਮੇਂ ਲਈ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਨਾਲ ਨੇਪਾਲ ਅੰਦਰ ਹਾਲਾਤ ਤਣਾਅਪੂਰਨ ਬਣੇ ਹੋਏ ਹਨ। 

ਪ੍ਰਦਰਸ਼ਨਕਾਰੀਆਂ ਦੀ ਗਿਣਤੀ 1500 ਸੀ 

ਲਗਭਗ 1,500 ਪ੍ਰਦਰਸ਼ਨਕਾਰੀ ਬਿਜੂਲੀਬਾਜ਼ਾਰ-ਬਨੇਸ਼ਵਰ ਖੇਤਰ ਵਿੱਚ ਇਕੱਠੇ ਹੋਏ ਅਤੇ "ਗਣਤੰਤਰ ਮੁਰਦਾਬਾਦ", "ਅਸੀਂ ਰਾਜਸ਼ਾਹੀ ਚਾਹੁੰਦੇ ਹਾਂ", "ਭ੍ਰਿਸ਼ਟ ਸਰਕਾਰ ਮੁਰਦਾਬਾਦ" ਅਤੇ "ਨੇਪਾਲ ਨੂੰ ਹਿੰਦੂ ਰਾਸ਼ਟਰ ਘੋਸ਼ਿਤ ਕਰੋ" ਵਰਗੇ ਨਾਅਰੇ ਲਗਾਏ। ਉਨ੍ਹਾਂ ਦੇ ਹੱਥਾਂ ਵਿੱਚ ਇਨ੍ਹਾਂ ਨਾਅਰਿਆਂ ਵਾਲੇ ਬੈਨਰ ਅਤੇ ਪੋਸਟਰ ਵੀ ਸਨ। ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਆਰਪੀਪੀ ਪ੍ਰਧਾਨ ਰਾਜੇਂਦਰ ਲਿੰਗਡੇਨ, ਸੀਨੀਅਰ ਨੇਤਾ ਪਸ਼ੂਪਤੀ ਸ਼ਮਸ਼ੇਰ ਰਾਣਾ ਅਤੇ ਨੇਪਾਲ ਪੁਲਿਸ ਦੇ ਸਾਬਕਾ ਇੰਸਪੈਕਟਰ ਜਨਰਲ ਧਰੁਵ ਬਹਾਦਰ ਪ੍ਰਧਾਨ ਸਮੇਤ ਕਈ ਨੇਤਾਵਾਂ ਨੇ ਕੀਤੀ। ਪ੍ਰਦਰਸ਼ਨਕਾਰੀਆਂ ਵੱਲੋਂ ਕਰਫਿਊ ਦੇ ਹੁਕਮਾਂ ਦੀ ਉਲੰਘਣਾ ਕਰਨ ਅਤੇ ਪਾਬੰਦੀਸ਼ੁਦਾ ਖੇਤਰਾਂ ਵਿੱਚ ਦਾਖਲ ਹੋਣ ਤੋਂ ਬਾਅਦ ਕਾਠਮੰਡੂ ਦੇ ਨਯਾ ਬਨੇਸ਼ਵਰ, ਬਿਜੁਲੀ ਬਾਜ਼ਾਰ, ਮੈਤੀਘਰ, ਭਦਰਕਾਲੀ ਅਤੇ ਬਾਲੂਵਾਤਾਰ ਖੇਤਰਾਂ ਵਿੱਚ ਹਜ਼ਾਰਾਂ ਦੰਗਾ ਕੰਟਰੋਲ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ।

ਸਕੂਲ ਅਧਿਆਪਕਾਂ ਨੇ ਵੀ ਰੋਸ ਜਤਾਇਆ

ਇਸ ਤੋਂ ਪਹਿਲਾਂ ਐਤਵਾਰ ਸਵੇਰੇ, ਦੇਸ਼ ਭਰ ਦੇ ਹਜ਼ਾਰਾਂ ਸਕੂਲ ਅਧਿਆਪਕਾਂ ਨੇ ਕਾਠਮੰਡੂ ਦੇ ਨਯਾ ਬਨੇਸ਼ਵਰ ਖੇਤਰ ਵਿੱਚ ਪ੍ਰਦਰਸ਼ਨ ਕੀਤਾ। ਉਨ੍ਹਾਂ ਸਿੱਖਿਆ ਖੇਤਰ ਵਿੱਚ ਸੁਧਾਰਾਂ ਅਤੇ ਤਨਖਾਹਾਂ ਅਤੇ ਭੱਤਿਆਂ ਵਿੱਚ ਵਾਧੇ ਦੀ ਮੰਗ ਕੀਤੀ। ਰਾਜਸ਼ਾਹੀ ਪੱਖੀ ਪ੍ਰਦਰਸ਼ਨਕਾਰੀ ਕਾਠਮੰਡੂ ਵਿੱਚ ਤਿੰਨ ਵੱਖ-ਵੱਖ ਥਾਵਾਂ 'ਤੇ ਇਕੱਠੇ ਹੋਏ ਅਤੇ ਪੁਲਿਸ ਸੁਰੱਖਿਆ ਘੇਰਾ ਤੋੜ ਕੇ ਪਾਬੰਦੀਸ਼ੁਦਾ ਖੇਤਰਾਂ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਭਦਰਕਾਲੀ ਖੇਤਰ ਵਿੱਚ ਪ੍ਰਦਰਸ਼ਨ ਕੀਤਾ, ਜਿੱਥੇ ਸਕੱਤਰੇਤ ਦੀ ਇਮਾਰਤ ਅਤੇ ਪ੍ਰਧਾਨ ਮੰਤਰੀ ਦਫ਼ਤਰ ਸਥਿਤ ਹਨ। ਇੱਕ ਹੋਰ ਸਮੂਹ ਸੰਸਦ ਭਵਨ ਦੇ ਸਾਹਮਣੇ ਪ੍ਰਦਰਸ਼ਨ ਕਰ ਰਿਹਾ ਸੀ। ਆਰਪੀਪੀ ਨੇ ਐਲਾਨ ਕੀਤਾ ਕਿ ਉਹ ਦੇਸ਼ ਵਿੱਚ ਰਾਜਸ਼ਾਹੀ ਦੀ ਮੁੜ ਸਥਾਪਨਾ ਦੇ ਉਦੇਸ਼ ਨਾਲ ਆਪਣੀਆਂ ਮੰਗਾਂ ਲਈ ਦਬਾਅ ਪਾਉਣ ਲਈ ਆਪਣਾ ਅਣਮਿੱਥੇ ਸਮੇਂ ਲਈ ਅੰਦੋਲਨ ਜਾਰੀ ਰੱਖੇਗਾ।

ਇਹ ਵੀ ਪੜ੍ਹੋ