ਲੰਡਨ ‘ਚ ਪਤੀ ਨੇ ਵਿਆਹੁਤਾ ਔਰਤ ਦੀ ਚਾਕੂ ਮਾਰ ਕੇ ਕੀਤੀ ਹੱਤਿਆ

ਕਾਦੀਆਂ ਨੇੜੇ ਪਿੰਡ ਜੋਗੀ ਚੀਮਾ ਦੀ ਰਹਿਣ ਵਾਲੀ 19 ਸਾਲਾ ਸ਼ਾਦੀਸ਼ੁਦਾ ਮਹਿਲਾ ਮਹਿਕ ਸ਼ਰਮਾ ਦਾ ਕ੍ਰੋਏਡਨ (ਲੰਡਨ) ਸਥਿਤ ਘਰ ਅੰਦਰ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਮ੍ਰਿਤਕ ਦੀ ਮਾਤਾ ਮਧੂ ਬਾਲਾ ਪਤਨੀ ਤਿਰਲੋਕ ਚੰਦ ਵਾਸੀ ਜੋਗੀ ਚੀਮਾ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਮਹਿਕ ਸ਼ਰਮਾ ਦਾ ਵਿਆਹ 24 ਜੂਨ 2022 ਨੂੰ ਸਾਹਿਲ […]

Share:

ਕਾਦੀਆਂ ਨੇੜੇ ਪਿੰਡ ਜੋਗੀ ਚੀਮਾ ਦੀ ਰਹਿਣ ਵਾਲੀ 19 ਸਾਲਾ ਸ਼ਾਦੀਸ਼ੁਦਾ ਮਹਿਲਾ ਮਹਿਕ ਸ਼ਰਮਾ ਦਾ ਕ੍ਰੋਏਡਨ (ਲੰਡਨ) ਸਥਿਤ ਘਰ ਅੰਦਰ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਮ੍ਰਿਤਕ ਦੀ ਮਾਤਾ ਮਧੂ ਬਾਲਾ ਪਤਨੀ ਤਿਰਲੋਕ ਚੰਦ ਵਾਸੀ ਜੋਗੀ ਚੀਮਾ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਮਹਿਕ ਸ਼ਰਮਾ ਦਾ ਵਿਆਹ 24 ਜੂਨ 2022 ਨੂੰ ਸਾਹਿਲ ਸ਼ਰਮਾ ਪੁੱਤਰ ਲਲਿਤ ਕੁਮਾਰ ਵਾਸੀ ਨਿਊ ਸੰਤ ਨਗਰ ਗੁਰਦਾਸਪੁਰ ਨਾਲ ਹੋਇਆ ਸੀ। ਉਸ ਦੀ ਬੇਟੀ ਬਾਹਰਵੀਂ ਪਾਸ ਕਰ ਚੁੱਕੀ ਸੀ ਅਤੇ 20 ਨਵੰਬਰ 2022 ਨੂੰ ਸਟੱਡੀ ਵੀਜ਼ੇ ‘ਤੇ ਲੰਡਨ ਗਈ ਸੀ। ਇਸ ਤੋਂ ਬਾਅਦ ਕੁਝ ਮਹੀਨੇ ਪਹਿਲਾਂ ਬੇਟੀ ਦਾ ਪਤੀ ਸਾਹਿਲ ਸ਼ਰਮਾ ਸਪਾਊਸ ਵੀਜ਼ੇ ‘ਤੇ ਲੰਡਨ ਗਿਆ ਸੀ। ਮਹਿਕ ਸ਼ਰਮਾ ਨੇ ਆਪਣੀ ਪੜ੍ਹਾਈ ਨੂੰ ਸਕਿਲਡ ਵਰਕਰ ਵਰਕ ਪਰਮਿਟ ਵਿੱਚ ਤਬਦੀਲ ਕਰ ਲਿਆ ਸੀ ਅਤੇ ਵਰਤਮਾਨ ਵਿੱਚ ਫੈਬੂਲਸ ਹੋਮ ਕੇਅਰ ਲਿਮਟਿਡ ਵਿੱਚ ਕੇਅਰਟੇਕਰ ਵਜੋਂ ਕੰਮ ਕਰ ਰਹੀ ਸੀ। ਉਸ ਨੇ ਦੱਸਿਆ ਕਿ ਜਦੋਂ ਤੋਂ ਸਾਹਿਲ ਲੰਡਨ ਗਿਆ ਸੀ, ਉਦੋਂ ਤੋਂ ਉਹ ਉਸ ਦੀ ਬੇਟੀ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ। ਉਹ ਉਸ ਦੀ ਬੇਟੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਸੀ। ਪੀੜਤਾ ਨੇ ਦੱਸਿਆ ਕਿ ਉਹ ਆਪਣੀ ਧੀ ਨਾਲ ਸੰਪਰਕ ਨਹੀਂ ਕਰ ਪਾ ਰਹੀ ਸੀ। ਬਾਅਦ ਵਿਚ ਉਸ ਨੂੰ ਲੰਡਨ ਤੋਂ ਫੋਨ ਆਇਆ ਕਿ ਉਸ ਦੀ ਧੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਲੰਡਨ ਪੁਲਿਸ ਨੇ ਇਸ ਸਬੰਧ ਵਿੱਚ ਉਸ ਦੇ ਪਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਦੀ ਲੜਕੀ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ। ਦੂਜੇ ਪਾਸੇ ਐੱਸਐੱਸਪੀ ਬਟਾਲਾ ਅਸ਼ਵਨੀ ਗੋਟਿਆਲ ਨੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।