ਇਮਰਾਨ ਖਾਨ ਦੀ ਗ੍ਰਿਫਤਾਰੀ: ਪਾਕਿਸਤਾਨ ਪੁਲਿਸ ਨੇ ਪੀਟੀਆਈ ਮੁਖੀ ਦੇ ਲਾਹੌਰ ਸਥਿਤ ਘਰ ‘ਤੇ ਅੱਥਰੂ ਗੈਸ ਦੇ ਗੋਲੇ ਦਾਗੇ

ਪੁਲਸ ਨੇ ਮੰਗਲਵਾਰ ਨੂੰ ਇਮਰਾਨ ਖਾਨ ਦੇ ਘਰ ਦੇ ਵੇਹੜੇ ਚ ਅੱਥਰੂ ਗੈਸ ਦੇ ਗੋਲੇ ਦਾਗੇ। ਪੁਲਿਸ ਨੇ ਮੰਗਲਵਾਰ ਨੂੰ ਲਾਹੌਰ ਵਿੱਚ ਪਾਕਿਸਤਾਨ ਦੇ ਬੇਦਖਲ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਬਾਹਰ ਇਕੱਠੇ ਹੋਏ ਸਮਰਥਕਾਂ ਨੂੰ ਖਿੰਡਾਉਣ ਲਈ ਇਮਰਾਨ ਖਾਨ ਦੇ ਘਰ ਦੇ ਵੇਹੜੇ ਵਿੱਚ ਅੱਥਰੂ ਗੈਸ ਦੇ ਗੋਲੇ ਦਾਗੇ ਅਤੇ ਪਾਣੀ ਦੀਆਂ ਤੋਪਾਂ ਦੀ ਵਰਤੋਂ […]

Share:

ਪੁਲਸ ਨੇ ਮੰਗਲਵਾਰ ਨੂੰ ਇਮਰਾਨ ਖਾਨ ਦੇ ਘਰ ਦੇ ਵੇਹੜੇ ਚ ਅੱਥਰੂ ਗੈਸ ਦੇ ਗੋਲੇ ਦਾਗੇ।

ਪੁਲਿਸ ਨੇ ਮੰਗਲਵਾਰ ਨੂੰ ਲਾਹੌਰ ਵਿੱਚ ਪਾਕਿਸਤਾਨ ਦੇ ਬੇਦਖਲ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਬਾਹਰ ਇਕੱਠੇ ਹੋਏ ਸਮਰਥਕਾਂ ਨੂੰ ਖਿੰਡਾਉਣ ਲਈ ਇਮਰਾਨ ਖਾਨ ਦੇ ਘਰ ਦੇ ਵੇਹੜੇ ਵਿੱਚ ਅੱਥਰੂ ਗੈਸ ਦੇ ਗੋਲੇ ਦਾਗੇ ਅਤੇ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ, ਇਹ ਸਭ ਤੋਸ਼ਾਖਾਨਾ ਮਾਮਲੇ ਵਿੱਚ ਉਹਨਾਂ ਦੀ ਗ੍ਰਿਫਤਾਰੀ ਨੂੰ ਲੈਕੇ ਵਾਪਰਿਆ।  

ਇੱਕ ਸਰਕਾਰੀ ਬੁਲਾਰੇ ਅਤੇ ਗਵਾਹਾਂ ਨੇ ਦੱਸਿਆ ਕਿ ਪਾਕਿਸਤਾਨੀ ਪੁਲਿਸ ਅਤੇ ਇਮਰਾਨ ਖਾਨ ਦੇ ਸਮਰਥਕਾਂ ਵਿਚਕਾਰ ਮੰਗਲਵਾਰ ਨੂੰ ਪੂਰਬੀ ਸ਼ਹਿਰ ਲਾਹੌਰ ਵਿੱਚ ਸਾਬਕਾ ਪ੍ਰਧਾਨ ਮੰਤਰੀ ਦੇ ਘਰ ਦੇ ਬਾਹਰ ਜ਼ਬਰਦਸਤ ਲੜਾਈ ਹੋਈ, ਜਿਸ ਵਿੱਚ ਉਹਨਾਂ ਦੀ ਸੰਭਾਵਿਤ ਗ੍ਰਿਫਤਾਰੀ ਤੋਂ ਪਹਿਲਾਂ ਦੋਵਾਂ ਪਾਸਿਆਂ ਤੋਂ ਕਈ ਲੋਕ ਜ਼ਖਮੀ ਹੋ ਗਏ।

