Thailand ਵਿੱਚ ਪਟਾਕਾ ਫੈਕਟਰੀ 'ਚ ਧਮਾਕਾ, 20 ਦੀ ਮੌਤ

ਪੁਲਿਸ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਫੈਕਟਰੀ ਦੇ ਕਈ ਹਿੱਸਿਆਂ ਵਿੱਚ ਅਜੇ ਵੀ ਅੱਗ ਲੱਗੀ ਹੋਈ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਧਮਾਕਾ ਕਿਸ ਕਾਰਨ ਹੋਇਆ ਸੀ।

Share:

ਹਾਈਲਾਈਟਸ

  • ਪੁਲਿਸ ਨੇ ਇਹ ਨਹੀਂ ਦੱਸਿਆ ਕਿ ਫੈਕਟਰੀ ਵਿੱਚ ਕਿੰਨੇ ਮਜ਼ਦੂਰ ਸਨ

ਥਾਈਲੈਂਡ ਤੋਂ ਇੱਕ ਦਰਦਨਾਕ ਖਬਰ ਸਾਹਮਣੇ ਆ ਰਹੀ ਹੈ। ਇੱਥੇ ਇਕ ਪਟਾਕਾ ਫੈਕਟਰੀ 'ਚ ਧਮਾਕਾ ਹੋਣ ਨਾਲ 20 ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਫੈਕਟਰੀ ਦੇ ਕਈ ਹਿੱਸਿਆਂ ਵਿੱਚ ਅਜੇ ਵੀ ਅੱਗ ਲੱਗੀ ਹੋਈ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਧਮਾਕਾ ਕਿਸ ਕਾਰਨ ਹੋਇਆ ਸੀ। ਇੱਕ ਰਿਪੋਰਟ ਅਨੁਸਾਰ ਧਮਾਕਾ ਸ਼ਾਰਟ ਸਰਕਟ ਕਾਰਨ ਹੋਇਆ ਹੋ ਸਕਦਾ ਹੈ।

ਕਈ ਕਰਮਚਾਰੀ ਸਨ ਮੌਜੂਦ 

ਘਟਨਾ ਬੈਂਕਾਕ ਤੋਂ 120 ਕਿਲੋਮੀਟਰ ਦੂਰ ਤੱਟਵਰਤੀ ਖੇਤਰ ਸੁਪਾਹਾਨ ਦੀ ਹੈ। ਇੱਥੇ ਪਟਾਕਿਆਂ ਦੀਆਂ ਕਈ ਫੈਕਟਰੀਆਂ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਕਾਫ਼ੀ ਪੁਰਾਣੀਆਂ ਹਨ। ਇਹ ਸੰਘਣੀ ਆਬਾਦੀ ਵਾਲਾ ਇਲਾਕਾ ਹੈ ਅਤੇ ਇਨ੍ਹਾਂ ਫੈਕਟਰੀਆਂ ਵਿੱਚ ਆਸ-ਪਾਸ ਦੇ ਲੋਕ ਹੀ ਕੰਮ ਕਰਦੇ ਹਨ। ਧਮਾਕੇ ਦੇ ਸਮੇਂ ਫੈਕਟਰੀ 'ਚ ਕਈ ਕਰਮਚਾਰੀ ਮੌਜੂਦ ਸਨ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵੱਧ ਹੋ ਸਕਦੀ ਹੈ। ਜ਼ਿਆਦਾਤਰ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਲਾਂਕਿ, ਪੁਲਿਸ ਨੇ ਇਹ ਨਹੀਂ ਦੱਸਿਆ ਕਿ ਫੈਕਟਰੀ ਵਿੱਚ ਕਿੰਨੇ ਮਜ਼ਦੂਰ ਸਨ ਅਤੇ ਕਿੰਨੇ ਲੋਕਾਂ ਨੂੰ ਹਸਪਤਾਲ ਭੇਜਿਆ ਗਿਆ ਹੈ। 

ਅੱਗ ਪੂਰੀ ਤਰ੍ਹਾਂ ਨਹੀਂ ਬੁਝੀ 

ਪੁਲਿਸ ਮੁਖੀ ਥੇਰਾਪੋਜ਼ ਰੇਵਾਂਗਨ ਨੇ ਦੱਸਿਆ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵੀ ਵੱਧ ਸਕਦੀ ਹੈ। ਅਜੇ ਤੱਕ ਅੱਗ ਪੂਰੀ ਤਰ੍ਹਾਂ ਨਾਲ ਬੁਝਾਈ ਨਹੀਂ ਜਾ ਸਕੀ ਹੈ। ਚੰਗੀ ਗੱਲ ਇਹ ਹੈ ਕਿ ਨੇੜੇ ਸੰਘਣੀ ਆਬਾਦੀ ਹੋਣ ਦੇ ਬਾਵਜੂਦ ਅੱਗ ਉੱਥੇ ਨਹੀਂ ਪਹੁੰਚ ਸਕੀ। ਕਿਸੇ ਘਰ ਨੂੰ ਨੁਕਸਾਨ ਨਹੀਂ ਪਹੁੰਚਿਆ ਹੈ। ਇਹ ਪਤਾ ਲਗਾਉਣਾ ਜ਼ਰੂਰੀ ਹੈ ਕਿ ਧਮਾਕਾ ਕਿਸ ਕਾਰਨ ਹੋਇਆ, ਕਿਉਂਕਿ ਇੱਥੇ ਅਜਿਹੀਆਂ ਹੋਰ ਵੀ ਕਈ ਉਤਪਾਦਨ ਇਕਾਈਆਂ ਹਨ।

ਇਹ ਵੀ ਪੜ੍ਹੋ