ਗਿੱਪੀ ਗਰੇਵਾਲ ਅਤੇ ਸਲਮਾਨ ਖਾਨ ਨੂੰ ਸਪੇਨ ਤੋਂ ਮਿਲੀ ਸੀ ਧਮਕੀ,ਪੁਲਿਸ ਜਾਂਚ ਵਿੱਚ ਖੁਲਾਸਾ-VPN ਦਾ ਹੋਇਆ ਪ੍ਰਯੋਗ

ਛੇ ਦਿਨ ਪਹਿਲਾਂ ਕੈਨੇਡਾ ਦੇ ਵੈਨਕੂਵਰ ਦੇ ਵਾਈਟ ਰੌਕ ਇਲਾਕੇ ਵਿੱਚ ਪੰਜਾਬੀ ਗਾਇਕ ਗਿੱਪੀ ਗਰੇਵਾਲ ਦੇ ਘਰ 'ਤੇ ਗੋਲੀਆਂ ਚਲਾਈਆਂ ਗਈਆਂ ਸਨ। ਹਮਲੇ ਤੋਂ ਕੁਝ ਦੇਰ ਬਾਅਦ ਗੈਂਗਸਟਰ ਲਾਰੈਂਸ ਦੇ ਨਾਂ 'ਤੇ ਫੇਸਬੁੱਕ 'ਤੇ ਇਕ ਪੋਸਟ ਸ਼ੇਅਰ ਕਰਕੇ ਘਟਨਾ ਦੀ ਜ਼ਿੰਮੇਵਾਰੀ ਲਈ ਗਈ ਸੀ।

Share:

 

ਕੁਝ ਦਿਨ ਪਹਿਲਾਂ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਅਤੇ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਧਮਕੀ ਮਿਲੀ ਸੀ ਅਤੇ ਗਿੱਪੀ ਗਰੇਵਾਲ ਦੇ ਘਰ ਦਾ ਬਾਹਰ ਫਾਇਰਿੰਗ ਵੀ ਹੋਈ ਸੀ। ਪੁਲਿਸ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਧਮਕੀ ਉਨ੍ਹਾਂ ਨੂੰ ਸਪੇਨ ਤੋਂ ਮਿਲੀ ਹੈ। ਕੈਨੇਡਾ 'ਚ ਗਿੱਪੀ ਗਰੇਵਾਲ ਦੇ ਘਰ ਦੇ ਬਾਹਰ ਗੋਲੀਬਾਰੀ ਤੋਂ ਬਾਅਦ ਗੈਂਗਸਟਰ ਲਾਰੈਂਸ ਦੇ ਨਾਂ 'ਤੇ ਫੇਸਬੁੱਕ 'ਤੇ ਪੋਸਟ ਪਾਈ ਗਈ ਸੀ। ਇਸ ਪੋਸਟ ਤੋਂ ਬਾਅਦ ਪੰਜਾਬ ਪੁਲਿਸ ਦਾ ਸਾਈਬਰ ਕ੍ਰਾਈਮ ਸੈੱਲ ਸਰਗਰਮ ਹੋ ਗਿਆ ਹੈ।

 

ਪੋਸਟ ਸਪੇਨ ਵਿੱਚ ਕਿੱਥੋਂ ਸ਼ੁਰੂ ਹੋਈ ਇਸਦੀ ਜਾਣਕਾਰੀ ਨਹੀਂ

ਪੁਲਿਸ ਨੇ ਪੋਸਟ ਬਾਰੇ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ ਹੈ। ਜਾਂਚ 'ਚ ਸਾਹਮਣੇ ਆਇਆ ਕਿ ਇਹ ਪੋਸਟ ਸਪੇਨ ਤੋਂ ਬਣਾਈ ਗਈ ਸੀ ਪਰ ਪੋਸਟ ਨੂੰ ਵਾਇਰਲ ਕਰਦੇ ਸਮੇਂ ਵੀਪੀਐਨ ਦੀ ਵਰਤੋਂ ਕੀਤੀ ਗਈ ਸੀ। ਜਿਸ ਕਾਰਨ ਇਹ ਪੋਸਟ ਸਪੇਨ ਵਿੱਚ ਕਿੱਥੋਂ ਸ਼ੁਰੂ ਹੋਈ ਇਸ ਬਾਰੇ ਜਾਣਕਾਰੀ ਨਹੀਂ ਮਿਲ ਸਕੀ।

ਇਹ ਵੀ ਪੜ੍ਹੋ