ਪੁਲਿਸ ਨੇ ਸਮਰਥਕਾਂ ‘ਤੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਦਾਗੇ

ਖਾਨ ਨੇ ਮੰਗਲਵਾਰ ਸ਼ਾਮ ਨੂੰ ਇੱਕ ਵੀਡੀਓ ਸੰਦੇਸ਼ ਪੋਸਟ ਕੀਤਾ ਜਿਸ ਵਿੱਚ ਪ੍ਰਧਾਨ ਮੰਤਰੀ ਨੇ ਆਪਣੇ ਸਮਰਥਕਾਂ ਨੂੰ ਕਿਹਾ ਕਿ ਭਾਵੇਂ ਉਹਨਾਂ ਨੂੰ ਜੇਲ੍ਹ ਹੀ ਕਿਉਂ ਨਾ ਜਾਣਾ ਪਵੇ ਪਰ ਸ਼ਾਹਬਾਜ਼ ਸ਼ਰੀਫ ਦੀ ਸੱਤਾਧਾਰੀ ਪਾਰਟੀ ਨੂੰ ਚੁਣੌਤੀ ਦੇਣਾ ਜਾਰੀ ਰਹੇਗਾ।ਉਹਨਾਂ ਨੇ ਕਿਹਾ, ‘ਪੁਲਿਸ ਮੈਨੂੰ ਗ੍ਰਿਫਤਾਰ ਕਰਨ ਪਹੁੰਚੀ ਹੈ। ਉਹ ਸੋਚਦੇ ਹਨ ਕਿ ਜੇਕਰ ਇਮਰਾਨ ਖਾਨ ਜੇਲ ਚਲੇ ਗਏ ਤਾਂ ਲੋਕ ਸੌਂ ਜਾਣਗੇ। ਤੁਹਾਨੂੰ ਉਨ੍ਹਾਂ ਨੂੰ ਗਲਤ ਸਾਬਤ ਕਰਨਾ ਹੋਵੇਗਾ, ਤੁਹਾਨੂੰ ਸਾਬਤ ਕਰਨਾ ਹੋਵੇਗਾ ਕਿ ਕੌਮ (ਲੋਕ) ਜ਼ਿੰਦਾ ਹੈ।”

ਕਈ ਪੁਲਸ ਅਧਿਕਾਰੀ ਹੋਏ ਜ਼ਖਮੀ

ਖਾਨ ਦੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਵਰਕਰਾਂ ਨੇ ਹਿੰਸਾ ਸ਼ੁਰੂ ਕਰ ਦਿੱਤੀ, ਜਿਸ ਨਾਲ ਕਈ ਪੁਲਸ ਅਧਿਕਾਰੀ ਜ਼ਖਮੀ ਹੋ ਗਏ, ਸਰਕਾਰ ਦੇ ਬੁਲਾਰੇ ਆਮਿਰ ਮੀਰ ਨੇ ਰਾਇਟਰਜ਼ ਨੂੰ ਦੱਸਿਆ, “ਜੇਕਰ ਇਮਰਾਨ ਖਾਨ ਅਦਾਲਤ ਵਿਚ ਆਪਣੀ ਮੌਜੂਦਗੀ ਯਕੀਨੀ ਬਣਾਉਂਦੇ ਹਨ ਤਾਂ ਇਹ ਚੰਗਾ ਹੋਵੇਗਾ, ਨਹੀਂ ਤਾਂ ਕਾਨੂੰਨ ਆਪਣਾ ਤਰੀਕਾ ਜਾਣਦਾ ਹੈ।”ਖਾਨ ਨੇ ਆਪਣੇ ਸਮਰਥਕਾਂ ਨੂੰ ਕਾਨੂੰਨ ਦੀ ਸਰਵਉੱਚਤਾ ਲਈ ਖੜ੍ਹੇ ਹੋਣ ਅਤੇ ਸੱਚੀ ਆਜ਼ਾਦੀ ਲਈ ਲੜਨ ਦਾ ਸੱਦਾ ਦਿੱਤਾ।ਮੀਰ ਨੇ ਕਿਹਾ ਕਿ ਸਰਕਾਰ ਨੇ ਸਥਿਤੀ ਨੂੰ ਕਾਬੂ ਕਰਨ ਲਈ ਅਰਧ ਸੈਨਿਕ ਬਲਾਂ ਨੂੰ ਸੱਦਿਆ ਹੈ।ਗਵਾਹਾਂ ਨੇ ਦੱਸਿਆ ਕਿ ਜਦੋਂ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਦਾਗੇ ਤਾਂ ਖਾਨ ਦੇ ਕਈ ਸਮਰਥਕ ਜ਼ਖਮੀ ਹੋ ਗਏ। ਇਸ ਸੰਘਰਸ਼ ਵਿੱਚ ਦੋਵੇ ਪਾਸਿਆ ਦੇ ਲੋਕ ਜ਼ਖਮੀ ਹੋਏ।