Canada 'ਚ ਕਾਰੋਬਾਰੀ ਦੇ ਘਰ ਦੇ ਬਾਹਰ Firing, ਸੋਸ਼ਲ ਮੀਡੀਆ ਤੇ ਵੀਡੀਓ ਹੋਈ ਵਾਇਰਲ

ਗੋਲੀਬਾਰੀ ਤੋਂ ਬਾਅਦ ਗੋਲਡੀ ਬਰਾੜ ਦੇ ਵੱਲੋਂ ਪਹਿਲਾ ਦਾਅਵਾ ਕੀਤਾ ਗਿਆ ਸੀ ਪਰ ਇਸ ਦੇ ਨਾਲ ਹੀ ਇੱਕ ਹੋਰ ਦਾਅਵਾ ਸਾਹਮਣੇ ਆਇਆ ਹੈ, ਜਿਸ ਵਿੱਚ ਗੋਲਡੀ ਬਰਾੜ ਦੇ ਵਿਰੋਧੀ ਗੈਂਗ ਲੱਕੀ ਪਟਿਆਲ ਨੇ ਵੀ ਗੋਲੀਬਾਰੀ ਕਰਨ ਦਾ ਦਾਅਵਾ ਕੀਤਾ ਹੈ।

Share:

ਕੈਨੇਡਾ ਵਿੱਚ ਵੀ ਭਾਰਤੀ-ਕੈਨੇਡੀਅਨ ਜਬਰੀ ਵਸੂਲੀ ਗਰੋਹ ਸਰਗਰਮ ਹੋਣ ਲੱਗੇ ਹਨ। ਹਾਲ ਹੀ ਵਿੱਚ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਇੱਕ ਕਾਰੋਬਾਰੀ ਦੇ ਘਰ ਦੇ ਬਾਹਰ ਗੋਲੀਬਾਰੀ ਹੋਈ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਕਤ ਗੋਲੀਬਾਰੀ ਨਾਲ ਸਬੰਧਤ ਇਕ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਕੈਨੇਡਾ ਵਿੱਚ ਇੱਕ ਸਰਗਰਮ ਗੈਂਗ ਦਾ ਦਾਅਵਾ ਹੈ ਕਿ ਇਸ ਵੀਡੀਓ ਵਿੱਚ ਗੋਲੀਬਾਰੀ ਕਰਨ ਵਾਲਾ ਵਿਅਕਤੀ ਭਾਰਤੀ ਗੈਂਗਸਟਰ ਹੈ।

ਪਹਿਲਾਂ ਗੋਲਡੀ ਬਰਾੜ ਨੇ ਕੀਤਾ ਦਾਅਵਾ

ਮਿਲੀ ਜਾਣਕਾਰੀ ਦੇ ਅਨੁਸਾਰ ਵੀਡੀਓ ਵਿੱਚ ਗੋਲੀਬਾਰੀ ਤੋਂ ਬਾਅਦ ਪਹਿਲਾ ਦਾਅਵਾ ਗੋਲਡੀ ਬਰਾੜ ਵੱਲੋਂ ਕੀਤਾ ਗਿਆ ਸੀ ਪਰ ਇਸ ਦੇ ਨਾਲ ਹੀ ਇੱਕ ਹੋਰ ਦਾਅਵਾ ਸਾਹਮਣੇ ਆਇਆ ਹੈ, ਜਿਸ ਵਿੱਚ ਗੋਲਡੀ ਬਰਾੜ ਦੇ ਵਿਰੋਧੀ ਗੈਂਗ ਲੱਕੀ ਪਟਿਆਲ ਨੇ ਵੀ ਗੋਲੀਬਾਰੀ ਕਰਨ ਦਾ ਦਾਅਵਾ ਕੀਤਾ ਹੈ। ਘਟਨਾ ਤਿੰਨ ਦਿਨ ਪੁਰਾਣੀ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ

Tags :