ਦੁਬਈ 'ਚ ਭਾਰੀ ਮੀਂਹ ਤੇ ਤੂਫ਼ਾਨ ਨੇ ਮਚਾਈ ਤਬਾਹੀ, ਅਲਰਟ ਜਾਰੀ

ਸੜਕਾਂ 'ਤੇ ਪਾਣੀ ਭਰ ਗਿਆ। ਲੋਕਾਂ ਨੂੰ ਘਰਾਂ ਅੰਦਰ ਹੀ ਰਹਿਣ ਦੀ ਸਲਾਹ ਦਿੱਤੀ ਗਈ।

Share:

ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਕਈ ਹਿੱਸਿਆਂ 'ਚ ਭਾਰੀ ਮੀਂਹ ਅਤੇ ਤੂਫਾਨ ਤੋਂ ਬਾਅਦ ਤਬਾਹੀ ਮਚ ਗਈ ਹੈ। ਦੁਬਈ ਦੀਆਂ ਸੜਕਾਂ 'ਤੇ ਪਾਣੀ ਹੀ ਪਾਣੀ ਭਰ ਗਿਆ ਅਤੇ ਹੜ੍ਹਾਂ ਦੀ ਸਥਿਤੀ ਪੈਦਾ ਹੋ ਗਈ। ਦੁਬਈ 'ਚ ਮੌਸਮ 'ਚ ਅਚਾਨਕ ਬਦਲਾਅ ਅਤੇ ਭਾਰੀ ਮੀਂਹ ਤੋਂ ਵਿਗਿਆਨੀ ਵੀ ਹੈਰਾਨ ਹਨ। ਹੜ੍ਹਾਂ ਦੀ ਸਥਿਤੀ ਕਾਰਨ ਸਥਾਨਕ ਨਿਵਾਸੀਆਂ ਨੂੰ ਬੀਚਾਂ 'ਤੇ ਜਾਣ ਦੀ ਮਨਾਹੀ ਕਰ ਦਿੱਤੀ ਗਈ ਹੈ ਅਤੇ ਘਰਾਂ ਦੇ ਅੰਦਰ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ। ਮੀਂਹ ਕਾਰਨ ਟ੍ਰੈਫਿਕ ਅਤੇ ਫਲਾਈਟ ਸੰਚਾਲਨ ਵੀ ਪ੍ਰਭਾਵਿਤ ਹੋਇਆ ਹੈ।

 

ਤਬਾਹੀ ਦੇ ਵੀਡਿਓਜ਼ ਵਾਇਰਲ 


ਦੁਬਈ 'ਚ ਭਾਰੀ ਮੀਂਹ ਤੇ ਤੂਫ਼ਾਨ ਨਾਲ ਤਬਾਹੀ ਦੇ ਵੀਡਿਓ ਸ਼ੋਸ਼ਲ ਮੀਡੀਆ ਉਪਰ ਖੂਬ ਵਾਇਰਲ ਹੋ ਰਹੇ ਹਨ। ਸ਼ੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਹ ਦੱਸਿਆ ਜਾ ਰਿਹਾ ਹੈ ਕਿ ਜੇਕਰ ਭਾਰੀ ਮੀਂਹ ਦੇ ਨਾਲ ਹੋਰ ਤਬਾਹੀ ਹੁੰਦੀ ਹੈ ਤਾਂ ਕਿਸ ਤਰ੍ਹਾਂ ਬਚਾਅ ਰੱਖਿਆ ਜਾ ਸਕਦਾ ਹੈ। 

ਇਹ ਵੀ ਪੜ੍ਹੋ