ਕਿਮ ਜੋਂਗ ਨੇ ਦਿੱਤੀ ਪਰਮਾਣੂ ਹਮਲੇ ਦੀ ਚੇਤਾਵਨੀ, ਪੜ੍ਹੋ ਕੀ ਕਿਹਾ...

ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਕਿਹਾ ਕਿ ਜਦੋਂ ਕੋਈ ਦੁਸ਼ਮਣ ਪ੍ਰਮਾਣੂ ਹਥਿਆਰਾਂ ਨਾਲ ਉਕਸਾਏਗਾ ਤਾਂ ਉੱਤਰੀ ਕੋਰੀਆ ਪ੍ਰਮਾਣੂ ਹਮਲਾ ਕਰਨ ਤੋਂ ਨਹੀਂ ਝਿਜਕੇਗਾ। ਉੱਤਰੀ ਕੋਰੀਆ ਨੇ ਮਿਜ਼ਾਈਲ ਲਾਂਚ ਵਿੱਚ ਠੋਸ ਈਂਧਨ ਆਧਾਰਿਤ ਅੰਤਰ-ਮਹਾਂਦੀਪੀ ਬੈਲਿਸਟਿਕ ਮਿਜ਼ਾਈਲ ਦੀ ਵਰਤੋਂ ਕੀਤੀ ਹੈ। ਜਾਪਾਨ ਨੇ ਇਸ ਲਾਂਚ 'ਤੇ ਚਿੰਤਾ ਜ਼ਾਹਰ ਕੀਤੀ ਸੀ।

Share:

ਹਾਈਲਾਈਟਸ

  • ਦੱਖਣੀ ਕੋਰੀਆ ਅਤੇ ਜਾਪਾਨ ਨੇ ਉੱਤਰੀ ਕੋਰੀਆ ਦੇ ਹਾਲੀਆ ਬੈਲਿਸਟਿਕ ਮਿਜ਼ਾਈਲ ਲਾਂਚ ਦੀ ਨਿੰਦਾ ਕੀਤੀ

ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਕੁਝ ਅਜਿਹਾ ਕਿਹਾ ਹੈ ਜਿਸ ਨੇ ਪੂਰੀ ਦੁਨੀਆ ਨੂੰ ਹਿਲਾ ਦਿੱਤਾ ਹੈ। ਇਹ ਜਾਣਕਾਰੀ ਵੀਰਵਾਰ ਨੂੰ ਇਕ ਮੀਡੀਆ ਰਿਪੋਰਟ ਦੇ ਜ਼ਰੀਏ ਸਾਹਮਣੇ ਆਈ ਹੈ ਜਿਸ ਵਿਚ ਉੱਤਰੀ ਕੋਰੀਆ ਦੇ ਨੇਤਾ ਨੇ ਕਿਹਾ ਕਿ ਉੱਤਰੀ ਕੋਰੀਆ ਨੂੰ ਜੇਕਰ ਕੋਈ ਵੀ ਦੁਸ਼ਮਣ ਪ੍ਰਮਾਣੂ ਹਥਿਆਰਾਂ ਨਾਲ ਉਕਸਾਏਗਾ ਤਾਂ ਉਹ ਪ੍ਰਮਾਣੂ ਹਮਲੇ ਕਰਨ ਤੋਂ ਨਹੀਂ ਝਿਜਕੇਗਾ। ਕੇਸੀਐਨਏ ਨਿਊਜ਼ ਏਜੰਸੀ ਨੇ ਕਿਹਾ ਕਿ ਕਿਮ ਹਾਲ ਹੀ ਵਿੱਚ ਇੱਕ ਇੰਟਰਕੌਂਟੀਨੈਂਟਲ ਬੈਲਿਸਟਿਕ ਮਿਜ਼ਾਈਲ ਦੇ ਲਾਂਚ ਨੂੰ ਲੈ ਕੇ ਫੌਜ ਨਾਲ ਮੁਲਾਕਾਤ ਕਰ ਰਹੇ ਸਨ। ਇਹ ਗੱਲ ਉਨ੍ਹਾਂ ਮੀਟਿੰਗ ਦੌਰਾਨ ਕਹੀ।

 ਅਮਰੀਕਾ ਦਾ ਵੀ ਆਇਆ ਬਿਆਨ

ਅਮਰੀਕਾ, ਦੱਖਣੀ ਕੋਰੀਆ ਅਤੇ ਜਾਪਾਨ ਦੇ ਚੋਟੀ ਦੇ ਡਿਪਲੋਮੈਟਾਂ ਨੇ ਉੱਤਰੀ ਕੋਰੀਆ ਦੇ ਹਾਲੀਆ ਬੈਲਿਸਟਿਕ ਮਿਜ਼ਾਈਲ ਲਾਂਚ ਦੀ ਨਿੰਦਾ ਕੀਤੀ  ਹੈ ਅਤੇ ਉਸ ਨੂੰ ਬਿਨਾਂ ਕਿਸੇ ਸ਼ਰਤ ਦੇ ਠੋਸ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ।
ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ, ''ਉੱਤਰੀ ਕੋਰੀਆ ਦੇ ਗੈਰ-ਕਾਨੂੰਨੀ ਹਥਿਆਰਾਂ (WMD) ਅਤੇ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮਾਂ ਦੇ ਲਗਾਤਾਰ ਵਿਕਾਸ ਦੇ ਵਿਰੋਧ 'ਚ ਅਮਰੀਕਾ, ਜਾਪਾਨ ਅਤੇ ਦੱਖਣੀ ਕੋਰੀਆ ਇਕੱਠੇ ਖੜ੍ਹੇ ਹਨ।

ਇਹ ਵੀ ਪੜ੍ਹੋ