ਕੈਨੇਡਾ ਸਥਿਤ ਖਾਲਿਸਤਾਨੀ ਆਗੂ ਹਰਦੀਪ ਨਿੱਝਰ ਦੀ ਹੱਤਿਆ

ਕੈਨੇਡਾ ਸਥਿਤ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਮੁਖੀ ਹਰਦੀਪ ਸਿੰਘ ਨਿੱਝਰ ਜੌ ਭਾਰਤ ਵਿੱਚ ਸਭ ਤੋਂ ਵੱਧ ਲੋੜੀਂਦੇ ਅੱਤਵਾਦੀਆਂ ਵਿੱਚੋਂ ਇੱਕ ਸਨ , ਉਨ੍ਹਾਂ ਦੇ ਸਿਰ 10 ਲੱਖ ਰੁਪਏ ਦਾ ਨਕਦ ਇਨਾਮ ਸੀ। ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਉੱਤਰੀ ਅਮਰੀਕੀ ਦੇਸ਼ ਦੇ ਇੱਕ ਗੁਰਦੁਆਰੇ ਦੇ ਬਾਹਰ ਉਨਾਂ ਦੀ ਗੋਲੀ ਮਾਰ ਕੇ ਹਤਿਆ ਕਰ ਦਿੱਤੀ […]

Share:

