Intelligence agencies ਇਮਰਾਨ ਖਾਨ ਦੀ ਪਾਰਟੀ ਦੇ ਉਮੀਦਵਾਰਾਂ ਨੂੰ ਅਗਵਾ ਕਰ ਰਹੀਆਂ ਹਨ! ਪੀਟੀਆਈ ਦਾ ਵੱਡਾ ਦਾਅਵਾ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਖੁਫੀਆ ਏਜੰਸੀਆਂ 8 ਫਰਵਰੀ ਦੀਆਂ ਆਮ ਚੋਣਾਂ ਤੋਂ ਪਹਿਲਾਂ ਉਸ ਦਾ ਸਮਰਥਨ ਕਰਨ ਵਾਲੇ ਉਮੀਦਵਾਰਾਂ ਨੂੰ ਖੁੱਲ੍ਹੇਆਮ ਤਸ਼ੱਦਦ ਅਤੇ ਅਗਵਾ ਕਰ ਰਹੀਆਂ ਹਨ।

Share:

International News: ਪਾਕਿਸਤਾਨ ਵਿੱਚ ਚੋਣਾਂ ਦਾ ਐਲਾਨ ਹੋ ਗਿਆ ਹੈ। ਫਰਵਰੀ ਵਿੱਚ ਹੋਣ ਵਾਲੀਆਂ ਚੋਣਾਂ ਲਈ ਸਾਰੀਆਂ ਪਾਰਟੀਆਂ ਨੇ ਕਮਰ ਕੱਸ ਲਈ ਹੈ। ਨਵਾਬ ਸ਼ਰੀਫ਼ ਅਤੇ ਬਿਲਾਵਲ ਭੁੱਟੋ ਆਪੋ-ਆਪਣੇ ਪਾਰਟੀਆਂ ਵੱਲੋਂ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਹਨ। ਜਦੋਂਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ  (IMRAN KHAN) ਜੇਲ੍ਹ ਵਿੱਚ ਹਨ।

ਉਨ੍ਹਾਂ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਯਾਨੀ 'ਪੀਟੀਆਈ' ਵੀ ਉਮੀਦਵਾਰ ਖੜ੍ਹੇ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਇਮਰਾਨ ਖਾਨ ਦੀ ਪਾਰਟੀ ਨੇ ਪਾਕਿ ਖੁਫੀਆ ਏਜੰਸੀ 'ਤੇ ਵੱਡਾ ਦੋਸ਼ ਲਗਾਇਆ ਹੈ। ਇਮਰਾਨ ਖਾਨ ਦੀ ਪਾਰਟੀ ਦਾ ਦਾਅਵਾ ਹੈ ਕਿ ਖੁਫੀਆ ਏਜੰਸੀ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੀ ਪਾਰਟੀ ਦੇ ਉਮੀਦਵਾਰਾਂ ਨੂੰ ਅਗਵਾ ਕਰ ਰਹੀ ਹੈ। 

 ਇਮਰਾਨ ਖਾਨ ਨੇ ਲਾਇਆ ਇਹ ਵੱਡਾ ਇਲਜ਼ਾਮ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਖੁਫੀਆ ਏਜੰਸੀਆਂ 8 ਫਰਵਰੀ ਦੀਆਂ ਆਮ ਚੋਣਾਂ ਤੋਂ ਪਹਿਲਾਂ ਉਸ ਦਾ ਸਮਰਥਨ ਕਰਨ ਵਾਲੇ ਉਮੀਦਵਾਰਾਂ ਨੂੰ ਖੁੱਲ੍ਹੇਆਮ ਤਸ਼ੱਦਦ ਅਤੇ ਅਗਵਾ ਕਰ ਰਹੀਆਂ ਹਨ। ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਬੁਲਾਰੇ ਨੇ ਕਿਹਾ ਕਿ ਫੈਸਲਾਬਾਦ ਦੇ ਸਾਬਕਾ ਵਿਧਾਇਕ  (FORMER MLA) ਅਤੇ ਪਾਰਟੀ ਸਮਰਥਿਤ ਉਮੀਦਵਾਰ ਖਯਾਲ ਅਹਿਮਦ ਕਾਸਤਰੋ ਨੂੰ ਖੁਫੀਆ ਏਜੰਸੀਆਂ ਦੇ ਕਰਮਚਾਰੀਆਂ ਨੇ ਕਥਿਤ ਤੌਰ 'ਤੇ ਅਗਵਾ ਕਰ ਲਿਆ ਹੈ।

