Farmers Protest in Europe ਟੈਕਸ ਅਤੇ ਵਾਤਾਵਰਨ ਨੂੰ ਲੈ ਕੇ ਪਾਬੰਦੀਆਂ ਖ਼ਿਲਾਫ਼ ਕਈ ਥਾਵਾਂ 'ਤੇ ਅੱਗਜ਼ਨੀ

ਹਾਲ ਹੀ ਵਿੱਚ Italy, Spain, Romania, Poland, Germany, Portugal ਅਤੇ the Netherlands ਵਿੱਚ ਵੀ ਕਿਸਾਨਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਹੈ। ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਫਰਾਂਸ ਸਰਕਾਰ ਨੇ ਵੀ ਉਨ੍ਹਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ।

Share:

ਹਾਈਲਾਈਟਸ

  • ਕਿਸਾਨਾਂ ਦੀ ਇਹ ਵੀ ਸ਼ਿਕਾਇਤ ਹੈ ਕਿ ਉਨ੍ਹਾਂ ਨੂੰ ਵਿਦੇਸ਼ਾਂ ਤੋਂ ਸਖ਼ਤ ਮੁਕਾਬਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ

Farmers Protest in Europe: ਯੂਰਪੀ ਦੇਸ਼ਾਂ ਵਿਚ ਕਿਸਾਨ ਸੜਕਾਂ 'ਤੇ ਉਤਰ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦਾ ਆਰੋਪ ਹੈ ਕਿ ਉਨ੍ਹਾਂ ਨੂੰ ਖੇਤੀ ਲਈ ਚੰਗੇ ਪੈਸੇ ਨਹੀਂ ਮਿਲ ਰਹੇ। ਇਸ ਤੋਂ ਇਲਾਵਾ ਉਨ੍ਹਾਂ 'ਤੇ ਟੈਕਸ ਵੀ ਲਗਾਇਆ ਜਾ ਰਿਹਾ ਹੈ। ਵਾਤਾਵਰਨ ਦੀਆਂ ਪਾਬੰਦੀਆਂ ਨੇ ਉਨ੍ਹਾਂ ਨੂੰ ਹੋਰ ਪ੍ਰੇਸ਼ਾਨ ਕਰ ਦਿੱਤਾ ਹੈ। ਬੈਲਜੀਅਮ ਦੀ ਰਾਜਧਾਨੀ ਬਰਸਲਜ਼ ਵਿੱਚ ਕਿਸਾਨ ਸੜਕਾਂ 'ਤੇ ਉਤਰ ਆਏ ਅਤੇ ਸ਼ਹਿਰ ਦੀਆਂ ਕਈ ਸੜਕਾਂ ਜਾਮ ਕਰ ਦਿੱਤੀਆਂ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਟਰੈਕਟਰਾਂ 'ਤੇ ਸ਼ਹਿਰ ਭਰ ਵਿਚ ਮਾਰਚ ਕੀਤਾ ਅਤੇ ਇਸ ਦੌਰਾਨ ਸੜਕਾਂ 'ਤੇ ਅੰਡੇ ਸੁੱਟੇ ਗਏ ਅਤੇ ਕਈ ਥਾਵਾਂ 'ਤੇ ਅੱਗਜ਼ਨੀ ਵੀ ਕੀਤੀ ਗਈ ਹੈ।

Ukraine ਤੋਂ ਸਸਤੀ ਦਰਾਮਦ ਹੋਣ ਕਾਰਨ ਮੁਸ਼ਕਲਾਂ ਕਈ ਗੁਣਾ ਵਧੀਆਂ 

ਯੂਰਪੀਅਨ ਕਿਸਾਨਾਂ ਦੀ ਇਹ ਵੀ ਸ਼ਿਕਾਇਤ ਹੈ ਕਿ ਉਨ੍ਹਾਂ ਨੂੰ ਵਿਦੇਸ਼ਾਂ ਤੋਂ ਸਖ਼ਤ ਮੁਕਾਬਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਾਸ ਕਰਕੇ ਯੂਕਰੇਨ ਤੋਂ ਸਸਤੀ ਦਰਾਮਦ ਹੋਣ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਕਈ ਗੁਣਾ ਵਧ ਗਈਆਂ ਹਨ। ਦੱਸ ਦਈਏ ਕਿ ਰੂਸ-ਯੂਕਰੇਨ ਯੁੱਧ ਕਾਰਨ ਯੂਰਪੀ ਦੇਸ਼ਾਂ ਨੇ ਯੂਕਰੇਨ ਤੋਂ ਆਉਣ ਵਾਲੀ ਖੇਤੀ ਦਰਾਮਦ 'ਤੇ ਕਈ ਛੋਟਾਂ ਦਿੱਤੀਆਂ ਹਨ, ਜਿਸ ਕਾਰਨ ਯੂਕਰੇਨ ਅਤੇ ਹੋਰ ਦੇਸ਼ਾਂ ਤੋਂ ਸਸਤੀ ਖੇਤੀ ਉਪਜ ਯੂਰਪੀ ਬਾਜ਼ਾਰਾਂ 'ਚ ਆ ਰਹੀ ਹੈ, ਜਿਸ ਕਾਰਨ ਸਥਾਨਕ ਕਿਸਾਨ ਇਸ ਤੋਂ ਨਾਰਾਜ਼ ਹਨ।

Prime Minister ਨੇ ਵੀ ਕਿਸਾਨਾਂ ਦੀਆਂ ਸਮੱਸਿਆਵਾਂ 'ਤੇ ਚਿੰਤਾ ਪ੍ਰਗਟ ਕੀਤੀ 

ਬੈਲਜੀਅਮ ਦੀ ਰਾਜਧਾਨੀ ਬ੍ਰਸੇਲਜ਼ 'ਚ ਕਰੀਬ ਇਕ ਹਜ਼ਾਰ ਟਰੈਕਟਰ ਸੜਕਾਂ 'ਤੇ ਉਤਰ ਆਏ। ਕਿਸਾਨ ਯੂਰਪੀਅਨ ਯੂਨੀਅਨ 'ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਿਆ ਜਾਵੇ ਅਤੇ ਉਨ੍ਹਾਂ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਜਾਵੇ। ਵਰਣਨਯੋਗ ਹੈ ਕਿ ਪ੍ਰਦਰਸ਼ਨ ਤੋਂ ਬਾਅਦ ਬੈਲਜੀਅਮ ਦੇ ਪ੍ਰਧਾਨ ਮੰਤਰੀ ਨੇ ਵੀ ਕਿਸਾਨਾਂ ਦੀਆਂ ਸਮੱਸਿਆਵਾਂ 'ਤੇ ਚਿੰਤਾ ਪ੍ਰਗਟ ਕੀਤੀ ਹੈ ਅਤੇ ਇਸ ਮੁੱਦੇ 'ਤੇ ਚਰਚਾ ਕਰਨ ਲਈ ਕਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਚੁੱਕੇ ਜਾ ਰਹੇ ਉਪਰਾਲਿਆਂ ਵਿੱਚ ਕਿਸਾਨਾਂ ਦਾ ਬੁਰਾ ਹਾਲ ਨਾ ਹੋਣ ਦਾ ਉਪਰਾਲਾ ਕੀਤਾ ਜਾਵੇ।

ਇਹ ਵੀ ਪੜ੍ਹੋ