ਕੈਨੇਡਾ ਸਥਿਤ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਮੁਖੀ ਹਰਦੀਪ ਸਿੰਘ ਨਿੱਝਰ ਜੌ ਭਾਰਤ ਵਿੱਚ ਸਭ ਤੋਂ ਵੱਧ ਲੋੜੀਂਦੇ ਅੱਤਵਾਦੀਆਂ ਵਿੱਚੋਂ ਇੱਕ ਸਨ , ਉਨ੍ਹਾਂ ਦੇ ਸਿਰ 10 ਲੱਖ ਰੁਪਏ ਦਾ ਨਕਦ ਇਨਾਮ ਸੀ। ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਉੱਤਰੀ ਅਮਰੀਕੀ ਦੇਸ਼ ਦੇ ਇੱਕ ਗੁਰਦੁਆਰੇ ਦੇ ਬਾਹਰ ਉਨਾਂ ਦੀ ਗੋਲੀ ਮਾਰ ਕੇ ਹਤਿਆ ਕਰ ਦਿੱਤੀ ਗਈ ਹੈ। ਹਾਲੀ ਹੀ ਵਿੱਚ ਭਾਰਤ ਨੇ ਕੈਨੇਡਾ, ਬ੍ਰਿਟੇਨ ਅਤੇ ਅਮਰੀਕਾ ਵਿੱਚ ਅਜਿਹੇ ਖ਼ਾਲਿਸਤਾਨੀ ਸਮੂਹਾਂ ਦੇ ਸਮਰਥਨ ਦਾ ਮੁੱਦਾ ਉਠਾਇਆ ਹੈ। ਭਾਰਤ ਨੇ ਅਜਿਹੇ ਸਮੂਹਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਦੇ ਜਲੰਧਰ ਦੇ ਪਿੰਡ ਭਾਰਸਿੰਘਪੁਰ ਦਾ ਵਸਨੀਕ, ਨਿੱਝਰ ਐਤਵਾਰ ਨੂੰ ਰਾਤ ਸਥਾਨਕ ਸਮੇਂ 8.30 ਵਜੇ ਸਰੀ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰਾ ਦੀ ਪਾਰਕਿੰਗ ਵਿੱਚ ਗੋਲੀਆਂ ਦੇ ਜ਼ਖ਼ਮਾਂ ਨਾਲ ਇੱਕ ਕਾਰ ਦੇ ਅੰਦਰ ਮ੍ਰਿਤਕ ਪਾਇਆ ਗਿਆ। ਇਹ ਉਹੀ ਗੁਰਦੁਆਰਾ ਹੈ ਜਿਸ ਦਾ ਉਹ ਮੁਖੀ ਸੀ। ਮੁਢਲੀ ਜਾਣਕਾਰੀ ਦਾ ਹਵਾਲਾ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਨਿੱਝਰ ਨੂੰ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਅਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦੋਂ ਕੈਨੇਡੀਅਨ ਪੁਲਿਸ ਦੁਆਰਾ ਉਸਦੀ ਲਾਸ਼ ਨੂੰ ਘਟਨਾ ਸਥਾਨ ਤੋਂ ਲਿਜਾਇਆ ਜਾ ਰਿਹਾ ਸੀ, ਅਧਿਕਾਰੀਆਂ ਨੇ ਦਸਿਆ ਕਿ ਸਿੱਖਾਂ ਦੇ ਇੱਕ ਸਮੂਹ ਨੇ ਖਾਲਿਸਤਾਨ ਪੱਖੀ ਅਤੇ ਭਾਰਤ ਵਿਰੋਧੀ ਨਾਅਰੇ ਲਗਾਏ। ਨਿੱਝਰ ਦੇਸ਼ ਵਿੱਚ ਅੱਤਵਾਦੀ ਗਤੀਵਿਧੀਆਂ ਵਿੱਚ ਕਥਿਤ ਸ਼ਮੂਲੀਅਤ ਲਈ ਭਾਰਤ ਵਿੱਚ ਸਭ ਤੋਂ ਵੱਧ ਲੋੜੀਂਦੇ ਅੱਤਵਾਦੀਆਂ ਵਿੱਚੋਂ ਇੱਕ ਸੀ। ਪਿਛਲੇ ਸਾਲ ਜੁਲਾਈ ਵਿੱਚ, ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ 2021 ਵਿੱਚ ਜਲੰਧਰ ਵਿੱਚ ਇੱਕ ਹਿੰਦੂ ਪੁਜਾਰੀ ਉੱਤੇ ਹੋਏ ਹਮਲੇ ਦੇ ਸਬੰਧ ਵਿੱਚ ਨਿੱਝਰ ਦੀ ਗ੍ਰਿਫਤਾਰੀ ਦੀ ਅਗਵਾਈ ਕਰਨ ਵਾਲੀ ਸੂਚਨਾ ਉੱਤੇ 10 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਸੀ।  ਇਨਾਮ ਦਾ ਐਲਾਨ ਐਨਆਈਏ ਵੱਲੋਂ ਹਮਲੇ ਦੇ ਸਬੰਧ ਵਿੱਚ ਉਸ ਅਤੇ ਤਿੰਨ ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰਨ ਤੋਂ ਤਕਰੀਬਨ ਤਿੰਨ ਹਫ਼ਤੇ ਬਾਅਦ ਆਇਆ ਹੈ। ਐਨਆਈਏ ਅਨੁਸਾਰ ਨਿੱਝਰ ਭਾਰਤ ਵਿੱਚ ਖਾਲਿਸਤਾਨ ਪੱਖੀ ਸਮੂਹ ‘ਸਿੱਖਸ ਫਾਰ ਜਸਟਿਸ’ ਦੇ ਵੱਖਵਾਦੀ ਅਤੇ ਹਿੰਸਕ ਏਜੰਡੇ ਨੂੰ ਵੀ ਉਤਸ਼ਾਹਿਤ ਕਰ ਰਿਹਾ ਸੀ। ਸੂਤਰਾਂ ਨੇ ਦੱਸਿਆ ਕਿ ਜਿੱਥੇ ਕੁਝ ਦਿਨ ਪਹਿਲਾਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ  ਦੀ ਟੀਮ ਯੂਕੇ ਪਹੁੰਚੀ ਸੀ, ਉਥੇ ਭਾਰਤ ਸਰਕਾਰ ਵੀ ਖਾਲਿਸਤਾਨੀ ਦਹਿਸ਼ਤਗਰਦੀ ਨੂੰ ਕੂਟਨੀਤਕ ਢੰਗ ਨਾਲ ਨਜਿੱਠ ਰਹੀ ਹੈ। ਭਾਰਤ ਨੇ ਕੈਨੇਡਾ, ਬ੍ਰਿਟੇਨ ਅਤੇ ਅਮਰੀਕਾ ਵਿੱਚ ਅਜਿਹੇ ਖ਼ਾਲਿਸਤਾਨੀ ਸਮੂਹਾਂ ਦੇ ਸਮਰਥਨ ਦਾ ਮੁੱਦਾ ਉਠਾਇਆ ਹੈ। ਭਾਰਤ ਨੇ ਅਜਿਹੇ ਸਮੂਹਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।