London: ਸੜਕ 'ਤੇ ਲੜਾਈ ਦੌਰਾਨ ਸਿੱਖ ਨੌਜਵਾਨ ਦਾ ਚਾਕੂ ਮਾਰ ਕੇ ਕਤਲ

ਪੁਲਿਸ ਨੇ ਦੱਸਿਆ ਕਿ ਕਤਲ ਦੇ ਸ਼ੱਕ 'ਚ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਘਟਨਾ ਬੁੱਧਵਾਰ ਤੜਕੇ ਲੰਡਨ ਦੇ ਹਾਉਂਸਲੋ ਇਲਾਕੇ 'ਚ ਵਾਪਰੀ।

Share:

ਲੰਡਨ ਵਿੱਚ ਸੜਕ ਤੇ ਲੜਾਈ ਦੇ ਦੌਰਾਨ ਇੱਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮੈਟਰੋਪੋਲੀਟਨ ਪੁਲਿਸ ਨੇ ਮਾਰੇ ਗਏ ਨੌਜਵਾਨ ਦੀ ਪਛਾਣ ਕਰ ਲਈ ਹੈ। ਪੁਲਿਸ ਅਨੁਸਾਰ ਮ੍ਰਿਤਕ ਦੀ ਪਛਾਣ ਬ੍ਰਿਟਿਸ਼ ਸਿੱਖ ਸਿਮਰਜੀਤ ਸਿੰਘ ਨਾਗਪਾਲ ਵਜੋਂ ਹੋਈ ਹੈ। ਸਪੈਸ਼ਲਿਸਟ ਕ੍ਰਾਈਮ ਯੂਨਿਟ ਦੇ ਡਿਟੈਕਟਿਵ ਨੇ ਕਿਹਾ ਕਿ ਉਹ ਸਿਮਰਜੀਤ (17) ਦੀ ਮੌਤ ਨਾਲ ਜੁੜੀਆਂ ਘਟਨਾਵਾਂ ਨੂੰ ਇਕੱਠਾ ਕਰ ਰਹੇ ਹਨ। ਉਨ੍ਹਾਂ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਸਖ਼ਤ ਮਿਹਨਤ ਨਾਲ ਜ਼ਿੰਮੇਵਾਰ ਵਿਅਕਤੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ।

ਜਾਂਚ ਜਾਰੀ

ਡਿਟੈਕਟਿਵ ਇੰਸਪੈਕਟਰ ਮਾਰਟਿਨ ਥੋਰਪ ਨੇ ਕਿਹਾ ਕਿ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਸਾਡੀ ਜਾਂਚ ਜਾਰੀ ਹੈ। ਮੈਂ ਇਸ ਘਟਨਾ ਨੂੰ ਆਪਣੇ ਫ਼ੋਨ, ਡੈਸ਼ ਕੈਮ ਜਾਂ ਦਰਵਾਜ਼ੇ ਦੀ ਘੰਟੀ ਦੀ ਫੁਟੇਜ 'ਤੇ ਕੈਦ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਅੱਗੇ ਆਉਣ ਲਈ ਬੇਨਤੀ ਕਰਾਂਗਾ।

 

ਝਗੜੇ ਦੀ ਖਬਰ ਤੋਂ ਬਾਅਦ ਪੁਲਿਸ ਨੂੰ ਬੁਲਾਇਆ

ਝਗੜੇ ਖਬਰ ਤੋਂ ਬਾਅਦ ਪੁਲਿਸ ਨੂੰ ਬਰਕੇਟ ਕਲੋਜ਼ ਹਾਉਂਸਲੋ ਵਿਖੇ ਬੁਲਾਇਆ ਗਿਆ ਸੀ। ਪੁਲਿਸ ਲੰਡਨ ਐਂਬੂਲੈਂਸ ਸੇਵਾ ਦੇ ਨਾਲ ਮੌਕੇ 'ਤੇ ਪਹੁੰਚੀ। ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਨਾਗਪਾਲ ਨੂੰ ਗੰਭੀਰ ਜ਼ਖਮੀ ਹਾਲਤ 'ਚ ਦੇਖਿਆ। ਇਸ ਤੋਂ ਬਾਅਦ ਐਮਰਜੈਂਸੀ ਸੇਵਾਵਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ

Tags :