ਅਮਰੀਕਾ ’ਚ ਟਰੱਕ ਚਲਾਉਣਾ ਹੈ ਤਾਂ ਅੰਗਰੇਜ਼ੀ ਆਉਣੀ ਹੈ ਲਾਜ਼ਮੀ......ਟਰੰਪ ਨੇ ਜਾਰੀ ਕੀਤਾ ਨਵਾਂ ਫਰਮਾਨ

ਟਰੰਪ ਨੇ ਹੁਕਮ ਵਿੱਚ ਕਿਹਾ, "ਮੇਰਾ ਪ੍ਰਸ਼ਾਸਨ ਅਮਰੀਕੀ ਟਰੱਕਰਾਂ, ਡਰਾਈਵਰਾਂ, ਯਾਤਰੀਆਂ ਅਤੇ ਹੋਰਾਂ ਦੀ ਸੁਰੱਖਿਆ ਲਈ ਕਾਨੂੰਨ ਲਾਗੂ ਕਰੇਗਾ, ਜਿਸ ਵਿੱਚ ਸੁਰੱਖਿਆ ਲਾਗੂ ਕਰਨ ਵਾਲੇ ਨਿਯਮਾਂ ਨੂੰ ਬਰਕਰਾਰ ਰੱਖਣਾ ਸ਼ਾਮਲ ਹੈ ਜੋ ਇਹ ਯਕੀਨੀ ਬਣਾਉਂਦੇ ਹਨ ਕਿ ਵਪਾਰਕ ਵਾਹਨ ਚਲਾਉਣ ਵਾਲਾ ਕੋਈ ਵੀ ਵਿਅਕਤੀ ਸਾਡੀ ਰਾਸ਼ਟਰੀ ਭਾਸ਼ਾ, ਅੰਗਰੇਜ਼ੀ ਵਿੱਚ ਸਹੀ ਢੰਗ ਨਾਲ ਯੋਗ ਅਤੇ ਨਿਪੁੰਨ ਹੈ।"

Share:

ਰਾਸ਼ਟਰਪਤੀ ਬਣਨ ਤੋਂ ਬਾਅਦ ਡੋਨਾਲਡ ਟਰੰਪ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਲਈ ਜੰਗੀ ਪੱਧਰ 'ਤੇ ਕੰਮ ਕਰ ਰਹੇ ਹਨ। ਇਸ ਲਈ, ਟਰੰਪ ਹਰ ਰੋਜ਼ ਨਵੇਂ ਆਦੇਸ਼ ਪਾਸ ਕਰ ਰਹੇ ਹਨ। ਟਰੰਪ ਨੇ ਟਰੰਕ ਡਰਾਈਵਰਾਂ ਸੰਬੰਧੀ ਇੱਕ ਅਜਿਹਾ ਹੁਕਮ ਦਿੱਤਾ ਹੈ, ਜਿਸ ਨਾਲ ਭਾਰਤੀ ਮੂਲ ਦੇ ਟਰੱਕ ਡਰਾਈਵਰਾਂ ਦੀ ਚਿੰਤਾ ਵਧ ਗਈ ਹੈ। ਇੱਕ ਰਿਪੋਰਟ ਅਨੁਸਾਰ, ਰਾਸ਼ਟਰਪਤੀ ਟਰੰਪ ਨੇ ਇੱਕ ਕਾਰਜਕਾਰੀ ਆਦੇਸ਼ 'ਤੇ ਦਸਤਖਤ ਕੀਤੇ ਹਨ ਜਿਸ ਨਾਲ ਅਮਰੀਕਾ ਵਿੱਚ ਟਰੱਕ ਡਰਾਈਵਰਾਂ ਲਈ ਅੰਗਰੇਜ਼ੀ ਵਿੱਚ ਮੁਹਾਰਤ ਹੋਣਾ ਲਾਜ਼ਮੀ ਹੋ ਗਿਆ ਹੈ। ਇਸ ਲੋੜ ਨੇ ਸਿੱਖ ਅਧਿਕਾਰ ਸਮੂਹਾਂ ਵਿੱਚ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ।
ਇਸ ਨਾਲ ਰੁਜ਼ਗਾਰ ਵਿੱਚ ਵਿਤਕਰਾ ਵਧ ਸਕਦਾ ਹੈ। ਇਸ ਤੋਂ ਇਲਾਵਾ ਨੌਕਰੀ ਪ੍ਰਾਪਤ ਕਰਨ ਵਿੱਚ ਬੇਲੋੜੀਆਂ ਰੁਕਾਵਟਾਂ ਪੈਦਾ ਹੋ ਸਕਦੀਆਂ ਹਨ। ਇਸ ਤੋਂ ਇਲਾਵਾ ਕਾਰਜਕਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਅਮਰੀਕਾ ਦੇ ਟਰੱਕ ਡਰਾਈਵਰ ਦੇਸ਼ ਦੀ ਆਰਥਿਕਤਾ, ਇਸਦੀ ਸੁਰੱਖਿਆ ਅਤੇ ਅਮਰੀਕੀ ਲੋਕਾਂ ਦੀ ਰੋਜ਼ੀ-ਰੋਟੀ ਲਈ ਜ਼ਰੂਰੀ ਹਨ।

ਇਸ ਲਈ ਜ਼ਰੂਰੀ ਹੈ ਅੰਗਰੇਜ਼ੀ ਸਿੱਖਣਾ

ਵਾਈਟ ਹਾਉਸ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਹੁਕਮ ਵਿੱਚ ਕਿਹਾ ਕਿ "ਅੰਗਰੇਜ਼ੀ ਵਿੱਚ ਮੁਹਾਰਤ, ਜਿਸਨੂੰ ਟਰੰਪ ਨੇ ਸੰਯੁਕਤ ਰਾਜ ਦੀ ਅਧਿਕਾਰਤ ਰਾਸ਼ਟਰੀ ਭਾਸ਼ਾ ਵਜੋਂ ਮਨੋਨੀਤ ਕੀਤਾ ਹੈ, ਪੇਸ਼ੇਵਰ ਡਰਾਈਵਰਾਂ ਲਈ ਟ੍ਰੈਫਿਕ ਸਿਗਨਲਾਂ ਨੂੰ ਪੜ੍ਹਨ ਅਤੇ ਸਮਝਣ ਅਤੇ ਟ੍ਰੈਫਿਕ ਸੁਰੱਖਿਆ, ਸਰਹੱਦੀ ਗਸ਼ਤ, ਖੇਤੀਬਾੜੀ ਚੌਕੀਆਂ ਅਤੇ ਕਾਰਗੋ ਭਾਰ-ਸੀਮਾ ਸਟੇਸ਼ਨ ਅਧਿਕਾਰੀਆਂ ਨਾਲ ਸੰਚਾਰ ਕਰਨ ਦੇ ਯੋਗ ਹੋਣ ਲਈ ਜ਼ਰੂਰੀ ਹੈ।"

ਕੀ ਹਨ ਟਰੰਪ ਦੇ ਨਵੇਂ ਹੁਕਮ?

ਇਹ ਵੀ ਪੜ੍ਹੋ