ਅਦਾਲਤ ਦੇ ਬਾਹਰ PTI ਉਮੀਦਵਾਰ ਨੂੰ ਅਗਵਾ ਕਰਨ ਦਾ ਦਾਅਵਾ

ਫੈਸਲਾਬਾਦ ਲਾਹੌਰ ਤੋਂ ਲਗਭਗ 130 ਕਿਲੋਮੀਟਰ ਦੂਰ ਹੈ। ਖਾਨ ਦੀ ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਸਾਦੇ ਕੱਪੜਿਆਂ ਵਾਲੇ ਵਿਅਕਤੀਆਂ ਨੇ ਫੈਸਲਾਬਾਦ ਦੀ ਜ਼ਿਲ੍ਹਾ ਅਦਾਲਤ ਦੇ ਬਾਹਰ ਕੈਮਰੇ ਦੇ ਸਾਹਮਣੇ ਕਾਸਤਰੋ ਨੂੰ ਅਗਵਾ ਕਰ ਲਿਆ। ਪਾਰਟੀ ਦੇ ਜਨਰਲ ਸਕੱਤਰ ਉਮਰ ਅਯੂਬ ਨੇ ਕਿਹਾ, 'ਅਦਾਲਤ ਤੋਂ ਜ਼ਮਾਨਤ ਮਿਲਣ ਦੇ ਬਾਵਜੂਦ ਕਾਸਤਰੋ ਨੂੰ ਦਿਨ-ਦਿਹਾੜੇ ਅਣਪਛਾਤੇ ਲੋਕਾਂ ਨੇ ਅਗਵਾ ਕਰ ਲਿਆ, ਜੋ ਕਿ ਅਤਿ ਨਿੰਦਣਯੋਗ ਹੈ।'

ਪੀਟੀਆਈ ਨੂੰ ਕਰਨ ਪੈ ਰਿਹਾ ਮੁਸ਼ਕਿਲਾਂ ਦਾ ਸਾਹਮਣਾ

8 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਸੰਕਟਗ੍ਰਸਤ ਖਾਨ, ਉਨ੍ਹਾਂ ਦੀ ਪਾਰਟੀ ਦੁਆਰਾ ਸਮਰਥਿਤ ਨੇਤਾਵਾਂ ਅਤੇ ਉਮੀਦਵਾਰਾਂ ਨੂੰ ਰੁਕਾਵਟਾਂ ਦਾ ਸਾਹਮਣਾ ਕਰਨਾ ਜਾਰੀ ਹੈ। ਪਾਰਟੀ ਆਪਣਾ ਚੋਣ ਨਿਸ਼ਾਨ 'ਬੱਲਾ' ਗੁਆ ਚੁੱਕੀ ਹੈ। ਖਾਨ ਅਤੇ ਉਨ੍ਹਾਂ ਦੀ ਪਾਰਟੀ ਦੇ ਹੋਰ ਪ੍ਰਮੁੱਖ ਨੇਤਾਵਾਂ ਦੇ ਨਾਮਜ਼ਦਗੀ ਪੱਤਰ ਚੋਣ ਕਮਿਸ਼ਨ ਨੇ ਰੱਦ ਕਰ ਦਿੱਤੇ ਹਨ। ਖਾਨ ਅਤੇ ਕਈ ਹੋਰ ਨੇਤਾ, ਜੋ ਕਿ ਕਈ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ, ਰਾਵਲਪਿੰਡੀ ਦੀ ਅਦਿਆਲਾ ਜੇਲ ਵਿਚ ਬੰਦ ਹਨ।

ਅਯੂਬ ਨੇ ਕਿਹਾ, 'ਤਹਿਰੀਕ-ਏ-ਇਨਸਾਫ਼ ਦੇ ਉਮੀਦਵਾਰ ਨੂੰ ਅਦਾਲਤ ਦੇ ਬਾਹਰ ਅਗਵਾ ਕਰ ਲਿਆ ਗਿਆ ਸੀ। ਇਹ ਦਰਸਾਉਂਦਾ ਹੈ ਕਿ ਪਾਕਿਸਤਾਨ ਵਿੱਚ ਕੋਈ ਨਿਆਂ ਜਾਂ ਕਾਨੂੰਨ ਦਾ ਰਾਜ ਨਹੀਂ ਹੈ ਕਿਉਂਕਿ। ਤਹਿਰੀਕ-ਏ-ਇਨਸਾਫ਼ ਲਈ ਕੋਈ ਬਰਾਬਰੀ ਦਾ ਮੈਦਾਨ ਨਹੀਂ ਹੈ।

ਇਹ ਵੀ ਪੜ੍ਹੋ

Tags :