ਭਾਰਤੀ ਮੂਲ ਦੇ ਸੰਸਦ ਮੈਂਬਰਾਂ ਦਾ ਸਾਂਝਾ ਬਿਆਨ, ਪੰਨੂ ਦੀ ਜਾਂਚ 'ਚ ਗਲਤੀ ਹੋਈ ਤਾਂ ਭਾਰਤ-ਅਮਰੀਕਾ ਸਬੰਧ ਹੋ ਸਕਦੇ ਹਨ ਪ੍ਰਭਾਵਿਤ

ਭਾਰਤ ਸਰਕਾਰ ਨੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਦੀ ਜਾਂਚ ਲਈ ਇੱਕ ਜਾਂਚ ਕਮੇਟੀ ਦਾ ਐਲਾਨ ਕੀਤਾ ਹੈ। ਇਸ ਫੈਸਲੇ ਤੋਂ ਬਾਅਦ ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤ ਸਰਕਾਰ ਦੇ ਇਸ ਕਦਮ ਦਾ ਸਵਾਗਤ ਕੀਤਾ ਹੈ।

Share:

ਹਾਈਲਾਈਟਸ

  • ਭਾਰਤੀ ਜਾਂਚ ਅਧਿਕਾਰੀ ਪੰਨੂ ਮਾਮਲੇ ਦੀ ਸਹੀ ਤਰੀਕੇ ਨਾਲ ਜਾਂਚ ਨਹੀਂ ਕਰਦੇ ਤਾਂ ਇਸ ਨਾਲ ਭਾਰਤ-ਅਮਰੀਕਾ ਸਬੰਧ ਪ੍ਰਭਾਵਿਤ ਹੋ ਸਕਦੇ ਹਨ

ਭਾਰਤ ਸਰਕਾਰ ਨੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਦੀ ਜਾਂਚ ਲਈ ਇੱਕ ਜਾਂਚ ਕਮੇਟੀ ਦਾ ਐਲਾਨ ਕੀਤਾ ਹੈ। ਇਸ ਫੈਸਲੇ ਤੋਂ ਬਾਅਦ ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਅਮਰੀਕੀ ਕਾਂਗਰਸ ਦੇ ਸੰਸਦ ਮੈਂਬਰਾਂ ਅਮੀ ਬੇਰਾ, ਪ੍ਰਮਿਲਾ ਜੈਪਾਲ, ਰੋ ਖੰਨਾ, ਸ਼੍ਰੀ ਥਾਣੇਦਾਰ ਅਤੇ ਰਾਜਾ ਕ੍ਰਿਸ਼ਨਮੂਰਤੀ ਨੇ ਪੰਨੂ ਦੀ ਹੱਤਿਆ ਦੀ ਅਸਫਲ ਸਾਜ਼ਿਸ਼ ਦੇ ਸਬੰਧ ਵਿੱਚ ਨਿਖਿਲ ਗੁਪਤਾ 'ਤੇ ਲੱਗੇ ਦੋਸ਼ਾਂ ਨੂੰ ਚਿੰਤਾਜਨਕ ਕਰਾਰ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਭਾਰਤੀ ਜਾਂਚ ਅਧਿਕਾਰੀ ਪੰਨੂ ਮਾਮਲੇ ਦੀ ਸਹੀ ਤਰੀਕੇ ਨਾਲ ਜਾਂਚ ਨਹੀਂ ਕਰਦੇ ਤਾਂ ਇਸ ਨਾਲ ਭਾਰਤ-ਅਮਰੀਕਾ ਸਬੰਧ ਪ੍ਰਭਾਵਿਤ ਹੋ ਸਕਦੇ ਹਨ।

 

ਨਿਖਿਲ ਗੁਪਤਾ ਨੂੰ ਲੈ ਕੇ ਅਮਰੀਕਾ ਦਾ ਜਵਾਬ

ਅਮਰੀਕੀ ਸੰਸਦ ਮੈਂਬਰਾਂ ਨੇ ਕਿਹਾ, ''ਅਸੀਂ ਨਿਖਿਲ ਗੁਪਤਾ ਦੇ ਖਿਲਾਫ ਨਿਆਂ ਵਿਭਾਗ ਦੇ ਦੋਸ਼ਾਂ 'ਤੇ ਇਕ ਕਲਾਸੀਫਾਈਡ ਬ੍ਰੀਫਿੰਗ ਪ੍ਰਦਾਨ ਕਰਨ ਲਈ ਬਾਈਡੇਨ ਪ੍ਰਸ਼ਾਸਨ ਦੀ ਤਾਰੀਫ ਕਰਦੇ ਹਾਂ,ਜਿਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਭਾਰਤ ਸਰਕਾਰ ਦੇ ਇਕ ਅਧਿਕਾਰੀ ਨੇ ਇਕ ਅਮਰੀਕੀ ਨਾਗਰਿਕ (ਪੰਨੂ) ਦੀ ਹੱਤਿਆ ਦੀ ਸਾਜ਼ਿਸ਼ ਵਿਚ ਸ਼ਾਮਿਲ ਸੀ।

ਇਹ ਵੀ ਪੜ੍ਹੋ