Accident In Portugal: ਪੁਰਤਗਾਲ ਵਿੱਚ ਵਾਪਰਿਆ ਵੱਡਾ ਸੜਕ ਹਾਦਸਾ, ਪੰਜਾਬੀ ਨੌਜਵਾਨ ਦੀ ਗਈ ਜਾਨ

Accident In Portugal: ਪੁੱਤਰ ਦੀ ਮੌਤ ਦੀ ਖਬਰ ਸੁਨਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਪੁੱਤਰ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਵਾਪਸ ਲਿਆਂਦਾ ਜਾਵੇ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਉਸ ਦੇ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ।

Share:

Accident In Portugal: ਪੁਰਤਗਾਲ ਦੇ ਲਿਸਬਨ ਸ਼ਹਿਰ ਵਿੱਚ ਵਾਪਰੇ ਇਕ ਵੱਡੇ ਸੜਕ ਹਾਦਸਾ ਵਿੱਚ ਪੰਜਾਬੀ ਨੌਜਵਾਨ ਦੀ ਜਾਨ ਚਲੀ ਗਈ। ਨੌਜਵਾਨ ਹੁਸ਼ਿਆਰਪੁਰ (Hosiarpur) ਦੇ ਹਲਕਾ ਦਸੂਹਾ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਪਛਾਣ ਤਜਿੰਦਰ ਸਿੰਘ (24) ਵਾਸੀ ਪਿੰਡ ਉਸਮਾਨ ਸ਼ਹੀਦ ਵਜੋਂ ਹੋਈ ਹੈ। ਹਾਦਸੇ ਦੌਰਾਨ ਕਾਰ ਵਿੱਚ 5 ਨੌਜਵਾਨ ਸਵਾਰ ਸਨ। ਹੋਰ ਨੌਜਵਾਨਾਂ ਦੇ ਵੀ ਮਾਮੂਲੀ ਸੱਟਾਂ ਲੱਗੀਆਂ ਹਨ। ਤਜਿੰਦਰ ਨੇ ਮੌਕੇ ’ਤੇ ਦਮ ਤੋੜ ਦਿੱਤਾ। ਉਸਦੇ ਪਰਿਵਾਰ ਨੂੰ ਉਸ ਨੂੰ ਵਿਦੇਸ਼ ਭੇਜਣ ਲਈ ਕਰਜ਼ਾ ਚੁੱਕਿਆ ਸੀ। ਪੁੱਤਰ ਦੀ ਮੌਤ ਦੀ ਖਬਰ ਸੁਨਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਪੰਜਾਬ ਸਰਕਾਰ (Punjab Government) ਅਤੇ ਕੇਂਦਰ ਸਰਕਾਰ (Central Goverment) ਨੂੰ ਅਪੀਲ ਕੀਤੀ ਹੈ ਕਿ ਪੁੱਤਰ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਵਾਪਸ ਲਿਆਂਦਾ ਜਾਵੇ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਉਸ ਦੇ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ।

ਬੇਕਾਬੂ ਹੋ ਕੇ ਸੜਕ ਕਿਨਾਰੇ ਖੱਡ 'ਚ ਪਲਟੀ ਸੀ ਕਾਰ 

ਤਜਿੰਦਰ ਦੇ ਪਿਤਾ ਭਗਵੰਤ ਸਿੰਘ ਨੇ ਦੱਸਿਆ ਕਿ ਘਰ ਦੀ ਆਰਥਿਕ ਹਾਲਤ ਸੁਧਰ ਸਕੇ, ਇਸ ਲਈ ਉਨ੍ਹਾਂ ਨੇ ਕਰਜ਼ਾ ਚੁੱਕ ਕੇ ਆਪਣੇ ਬੇਟੇ ਨੂੰ ਵਿਦੇਸ਼ ਭੇਜਿਆ ਸੀ। ਰਿਸ਼ਤੇਦਾਰਾਂ ਨੇ ਉਨ੍ਹਾਂ ਦੇ ਪੁੱਤਰ ਦੀ ਸੜਕ ਹਾਦਸੇ 'ਚ ਮੌਤ ਹੋਣ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਉਨ੍ਹਾਂ ਨੇ ਪੁਰਤਗਾਲ ਰਹਿੰਦੇ ਤਜਿੰਦਰ ਦੇ ਦੋਸਤਾਂ ਤੇ ਰਿਸ਼ਤੇਦਾਰਾਂ ਨਾਲ ਸੰਪਰਕ ਕੀਤਾ। ਉਨ੍ਹਾਂ ਨੂੰ ਪਤਾ ਚੱਲਾ ਕਿ ਕੰਮ ਖਤਮ ਕਰਕੇ ਪੰਜੇ ਦੋਸਤ ਕਾਰ 'ਚ ਘਰ ਵਾਪਸ ਆ ਰਹੇ ਸਨ। ਕੁਝ ਦੇਰ ਬਾਅਦ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੱਡ 'ਚ ਪਲਟ ਗਈ। ਤਜਿੰਦਰ ਨੂੰ ਕਿਸੇ ਤਰ੍ਹਾਂ ਕਾਰ ਵਿੱਚੋਂ ਬਾਹਰ ਕੱਢਿਆ ਗਿਆ। ਜਦੋਂ ਦੋਸਤਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਤਜਿੰਦਰ ਨੂੰ ਹੋਸ਼ ਨਾ ਆਇਆ ਤਾਂ ਉਸ ਨੂੰ ਨਜ਼ਦੀਕੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

ਇਹ ਵੀ ਪੜ੍ਹੋ